Latest News & Updates

ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ 73ਵਾਂ ਗਣਤੰਤਰਤਾ ਦਿਵਸ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗਵਾਈ ਹੇਠ ਦੇਸ਼ ਦਾ 73ਵਾਂ ਗਣਤੰਤਰਤਾ ਦਿਵਸ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਵੱਲੋਂ ਭਾਰਤ ਦੇਸ਼ ਦੀ ਏਕਤਾ ਅਤੇ ਅਖੰਡਤਾ ਦਾ ਪ੍ਰਤੀਕ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਸਮੂਹ ਸਟਾਫ ਦੀ ਹਾਜਰੀ ਵਿੱਚ ਰਾਸ਼ਟਰ ਗਾਨ ਨਾਲ ਤਿਰੰਗੇ ਨੂੰ ਸਲਾਮੀ ਦਿੱਤੀ ਗਈ। ਕਰੋਨਾ ਪਬੰਦੀਆਂ ਦੇ ਚਲਦਿਆਂ ਵਿਦਿਆਰਥੀ ਸਕੂਲ਼ ਵਿੱਚ ਨਹੀਂ ਆ ਰਹੇ ਇਸ ਲਈ ਅੱਜ ਇਹ ਖਾਸ ਦਿਹਾੜਾ ਸਕੂਲ ਦੇ ਅਧਿਆਪਕਾਂ ਵੱਲੋਂ ਮਨਾਇਆ ਗਿਆ। ਸਕੂਲ ਵਿੱਚ ਅਧਿਆਪਕਾਂ ਵੱਲੋਂ ਬਹੁਤ ਹੀ ਸੁੰਦਰ ਰੰਗੋਲੀ ਵੀ ਬਣਾਈ ਗਈ। ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਨੇ ਸਟਾਫ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਸਾਲ ਅਸੀਂ ਸਾਡਾ 73ਵਾਂ ਗਣਤੰਤਰਤਾ ਦਿਵਸ ਮਨਾ ਰਹੇ ਹਾਂ। ਸਾਲ 1950 ਵਿਚ ਇਸੇ ਦਿਨ ਭਾਰਤ ਦਾ ਸੰਵਿਧਾਨ ਲਾਗੂ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਅੱਜ ਦੇਸ਼ ਦਾ ਹਰ ਨਾਗਰਿਕ ਸਵੀਧਾਨ ਵਿੱਚ ਦਿੱਤੇ ਹੱਕਾਂ ਦਾ ਫਾਇਦਾ ਤਾਂ ਚੁੱਕਣਾ ਚਾਹੁੰਦਾ ਹੈ ਪਰ ਕੋਈ ਵੀ ਆਪਣੇ ਕਰਤੱਵ ਦਾ ਪਾਲਣ ਨਹੀਂ ਕਰਨਾ ਚਾਹੁੰਦਾ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਦੇਸ਼ ਦੇ ਪ੍ਰਤੀ ਆਪਣੇ ਕਰਤੱਵਾਂ ਦਾ ਸੱਚੇ ਮਨੋਂ ਪਾਲਣ ਕਰਨਾ ਚਾਹੀਦਾ ਹੈ ਤਾਂ ਹੀ ਅਸੀਂ ਆਪਣੇ ਹੱਕਾਂ ਦਾ ਅਨੰਦ ਮਾਣ ਸਕਦੇ ਹਾਂ। ਇਸ ਤੋਂ ਬਾਅਦ ਸਟਾਫ ਦੁਆਰਾ ਦੇਸ਼ ਭਗਤੀ ਦੇ ਗੀਤ ਗਾਏ ਗਏ, ਕਵਾਲੀ ਪੇਸ਼ ਕੀਤੀ ਗਈ ਅਤੇ ਲੋਕ ਨਾਚ ਗਿੱਧੇ ਦੀ ਬਹੁਤ ਹੀ ਸੁੰਦਰ ਪੇਸ਼ਕਾਰੀ ਕੀਤੀ ਗਈ। ਚੇਅਰਪਰਸਨ ਮੈਡਮ ਕਮਲ ਸੈਣੀ ਦੁਆਰਾ ਸਮੂਹ ਸਟਾਫ ਨੂੰ ਗਣਤੰਤਰਤਾ ਦਿਵਸ ਦੀ ਵਧਾਈ ਦਿੱਤੀ ਗਈ। ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਪ੍ਰਿੰਸੀਪਲ ਮੈਡਮ ਹਮੀਲੀਆ ਰਾਣੀ ਨੇ ਵੀ ਸਮੂਹ ਸਟਾਫ ਨੂੰ ਇਸ ਦਿਹਾੜੇ ਦੀ ਵਧਾਈ ਦਿੱਤੀ ਤੇ ਸਮੂਹ ਸਟਾਫ ਨੂੰ ਚਾਕਲੇਟ ਵੰਡੇ ਗਏ।

Comments are closed.