Latest News & Updates

ਬਲੂਮਿੰਗ ਬਡਜ਼ ਸਕੂਲ ਮੋਗਾ ਵਿੱਚ ਧੂਮਧਾਮ ਨਾਲ ਮਨਾਇਆ ਗਿਆ 77ਵਾਂ ਗਣਤੰਤਰ ਦਿਵਸ

ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੇ 150ਵੇਂ ਵਰ੍ਹੈਗੰਡ ਦੀ ਸਾਰੇ ਭਾਰਤਵਾਸੀਆਂ ਨੂੰ ਵਧਾਈ : ਸੈਣੀ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸੰਸਥਾ ਵਿੱਚ 77ਵਾਂ ਗਣਤੰਤਰ ਦਿਵਸ ਅਤੇ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੀ 150ਵੀ ਵਰ੍ਹੈਗੰਡ ਮਨਾਏ ਗਏ। ਵਿਦਿਆਰਥੀਆਂ ਅਤੇ ਸਮੂਹ ਸਟਾਫ ਵੱਲੋਂ ਗਣਤੰਤਰ ਦਿਵਸ ਨੂੰ ਮਨਾਉਂਦਿਆਂ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਬੀ.ਬੀ.ਐਸ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ, ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਸ਼੍ਰੀਮਤੀ ਕਮਲ ਸੈਣੀ ਜੀ ਵੱਲੋਂ ਕ੍ਰਮਵਾਰ ਤਿਰੰਗਾ ਅਤੇ ਸਕੂਲ ਦਾ ਝੰਡਾ ਲਹਿਰਾ ਕੇ ਕੀਤੀ ਗਈ। ਇਸਦੇ ਨਾਲ ਹੀ ਸਕੂਲ ਦੇ ਕੁਆਇਰ ਵੱਲੋਂ ਰਾਸ਼ਟਰੀ ਗਾਇਨ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਹੱਥ ਵਿੱਚ ਤਿਰੰਗੇ ਝੰਡੇ ਫੜ ਕੇ ਮਾਰਚ ਪਾਸਟ ਕੀਤਾ ਗਿਆ, ਜਿਸ ਦੀ ਅਗੁਵਾਈ ਸਕੂਲ ਦੇ ਕਪਤਾਨਾਂ, ਬੈਗਪਾਇਪਰ ਬੈਂਡ ਤੇ ਐੱਨ.ਸੀ.ਸੀ. ਦੀ ਟੁਕੜੀ ਨੇ ਕੀਤੀ ਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ। ਸਮਾਗਮ ਦੋਰਾਨ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਸਾਂਝੇ ਤੌਰ ਤੇ ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ। ਵਿਦਿਆਰਥੀਆਂ ਦੀ ਜਾਣਕਾਰੀ ਵਿੱਚ ਹੋਰ ਵਾਧਾ ਕਰਦੇ ਹੋਏ ਚੇਅਰਪਰਸਨ ਸ਼੍ਰੀਮਤੀ ਕਮਲ ਸੈਣੀ ਨਜੀ ਨੇ ਦੱਸਿਆ ਕਿ ਇਸ ਸਾਲ ਇਹ ਗਣਤੰਤਰ ਦਿਵਸ ‘ਸੁਤੰਤਰਤਾ ਦਾ ਮੰਤਰ, ਵੰਦੇ ਮਾਤਰਮ-ਸਮ੍ਰਿੱਧੀ ਦਾ ਮੰਤਰ ਆਤਮ ਨਿਰਭਰ ਭਾਰਤ’ ਥੀਮ ਅਧੀਨ ਮਨਾਇਆ ਗਿਆ ਹੈ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ‘ਵੰਦੇ ਮਾਤਰਮ’ ਗੀਤ ਨੇ ਅਜ਼ਾਦੀ ਦੇ ਲੜਾਕਿਆਂ ਵਿੱਚ ਜੋਸ਼ ਫੂਕ ਦਿੱਤਾ ਸੀ ਉਸੇ ਤਰ੍ਹਾਂ ਹੀ ਜੇਕਰ ਭਾਰਤ ਇੱਕ ਸਮ੍ਰਿਧ ਦੇਸ਼ ਬਣਨਾ ਚਾਹੁੰਦਾ ਹੈ ਤਾਂ ਉਸ ਨੂੰ ਹਰ ਖੇਤਰ ਵਿੱਚ ਆਤਮ ਨਿਰਭਰਤਾ ਹਾਸਿਲ ਕਰਨ ਦੀ ਲੋੜ ਹੈ ਅਤੇ ਭਾਰਤ ਆਪਣੀ ਇਸ ਸੋਚ ਨਾਲ ਲਗਾਤਾਰ ਅੱਗੇ ਵੱਧ ਰਿਹਾ ਹੈ। ਇਸ ਮੌਕੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਜੀ ਵੱਲੋਂ ਵੀ ਸਾਰੇ ਭਾਰਤ ਵਾਸੀਆਂ ਨੂੰ 77ਵੇ ਗਣਤੰਤਰ ਦਿਵਸ ਅਤੇ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੀ 150ਵੀ ਵਰੇ੍ਹਗੰਡ ਦੀ ਵਧਾਈ ਦਿੱਤੀ ਗਈ। ਉਹਨਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਸਾਰਾ ਇਹ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਬੰਕਿਮ ਚੰਦਰ ਚਟੋਪਾਧਿਆ ਵੱਲੋਂ 1870 ਵਿੱਚ ਲਿਖਿਆ ਗਿਆ ਸੀ। ਇਹ ਗੀਤ ਉਹਨਾਂ ਦੁਆਰਾ ਲਿਖੇ ਗਏ ਨਾਵਲ ‘ਅਨੰਦ ਮਠ’ ਵਿੱਚ ਦਰਜ਼ ਹੈ ਜੋ ਕਿ 1882 ਵਿੱਚ ਪ੍ਰਕਾਸ਼ਿਤ ਹੋਇਆ ਸੀ। ਇਸ ਨੂੰ ਸਭ ਤੋਂ ਪਲਿਹਾਂ ਗੁਰੂਦੇਵ ਰਵਿੰਦਰ ਨਾਥ ਟੈਗੋਰ ਜੀ ਵੱਲੋਂ 1896 ਵਿੱਚ ਕਲਕੱਤਾ ਵਿਖੇ ਕਾਂਗਰਸ ਦੇ ਸੈਸ਼ਨ ਵਿੱਚ ਗਾਇਆ ਗਿਆ ਸੀ। 24 ਜਨਵਰੀ 1950 ਨੂੰ ਭਾਰਤ ਦੀ ਸਵਿਧਾਨ ਸਭਾ ਨੇ ਇਸ ਨੂੰ ਅਧਿਕਾਰਿਕ ਤੌਰ ਤੇ ਰਾਸ਼ਟਰੀ ਗੀਤ ਵਜੋਂ ਅਪਣਾਇਆ ਸੀ।ਸਕੂਲ਼ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵੱਲੋਂ ਇਸ ਦਿਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਸੰਬੌਧਨ ਕਰਦਿਆ ਉਹਨਾਂ ਦੱਸਿਆ ਕਿ ਸੰਵਿਧਾਨ ਦਾ ਮਤਲਬ ਕਿਸੇ ਵੀ ਦੇਸ਼ ਅੰਦਰ ਬਣਾਏ ਗਏ ਨਿਯਮ ਹੁੰਦੇ ਹਨ, ਅਗਰ ਹਰ ਇਨਸਾਨ ਬਣਾਏ ਹੋਏ ਨਿਯਮਾਂ ਦੀ ਪਾਲਣਾ ਕਰਦਾ ਹੈ ਤਾਂ ਉਹ ਰਾਸ਼ਟਰ ਖੁਸ਼ਹਾਲ ਰਹਿੰਦਾ ਹੈ। ਉਹਨਾਂ ਇਤਿਹਾਸ ਤੋਂ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਪਹਿਲਾ ਗਣਤੰਤਰ ਦਿਵਸ ਆਜ਼ਾਦੀ ਮਿਲਣ ਦੇ ਤਿੰਨ ਸਾਲ ਬਾਅਦ 26 ਜਨਵਰੀ 1950 ਨੂੰ ਮਨਾਇਆ ਗਿਆ ਸੀ। ਸੰਵਿਧਾਨ ਨੂੰ ਭਾਰਤੀ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਅਪਣਾਇਆ ਗਿਆ ਸੀ, ਜਿਸਦੀ ਅਗੁਵਾਈ ਡਾ. ਬੀ. ਆਰ. ਅੰਬੇਦਕਰ ਨੇ ਕੀਤੀ ਸੀ। ਇਹ 26 ਜਨਵਰੀ, 1950 ਨੂੰ ਲਾਗੂ ਹੋਇਆ ਸੀ। ਉਹਨਾਂ ਦੱਸਿਆ ਕਿ ਭਾਰਤੀ ਸੰਵਿਧਾਨ ਦੁਨੀਆ ਦਾ ਸਭ ਤੋਂ ਲੰਬਾ ਲਿਖਤੀ ਸੰਵਿਧਾਨ ਹੈ। ਇਸ ਮੌਕੇ ਨਰਸਰੀ, ਐਲ.ਕੇ.ਜੀ. ਅਤੇ ਯੂ.ਕੇ.ਜੀ. ਦੇ ਵਿਦਿਆਰਥੀਆਂ ਵੱਲੋਂ ਕਵਿਤਾਵਾਂ ਸੁਣਾਈਆਂ ਗਈਆ। ਯੁ.ਕੇ.ਜੀ. ਦੇ ਬੱਚਿਆਂ ਨੇ ‘ਦਿਲ ਹੈ ਹਿੰਦੁਸਤਾਨੀ, ਦੁਸਰੀ ਕਲਾਸ ਦੇ ਬੱਚਿਆਂ ਨੇ ‘ਇੰਡੀਆ ਵਾਲੇ’ ਅਤੇ ਸੀਨੀਅਰ ਬੱਚਿਆਂ ਨੇ ਸਲਾਮ ਇੰਡੀਆ ਅਤੇ ‘ਤਿਰੰਗਾ’ ਗਾਣੇ ਤੇ ਗਰੁੱਪ ਡਾਂਸ ਪੇਸ਼ ਕੀਤਾ। ਸੀਨੀਅਰ ਬੱਚਿਆਂ ਵੱਲੋਂ ‘ਨਿਊ ਜੈਨਰੇਸ਼ਨ-ਓਲਡ ਜੈਨਰੇਸ਼ਨ’ ਥੀਮ ਉੱਪਰ ਕੌਰੀਓਗ੍ਰਾਫੀ ਪੇਸ਼ ਕੀਤੀ। ਇਸ ਸਮਾਗਮ ਦੇ ਅੰਤ ਵਿੱਚ ਗੁਰੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ, ਵੱਲੋਂ ਸਾਰੇ ਵਿਦਿਆਰਥੀਆਂ ਤੇ ਸਟਾਫ ਨੂੰ ਚਾਕਲੇਟ ਵੰਡੇ ਗਏ।