Latest News & Updates

ਬਲੂਮਿੰਗ ਬਡਜ਼ ਸਕੂਲ, ਮੋਗਾ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ

11 ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਚੋਂ 100% ਅੰਕ ਹਾਸਲ ਕੀਤੇ - ਪ੍ਰਿੰਸੀਪਲ

ਸੀ.ਬੀ.ਐੱਸ.ਈ. ਵੱਲੋਂ ਐਲਾਨੇ ਗਏ ਬਾਰਵੀਂ ਦੇ ਨਤੀਜਿਆਂ ਵਿੱਚੋਂ ਬਲੂਮਿੰਗ ਬਡਜ਼ ਸਕੂਲ ਦੇ ਕਾਮਰਸ ਗਰੁੱਪ ਵਿੱਚੋਂ ਸੁਖਪ੍ਰੀਤ ਕੌਰ ਗਿੱਲ ਨੇ 97.8% ਨੰਬਰ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਇਸੇ ਤਰਾਂ ਪ੍ਰਿਯੰਸ਼ੀ ਨੇ 96% ਨੰਬਰ ਹਾਸਲ ਕਰਦਿਆਂ ਸਕੂਲ ਵਿੱਚੋਂ ਦੂਸਰਾ ਸਥਾਨ ਹਾਸਲ ਕੀਤਾ, ਹਰਮੀਨ ਕੌਰ ਨੇ 95.4% ਨੰਬਰ ਹਾਸਲ ਕਰਕੇ ਸਕੂਲ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ। ਸਕੂਲ ਦੇ 11 ਵਿਦਿਆਰਥੀਆਂ ਨੇ ਪੰਜਾਬੀ ਵਿੱਚੋਂ 100% ਅੰਕ ਹਾਸਲ ਕੀਤੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਸਦਕਾ ਇਹ ਕਾਮਯਾਬੀ ਸੰਭਵ ਹੋਈ ਹੈ। ਉਹਨਾਂ ਦੱਸਿਆ ਕਿ ਸਕੂਲ ਦੇ 17 ਵਿਦਿਆਰਥੀਆਂ ਨੇ 90% ਤੋਂ ਉੱਪਰ ਅੰਕ ਹਾਸਲ ਕੀਤੇ। 81 ਵਿਦਿਆਰਥੀਆ ਨੇ 80% ਤੋਂ ਵੱਧ ਅੰਕ ਹਾਸਲ ਕੀਤੇ। ਅਲੱਗ-ਅਲੱਗ ਗਰੁੱਪ ਦੇ ਨਤੀਜਿਆਂ ਚੋਂ ਮੈਡੀਕਲ ਗਰੁੱਪ ਵਿਚੋਂ ਸਮਰੀਤ ਕੌਰ ਨੇ 93.6% ਅੰਕ ਹਾਸਲ ਕਰਕੇ ਪਹਿਲਾ ਸਥਾਨ, ਸੁਖਪ੍ਰੀਤ ਸ਼ਰਮਾ ਨੇ 91.2% ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਹਰਜੋਤ ਸਿੰਘ ਤੇ ਹਰਮਨਜੋਤ ਕੌਰ ਮੱਲੀ ਨੇ 90.8% ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਨਾਨ-ਮੈਡੀਕਲ ਗਰੁੱਪ ਵਿਚੋਂ ਗੁਰਬਾਜ਼ ਸਿੰਘ ਨੇ 95.4% ਅੰਕ ਹਾਸਲ ਕਰਕੇ ਪਹਿਲਾ, ਹਰਮਨਦੀਪ ਕੌਰ ਨੇ 89.4% ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਅਮਨਪ੍ਰੀਤ ਕੌਰ ਨੇ 88.8% ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਆਰਟਸ ਗਰੁੱਪ ਵਿੱਚੋਂ ਅਰਸ਼ਪ੍ਰੀਤ ਕੌਰ ਨੇ 91.2% ਅੰਕ ਹਾਸਲ ਕਰਕੇ ਪਹਿਲਾ, ਅਮਰਪ੍ਰੀਤ ਕੌਰ ਨੇ 90.2% ਅੰਕ ਹਾਸਲ ਕਰਕੇ ਦੂਸਰਾ ਅਤੇ ਅਨਮੋਲ ਰਤਨ ਸਿੰਘ ਬਰਾੜ ਨੇ 88.8% ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਇਸ ਤਰ੍ਹਾਂ ਬਲੂਮਿੰਗ ਬਡਜ਼ ਸਕੂਲ ਦਾ ਬਾਰਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਬੀ.ਬੀ.ਐੱਸ. ਗਰੁੱਪ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ “ਸਫਲਤਾ ਸਿਰਫ ਅੰਕਾਂ ਨਾਲ ਨਹੀਂ, ਸਗੋਂ ਅਨੁਸ਼ਾਸਨ, ਲਗਨ ਅਤੇ ਆਤਮਵਿਸ਼ਵਾਸ ਨਾਲ ਮਿਲਦੀ ਹੈ। ਅੱਜ ਦੇ ਇਹ ਨਤੀਜੇ ਵਿਦਿਆਰਥੀਆਂ ਦੀ ਨਿਰੰਤਰ ਮਿਹਨਤ ਅਤੇ ਅਧਿਆਪਕਾਂ ਦੀ ਸਮਰਪਿਤ ਸੇਵਾ ਦਾ ਨਤੀਜਾ ਹਨ। ਜੀਵਨ ਵਿੱਚ ਹਮੇਸ਼ਾਂ ਵੱਡੇ ਸੁਪਨੇ ਦੇਖੋ ਅਤੇ ਉਹਨਾਂ ਨੂੰ ਪੂਰਾ ਕਰਨ ਲਈ ਦ੍ਰਿੜ ਨਿਸ਼ਚੇ ਨਾਲ ਅੱਗੇ ਵਧੋ। ਚੇਅਰਪਰਸਨ ਮੈਡਮ ਕਮਲ ਸੈਣੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਹਰ ਵਿਦਿਆਰਥੀ ਵਿੱਚ ਅਸੀਮ ਯੋਗਤਾਵਾਂ ਹੁੰਦੀਆਂ ਹਨ। ਜੇਕਰ ਮਨ ਵਿੱਚ ਮਿਹਨਤ ਕਰਨ ਦਾ ਜਜ਼ਬਾ ਅਤੇ ਕੁਝ ਕਰ ਦਿਖਾਉਣ ਦੀ ਲਗਨ ਹੋਵੇ ਤਾਂ ਕੋਈ ਵੀ ਮੰਜ਼ਿਲ ਦੂਰ ਨਹੀਂ ਰਹਿੰਦੀ। ਸਾਨੂੰ ਆਪਣੇ ਵਿਦਿਆਰਥੀਆਂ ’ਤੇ ਮਾਣ ਹੈ ਅਤੇ ਅਸੀਂ ਉਹਨਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕਰਦੇ ਹਾਂ। ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਕਿਹਾ ਕਿ ਮਿਹਨਤ ਕਦੇ ਵਿਅਰਥ ਨਹੀਂ ਜਾਂਦੀ, ਮਿਹਨਤ ਦਾ ਫਲ਼ ਜ਼ਰੂਰ ਮਿਲਦਾ ਹੈ ਅਤੇ ਅੱਗੇ ਜਿੰਦਗੀ ਵਿੱਚ ਉਸ ਚ ਮੁਕਾਮ ਹਾਸਲ ਕਰਨ ਲਈ ਇਸੇ ਤਰ੍ਹਾਂ ਮਿਹਨਤ ਜਾਰੀ ਰੱਖਣ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਮੈਨੇਜਮੈਂਟ ਦੀ ਯੋਗ ਅਗੁਵਾਈ ਹੇਠ ਬਲੂਮਿੰਗ ਬਡਜ਼ ਸਕੂਲ ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਨਿੱਤ ਨਵੀਆਂ ਉਚਾਈਆਂ ਛੋਹ ਰਿਹਾ ਹੈ। ਚੰਗੀਆ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਸਿਰਫ ਪੜਾਈ ਵਿੱਚ ਹੀ ਨਹੀਂ ਸਗੋਂ ਖੇਡਾਂ ਵਿੱਚ ਵੀ ਰਾਜ ਪੱਧਰੀ ਅਤੇ ਨੈਸ਼ਨਲ ਪੱਧਰ ਤੇ ਆਪਣਾ ਲੋਹਾ ਮਨਵਾ ਚੁੱਕੇ ਹਨ। ਅੱਜ ਸੀ.ਬੀ.ਐੱਸ.ਈ. ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਘੋਸ਼ਿਤ ਹੋਇਆ ਤਾਂ ਹਰ ਪਾਸੇ ਇੱਕ ਖੁਸ਼ੀ ਦੀ ਲਹਿਰ ਦੌੜ ਗਈ।