17 ਐਸੋਸੀਏਸ਼ਨਾਂ ਦੇ ਆਧਾਰਤ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ ਵੱਲੋਂ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ ਸਕੂਲਾਂ ਦੀਆਂ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੋਗਾ ਦੇ ਪ੍ਰਤੀਨਿਧ ਸੰਜੀਵ ਕੁਮਾਰ ਸੈਣੀ ਨੇ ਦੱਸਿਆ ਕਿ ਇਸ ਵਿਚ ਜ਼ਿਲ੍ਹੇ ਦੇ ਸਾਰੇ ਸੀ.ਬੀ.ਐਸ.ਈ., ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਹੋਰ ਬੋਰਡਾਂ ਦੇ ਸਕੂਲ ਭਾਗ ਲੈਣਗੇ। ਇਸ ਮੀਟਿੰਗ ਦੇ ਦੌਰਾਨ ਸਕੂਲਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਲਈ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸਕੂਲੀ ਸਿੱਖਿਆ ਵਿਚ ਪ੍ਰਾਈਵੇਟ ਸੰਸਥਾਵਾਂ ਦਾ ਬਹੁਤ ਵੱਡਾ ਯੋਗਦਾਨ ਹੈ। ਇਹਨਾਂ ਮੀਟਿੰਗਾਂ ਵਿਚ ਵਿਦਿਆਰਥੀ, ਉਹਨਾਂ ਦੇ ਮਾਤਾ ਪਿਤਾ ਅਤੇ ਸਕੂਲ ਸਟਾਫ ਵਿਚਕਾਰ ਆਪਸੀ ਸਨਮਾਨ ਵਧਾਉਣ ਲਈ ਵਿਚਾਰ ਚਰਚਾ ਕੀਤੀ ਜਾਵੇਗੀ। ਕੋਵਿਡ ਦੇ ਚਲਦਿਆਂ ਸਕੂਲ ਲੰਮੇ ਸਮੇਂ ਤੋਂ ਬੰਦ ਪਏ ਹਨ ਜਦੋਂ ਕਿ ਬਾਕੀ ਹਰ ਕਿਸਮ ਦੇ ਕਾਰੋਬਾਰ ਖੁੱਲ ਚੁੱਕੇ ਹਨ। ਸਕੂਲਾਂ ਨੂੰ ਮੁੜ ਤੋਂ ਚਾਲੂ ਕਰਕੇ ਬੱਚਿਆਂ ਨੂੰ ਪੜ੍ਹਾਈ ਨਾਲ ਮੁੜ ਤੋਂ ਜੋੜਿਆ ਜਾਵੇਗਾ। ਇਹਨਾਂ ਮੀਟਿੰਗਾਂ ਦੌਰਾਨ ਸਕੂਲਾਂ ਦੀਆਂ ਵੱਖ ਵੱਖ ਸਮੱਸਿਆਵਾਂ ਤੇ ਵਿਚਾਰ ਵਟਾਂਦਰਾ ਹੋਵੇਗਾ। ਪੰਜਾਬ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਧੂਰੀ ਇਹਨਾਂ ਮੀਟਿੰਗਾਂ ਵਿਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਜ਼ਿਲ੍ਹਾਵਾਰ ਇਹਨਾਂ ਮੀਟਿੰਗਾਂ ਦੀ ਸ਼ੁਰੂਆਤ ਜ਼ਿਲ੍ਹਾ ਸੰਗਰੂਰ ਅਤੇ ਪਟਿਆਲੇ ਤੋਂ ਮਿਤੀ 19.12.2020 ਤੋਂ ਕੀਤੀ ਗਈ ਸੀ। ਉਸ ਉਪਰੰਤ ਮਿਤੀ 26.12.2020 ਨੂੰ ਜ਼ਿਲ੍ਹਾ ਮਾਨਸਾ ਅਤੇ ਬਠਿੰਡਾ ਵਿਖੇ ਕੀਤੀ ਜਾਵੇਗੀ। ਜਾਣਕਾਰੀ ਦਿੰਦਿਆਂ ਸੰਜੀਵ ਕੁਮਾਰ ਸੈਣੀ ਨੇ ਦੱਸਿਆ ਕਿ ਮਿਤੀ 27.12.2020 ਨੂੰ ਜ਼ਿਲ੍ਹਾ ਲੁਧਿਆਣਾ ਅਤੇ ਮੋਗਾ ਵਿਖੇ ਮੀਟਿੰਗ ਕਰਨ ਉਪਰੰਤ ਮਿਤੀ 03.01.2021 ਨੂੰ ਰੋਪੜ ਅਤੇ ਫਤਹਿਗੜ੍ਹ ਸਾਹਿਬ, 05.01.2021 ਨੂੰ ਜ਼ਿਲ੍ਹਾ ਬਰਨਾਲਾ, ਮਿਤੀ 06.01.2021 ਨੂੰ ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ, ਮਿਤੀ 09.01.2021 ਨੂੰ ਗੁਰਦਾਸਪੁਰ ਅਤੇ ਪਠਾਨਕੋਟ, ਮਿਤੀ 10.1.2021 ਨੂੰ ਜ਼ਿਲ੍ਹਾ ਤਰਨਤਾਰਨ ਅਤੇ ਅੰਮ੍ਰਿਤਸਰ, ਮਿਤੀ 12.01.2021 ਨੂੰ ਮੋਹਾਲੀ, ਮਿਤੀ 16.01.2021 ਨੂੰ ਕਪੂਰਥਲਾ ਅਤੇ ਜਲੰਧਰ, ਮਿਤੀ 23.01.2021 ਨੂੰ ਫਾਜ਼ਿਲ੍ਹਕਾ ਅਤੇ ਮੁਕਤਸਰ, ਮਿਤੀ 24.01.2021 ਨੂੰ ਫਰੀਦਕੋਟ ਅਤੇ ਫਿਰੋਜ਼ਪੁਰ ਵਿਖੇ ਮੀਟਿੰਗਾਂ ਕੀਤੀਆਂ ਜਾਣਗੀਆਂ। ਇਹਨਾਂ ਮੀਟਿੰਗਾਂ ਦਾ ਸਿਲਸਿਲਾ ਜਨਵਰੀ ਦੇ ਅੱਧ ਤੱਕ ਚਲੇਗਾ। ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਪ੍ਰਤੀਨਿਧ ਕੁਲਵੰਤ ਸਿੰਘ ਦਾਨੀ, ਦਵਿੰਦਰ ਪਾਲ ਸਿੰਘ, ਜਤਿੰਦਰ ਗਰਗ, ਮਨਿੰਦਰਪਾਲ ਅਰੋੜਾ, ਕੁਲਵੰਤ ਸਿੰਘ ਸੰਧੂ, ਨਰ ਸਿੰਘ ਬਰਾੜ, ਇੰਦਰਜੀਤ ਸਿੰਘ ਨੇ ਜ਼ਿਲ੍ਹੇ ਦੀਆਂ ਸਾਰੀਆਂ ਸਕੂਲ ਮੈਨੇਜਮੈਂਟਸ ਨੂੰ ਇਸ ਮੀਟਿੰਗ ਵਿਚ ਭਾਗ ਲੈਣ ਲਈ ਸੱਦਾ ਦਿੱਤਾ।
Comments are closed.