Latest News & Updates

ਮੋਗਾ ਯੋਗਾ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਯੋਗਾ ਚੈਂਪੀਅਨਸ਼ਿਪ–2026 ਕਰਵਾਈ ਗਈ

ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 8 ਖਿਡਾਰੀ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ –ਸੈਣੀ

ਮੋਗਾ ਯੋਗਾ ਐਸੋਸੀਏਸ਼ਨ (ਰਜਿ. ਨੰ. 174) ਵੱਲੋਂ ਜ਼ਿਲ੍ਹਾ ਪੱਧਰੀ ਯੋਗਾ ਚੈਂਪੀਅਨਸ਼ਿਪ–2026 ਦਾ ਆਯੋਜਨ ਬਲੂਮਿੰਗ ਬਡਜ਼ ਸਕੂਲ ਵਿਖੇ ਕੀਤਾ ਗਿਆ। ਇਸ ਚੈਂਪੀਅਨਸ਼ਿਪ ਵਿੱਚ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਹਿੱਸਿਆਂ ਤੋਂ 8 ਤੋਂ 18 ਸਾਲ ਦੀ ਉਮਰ ਵਰਗ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਵੱਖ-ਵੱਖ ਯੋਗ ਆਸਨਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਚੈਂਪੀਅਨਸ਼ਿਪ ਦਾ ਉਦਘਾਟਨ ਪ੍ਰਧਾਨ ਡਾ. ਸੰਜੀਵ ਕੁਮਾਰ ਸੈਣੀ ਅਤੇ ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਰਿਬਨ ਕੱਟ ਕੇ ਕੀਤਾ ਤੇ ਜੋਤੀ ਪ੍ਰਜਵਲਿਤ ਕਰਕੇ ਚੈਂਪਿਅਨਸ਼ਿਪ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਬਲੂਮਿੰਗ ਬਡਜ਼ ਸਕੂਲ ਦੇ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਅਤੇ ਸੀ.ਈ.ਓ. ਰਾਹੁਲ ਛਾਬੜਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਡਾ. ਸੰਜੀਵ ਕੁਮਾਰ ਸੈਣੀ ਨੇ ਸਾਰੇ ਪ੍ਰਤੀਯੋਗੀਆਂ ਅਤੇ ਉਨ੍ਹਾਂ ਦੇ ਟੀਮ ਇੰਚਾਰਜਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਯੋਗ ਸਾਧਨਾ ਭਾਰਤੀ ਸੰਸਕ੍ਰਿਤੀ ਦੀ ਇੱਕ ਪ੍ਰਾਚੀਨ ਅਤੇ ਅਨਮੋਲ ਵਿਰਾਸਤ ਹੈ। ਨਿਯਮਿਤ ਯੋਗ ਅਭਿਆਸ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਸ਼ਾਂਤੀ ਅਤੇ ਇਕਾਗਰਤਾ ਵਧਾਉਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਦੇ ਉਦੇਸ਼ ਨਾਲ ਮੋਗਾ ਯੋਗਾ ਐਸੋਸੀਏਸ਼ਨ ਵੱਲੋਂ ਅਜਿਹੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਸਾਰੇ ਪ੍ਰਤੀਯੋਗੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਮੁਕਾਬਲੇ ਦੌਰਾਨ ਲੜਕਿਆਂ ਅਤੇ ਲੜਕੀਆਂ ਦੇ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਅਨੁਸਾਰ ਕਰਵਾਏ ਗਏ। ਹਰੇਕ ਉਮਰ ਵਰਗ ਲਈ ਉਨ੍ਹਾਂ ਦੀ ਸਮਰੱਥਾ ਅਤੇ ਆਸਨਾਂ ਦੀ ਜਟਿਲਤਾ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਯੋਗ ਆਸਨਾਂ ਦੀ ਚੋਣ ਕੀਤੀ ਗਈ। ਪ੍ਰਤੀਯੋਗੀਆਂ ਦੇ ਸੰਤੁਲਨ, ਸਬਰ, ਸਹਿਣਸ਼ੀਲਤਾ, ਲਚਕਤਾ ਅਤੇ ਆਸਨਾਂ ਨੂੰ ਸਹੀ ਢੰਗ ਨਾਲ ਕਰਨ ਦੀ ਸਮਰੱਥਾ ਦੇ ਆਧਾਰ ’ਤੇ ਜੱਜਾਂ ਵੱਲੋਂ ਨਤੀਜੇ ਤਿਆਰ ਕੀਤੇ ਗਏ। ਇਸ ਚੈਂਪੀਅਨਸ਼ਿਪ ਵਿੱਚ ਮੈਡਮ ਸਤਵੀਰ ਕੌਰ, ਮੈਡਮ ਰਮਾ ਸੈਣੀ ਅਤੇ ਮੈਡਮ ਅੰਜੂ ਬਾਲਾ ਨੇ ਜੱਜ ਦੀ ਭੂਮਿਕਾ ਨਿਭਾਈ। ਇਸ ਚੈਂਪਿਅਨਸ਼ਿਪ ਦੋਰਾਨ ਸਮਰਾਲਾ ਤੋਂ ਨਰਿੰਦਰਪਾਲ ਸੇਠੀ ਅਤੇ ਪਰਵਿੰਦਰ ਸੇਠੀ ਵੱਲੋਂ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ ਗਈ। ਉਹਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਖਿਡਾਰੀਆਂ ਨੂੰ ਗੋਲਡ, ਸਿਲਵਰ ਅਤੇ ਕਾਂਸੇ ਦੇ ਤਮਗਿਆਂ ਦੇ ਨਾਲ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 8 ਖਿਡਾਰੀਆਂ ਦੀ ਚੋਣ ਰਾਜ ਪੱਧਰੀ ਯੋਗਾ ਮੁਕਾਬਲਿਆਂ ਲਈ ਕੀਤੀ ਗਈ ਹੈ। ਡਾ. ਸੰਜੀਵ ਕੁਮਾਰ ਸੈਣੀ ਨੇ ਚੁਣੇ ਗਏ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਰਾਜ ਪੱਧਰ ’ਤੇ ਵੀ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦੇ ਹੋਏ ਜ਼ਿਲ੍ਹਾ ਮੋਗਾ ਦਾ ਨਾਮ ਰੌਸ਼ਨ ਕਰਨਗੇ।ਡੳ