Latest News & Updates

ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ਸੀ.ਬੀ.ਐੱਸ.ਈ. ਵੱਲੋਂ ‘ਲਰਨਿੰਗ ਆਉਟਕਮਜ਼ ਅਤੇ ਪੈਡਾਗੌਜੀਜ਼ ਵਿਸ਼ੇ ’ਤੇ ਕਪੈਸਟੀ ਬਿਲਡਿੰਗ ਪ੍ਰੋਗਰਾਮ ਦਾ ਆਯੋਜਨ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ, ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਸ੍ਰੀਮਤੀ ਕਮਲ ਸੈਣੀ ਦੀ ਦੂਰਅੰਦੇਸ਼ ਅਗਵਾਈ ਹੇਠ ਸੀ.ਬੀ.ਐੱਸ.ਈ. ਦਾ ਇੱਕ ਰੋਜ਼ਾ ਕਪੈਸਿਟੀ ਬਿਲਡਿੰਗ ਪ੍ਰੋਗਰਾਮ “ਲਰਨਿੰਗ ਆਉਟਕਮਜ਼ ਅਤੇ ਪੈਡਾਗੌਜੀਜ਼” ਵਿਸ਼ੇ ‘ਤੇ ਸਫਲਤਾਪੂਰਵਕ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਅਧਿਆਪਕਾਂ ਦੀ ਪੇਸ਼ੇਵਰ ਯੋਗਤਾ ਵਿੱਚ ਵਾਧਾ ਕਰਨਾ ਅਤੇ ਉਨ੍ਹਾਂ ਨੂੰ ਆਧੁਨਿਕ, ਵਿਦਿਆਰਥੀ-ਕੇਂਦਰਿਤ ਅਧਿਆਪਨ ਵਿਧੀਆਂ ਨਾਲ ਜਾਣੂ ਕਰਵਾਉਣਾ ਸੀ। ਪ੍ਰੋਗਰਾਮ ਵਿੱਚ ਸਕੂਲ ਦੇ ਅਧਿਆਪਕਾਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ ਅਤੇ ਵੱਖ-ਵੱਖ ਗਤੀਵਿਧੀਆਂ ਰਾਹੀਂ ਆਪਣੇ ਗਿਆਨ ਵਿੱਚ ਵਾਧਾ ਕੀਤਾ। ਇਸ ਪ੍ਰੋਗਰਾਮ ਲਈ ਕੁੰਦਨ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਲੁਧਿਆਣਾ ਦੀ ਸ੍ਰੀਮਤੀ ਮੇਘਨਾ ਵੋਹਰਾ (ਪੀ.ਜੀ.ਟੀ.) ਅਤੇ ਲਾਲਾ ਲਾਜਪਤ ਰਾਏ ਇੰਟਰਨੈਸ਼ਨਲ ਸਕੂਲ, ਮੋਗਾ ਦੇ ਪ੍ਰਿੰਸੀਪਲ ਸ੍ਰੀਮਤੀ ਪੂਨਮ ਅਰੋੜਾ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਆਪਣੇ ਵਿਸ਼ਾਲ ਤਜ਼ਰਬੇ ਅਤੇ ਵਿਹਾਰਕ ਜਾਣਕਾਰੀ ਰਾਹੀਂ ਅਧਿਆਪਕਾਂ ਨੂੰ ਪ੍ਰਭਾਵਸ਼ਾਲੀ ਅਧਿਆਪਨ ਦੇ ਨਵੇਂ ਪੱਖਾਂ ਨਾਲ ਜਾਣੂ ਕਰਵਾਇਆ। ਪ੍ਰੋਗਰਾਮ ਦੌਰਾਨ ਅਧਿਆਪਕਾਂ ਨੂੰ ਲਰਨਿੰਗ ਆਉਟਕਮਜ਼ ਦੀ ਮਹੱਤਤਾ ਅਤੇ ਕਲਾਸਰੂਮ ਵਿੱਚ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਟੀਚਿੰਗ-ਲਰਨਿੰਗ ਸਾਈਕਲ, ਲਰਨਿੰਗ ਆਬਜੈਕਟਿਵਜ਼ ਅਤੇ ਲਰਨਿੰਗ ਆਉਟਕਮਜ਼ ਵਿਚਲਾ ਅੰਤਰ, ਆਉਟਕਮ ਆਧਾਰਿਤ ਪਾਠ ਯੋਜਨਾ ਤਿਆਰ ਕਰਨਾ, ਲਰਨਿੰਗ ਆਉਟਕਮਜ਼ ਨਾਲ ਸਬੰਧਿਤ ਪੈਡਾਗੌਜੀਕਲ ਤਰੀਕੇ, ਮੁਲਾਂਕਣ ਦੀਆਂ ਪ੍ਰਭਾਵਸ਼ਾਲੀ ਵਿਧੀਆਂ ਅਤੇ ਰਿਫਲੈਕਟਿਵ ਟੀਚਿੰਗ ਵਰਗੇ ਮਹੱਤਵਪੂਰਨ ਵਿਸ਼ਿਆਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਮੌਕੇ ਅਧਿਆਪਕਾਂ ਨੂੰ ਬਲੂਮਜ਼ ਰਿਵਾਈਜ਼ਡ ਟੈਕਸਾਨੋਮੀ ਦੇ ਕੋਗਨੀਟਿਵ, ਅਫੈਕਟਿਵ ਅਤੇ ਸਾਈਕੋਮੋਟਰ ਡੋਮੇਨਜ਼ ਬਾਰੇ ਜਾਣਕਾਰੀ ਦਿੱਤੀ ਗਈ ਤਾਂ ਜੋ ਉਹ ਵਿਦਿਆਰਥੀਆਂ ਵਿੱਚ ਉੱਚ ਪੱਧਰੀ ਸੋਚਣ ਦੀ ਸਮਰੱਥਾ ਅਤੇ ਰਚਨਾਤਮਕਤਾ ਨੂੰ ਹੋਰ ਬਿਹਤਰ ਢੰਗ ਨਾਲ ਵਿਕਸਿਤ ਕਰ ਸਕਣ। ਇਸ ਦੇ ਨਾਲ ਹੀ ਸਮਾਰਟ ਲਰਨਿੰਗ ਆਉਟਚਮਜ਼, ਪ੍ਰਭਾਵਸ਼ਾਲੀ ਮੁਲਾਂਕਣ ਤਕਨੀਕਾਂ ਅਤੇ ਸਿੱਖਣ ਦੇ ਉਦੇਸ਼ਾਂ ਨਾਲ ਜੁੜੇ ਅਧਿਆਪਨ ਦੀ ਯੋਜਨਾ ਬਣਾਉਣ ਬਾਰੇ ਵੀ ਵਿਸਥਾਰ ਨਾਲ ਸਮਝਾਇਆ ਗਿਆ। ਪ੍ਰੋਗਰਾਮ ਦੌਰਾਨ 21ਵੀਂ ਸਦੀ ਦੀਆਂ ਲੋੜੀਂਦੀਆਂ ਯੋਗਤਾਵਾਂ ਜਿਵੇਂ ਕਿ ਰਚਨਾਤਮਕਤਾ, ਨਵੀਨਤਾ, ਆਲੋਚਨਾਤਮਕ ਚਿੰਤਨ, ਸਮੱਸਿਆ ਹੱਲ ਕਰਨ ਦੀ ਯੋਗਤਾ, ਕੰਪਿਊਟੇਸ਼ਨਲ ਥਿੰਕਿੰਗ, ਚੰਗੀ ਨਾਗਰਿਕਤਾ ਅਤੇ ਜੀਵਨ ਭਰ ਸਿੱਖਣ ਦੀ ਸੋਚ ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਪੂਰੇ ਪ੍ਰੋਗਰਾਮ ਦੌਰਾਨ ਅਧਿਆਪਕਾਂ ਨੇ ਗਰੁੱਪ ਚਰਚਾਵਾਂ, ਬ੍ਰੇਨਸਟਾਰਮਿੰਗ ਸੈਸ਼ਨਾਂ, ਕੇਸ ਸਟੱਡੀਜ਼, ਰਿਫਲੈਕਸ਼ਨ ਐਕਟੀਵਿਟੀਜ਼, ਸਹਿਯੋਗਾਤਮਕ ਪਾਠ ਯੋਜਨਾ ਤਿਆਰ ਕਰਨ ਅਤੇ ਹੋਰ ਵਿਹਾਰਕ ਗਤੀਵਿਧੀਆਂ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ। ਇਨ੍ਹਾਂ ਗਤੀਵਿਧੀਆਂ ਨੇ ਅਧਿਆਪਕਾਂ ਨੂੰ ਆਪਣੇ ਤਜ਼ਰਬੇ ਸਾਂਝੇ ਕਰਨ, ਨਵੇਂ ਵਿਚਾਰਾਂ ‘ਤੇ ਚਰਚਾ ਕਰਨ ਅਤੇ ਆਧੁਨਿਕ ਅਧਿਆਪਨ ਤਕਨੀਕਾਂ ਨੂੰ ਸਮਝਣ ਦਾ ਸ਼ਾਨਦਾਰ ਮੌਕਾ ਪ੍ਰਦਾਨ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਬਲੂਮਿੰਗ ਬਡਜ਼ ਸਕੂਲ ਹਮੇਸ਼ਾ ਆਪਣੇ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਲਈ ਵਚਨਬੱਧ ਰਿਹਾ ਹੈ। ਸਕੂਲ ਵੱਲੋਂ ਸਮੇਂ-ਸਮੇਂ ‘ਤੇ ਸੀ.ਬੀ.ਐੱਸ.ਈ. ਦੇ ਪ੍ਰੋਗਰਾਮ, ਵਰਕਸ਼ਾਪਾਂ, ਸੈਮੀਨਾਰ ਅਤੇ ਹੋਰ ਸਿਖਲਾਈ ਪ੍ਰੋਗਰਾਮ ਕਰਵਾਏ ਜਾਂਦੇ ਹਨ ਤਾਂ ਜੋ ਅਧਿਆਪਕ ਨਵੀਆਂ ਸਿੱਖਿਆ ਨੀਤੀਆਂ, ਆਧੁਨਿਕ ਅਧਿਆਪਨ ਵਿਧੀਆਂ ਅਤੇ ਸੀ.ਬੀ.ਐੱਸ.ਈ. ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਨਾਲ ਅਪਡੇਟ ਰਹਿਣ। ਅਜਿਹੇ ਪ੍ਰੋਗਰਾਮਾਂ ਦਾ ਸਿੱਧਾ ਲਾਭ ਵਿਦਿਆਰਥੀਆਂ ਨੂੰ ਮਿਲਦਾ ਹੈ ਕਿਉਂਕਿ ਉਹਨਾਂ ਨੂੰ ਹੋਰ ਪ੍ਰਭਾਵਸ਼ਾਲੀ, ਰੁਚਿਕਰ ਅਤੇ ਗੁਣਵੱਤਾ ਭਰਪੂਰ ਸਿੱਖਿਆ ਪ੍ਰਾਪਤ ਹੁੰਦੀ ਹੈ। ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੋਵੇਂ ਰਿਸੋਰਸ ਪਰਸਨ ਸ੍ਰੀਮਤੀ ਮੇਘਨਾ ਵੋਹਰਾ ਅਤੇ ਸ੍ਰੀਮਤੀ ਪੂਨਮ ਅਰੋੜਾ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਅਧਿਆਪਕਾਂ ਨੂੰ ਪ੍ਰੇਰਣਾਦਾਇਕ ਅਤੇ ਗਿਆਨਵਰਧਕ ਸੈਸ਼ਨ ਪ੍ਰਦਾਨ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ।