Latest News & Updates

ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੱਸ ਦਿਵਸੀ ਸਮਰ ਕੈਂਪ ਦਾ ਸ਼ਾਨਦਾਰ ਆਗਾਜ਼

ਜ਼ਿਲ੍ਹਾ ਮੋਗਾ ਦੀਆਂ ਨਾਮਵਰ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ,ਪਿੰਡ-ਚੰਦਨਵਾਂ, ਤਹਿਸੀਲ-ਬਾਘਾਪੁਰਾਣਾ ਅਤੇ ਜ਼ਿਲ੍ਹਾ-ਮੋਗਾ ਵਿਖੇ ਦੱਸ ਦਿਵਸੀ ਸਮਰ ਕੈਂਪ ਦਾ ਸ਼ਾਨਦਾਰ ਆਗਾਜ਼ ਹੋਇਆ । ਇਸ ਮੌਕੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਵੱਲੋਂ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਵਿਦਿਆਰਥੀਆਂ ਅੰਦਰ ਛੁਪੀ ਹੋਈ ਕਲਾ ਨੂੰ ਉਜਾਗਰ ਕਰਨ ਲਈ ਹਰ ਸਾਲ ਦੱਸ ਦਿਵਸੀ ਸਮਰ ਕੈਂਪ ਦਾ ਆਯੋਜਨ ਕੀਤਾ ਜਾਂਦਾ ਹੈ । ਗੌਰਤਲਬ ਹੈ ਕਿ ਪਿੱਛਲੇ ਦੋ ਸਾਲ ਕੋਵਿਡ-19 ਮਹਾਂਮਾਰੀ ਦੇ ਪ੍ਰਕੋਪ ਕਾਰਨ ਸਕੂਲ ਕੈਂਪਸ ਵਿਖੇ ਸਮਰ ਕੈਂਪ ਦਾ ਆਯੋਜਨ ਨਹੀਂ ਕੀਤਾ ਜਾ ਸਕਿਆ । ਇਸ ਲਈ ਇਸ ਸਮਰਕੈਂਪ ਦਾ ਆਯੋਜਨ ਦੋ ਸਾਲ ਬਾਅਦ ਕੀਤਾ ਜਾ ਰਿਹਾ ਹੈ , ਜਿਸ ਕਾਰਨ ਵਿਦਿਆਰਥੀਆਂ ਵਿੱਚ ਇਸ ਸਮਰ ਕੈਂਪ ਲਈ ਖਾਸਾ ਉਤਸਾਹ ਪਾਇਆ ਜਾ ਰਿਹਾ ਹੈ ।ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਵੱਲੋਂ ਦੱਸਿਆ ਗਿਆ ਕਿ ਇਸ ਸਮਰ ਕੈਂਪ ਦੀ ਸ਼ੁਰੂਆਤ ਰੋਜ਼ਾਨਾ ਪ੍ਰਾਰਥਨਾ ਸਭਾ ਤੋਂ ਬਾਅਦ ਯੋਗਾ ਨਾਲ ਹੋਵੇਗੀ ।ਇਸ ਸਮਰ ਕੈਂਪ ਵਿੱਚ ਵਿਦਿਆਰਥੀਆਂ ਨੂੰ ਗਿੱਧਾ, ਭੰਗੜਾ ਅਤੇ ਹੋਰ ਭਾਰਤੀ ਡਾਂਸ ਸਿਖਾਏ ਜਾਣਗੇ ।ਛੋਟੇ ਵਿਦਿਆਰਥੀਆਂ ਲਈ ਜਪਿੰਗ ਬਾਲਜ਼ ਦਾ ਪ੍ਰਬੰਧ ਕੀਤਾ ਗਿਆ ਹੈ ।ਵਿਦਿਆਰਥੀਆਂ ਲਈ ਸਪੈਸ਼ਲ ਆਰਟ ਐਂਡ ਕਰਾਫਟ ਅਤੇ ਮਹਿੰਦੀ ਕਲਾਸਾਂ ਦਾ ਪ੍ਰਬੰਧ ਕੀਤਾ ਗਿਆ ਹੈ ।ਵਿਦਿਆਰਥੀਆਂ ਨੇ ਸਮਰ ਕੈਂਪ ਦੇ ਪਹਿਲੇ ਦਿਨ ਇੰਡੋਰ ਗੇਮਜ਼ ਜਿਵੇਂ ਕਿ ਕੈਰਮ ਬੋਰਡ,ਸ਼ਤਰੰਜ ਅਤੇ ਫੀਸ਼ਿੰਗ ਦਾ ਲੁਤਫ ਉਠਾਇਆ । ਚੇਅਰਪਰਸਨ ਮੈਡਮ ਕਮਲ ਸੈਣੀ ਨੇ ਦੱਸਿਆ ਕਿ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਦੀ ਮੈਨੇਜਮੈਂਟ ਦੀ ਹਮੇਸ਼ਾ ਇਹ ਸੋਚ ਰਹਿੰਦੀ ਹੈ ਕਿ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੋਵੇ ਅਤੇ ਪੜਾਈ ਦੇ ਨਾਲ-ਨਾਲ ਵਿਦਿਆਰਥੀ ਹਰ ਪੱਖੋਂ ਕਾਮਯਾਬ ਹੋ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਰੋਸ਼ਨ ਕਰ ਸਕਣ । ਉਹਨਾਂ ਵੱਲ਼ੋਂ ਇਹ ਵੀ ਦੱਸਿਆ ਗਿਆ ਕਿ ਇਸ ਸਮਰ ਕੈਂਪ ਦੌਰਾਨ ਵਿਦਿਆਰਥੀਆਂ ਲਈ ਕੂਕਿੰਗ ਕਲਾਸਾਂ ਦਾ ਵੀ ਆਯੋਜਨ ਕੀਤਾ ਗਿਆ ਕਿ ਤਾਂ ਕਿ ਵਿਦਿਆਰਥੀ ਆਤਮ ਨਿਰਭਰ ਹੋ ਸਕਣ ਅਤੇ ਜਦੋਂ ਉਹ ਉਚੇਰੀ ਪੜਾਈ ਲਈ ਕਿਸੇ ਕਾਲਜ ਜਾਂ ਵਿਦੇਸ਼ ਜਾਣ ਤਾਂ ਉਹਨਾਂ ਨੂੰ ਕੋਈ ਸਮੱਸਿਆ ਨਾ ਆਵੇ ।ਇਸ ਮੌਕੇ ਸਕੂਲ ਸਟਾਫ ਵੱਲੋਂ ਇਸ ਸਮਰ ਕੈਂਪ ਦੇ ਆਯੋਜਨ ਲਈ ਸਕੂਲ ਮੈਨੇਜਮੈਂਟ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ।

Comments are closed.