Latest News & Updates

ਬਲੂਮਿੰਗ ਬਡਜ਼ ਸਕੂਲ ਵਿੱਚ ਵਿਦਿਆਰਥੀਆਂ ਨੂੰ ਸ਼ਾਂਤੀ ਦਿਵਸ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ

ਵਿਦਿਆਰਥੀਆਂ ਨੇ ਸ਼ਾਂਤੀ ਦਿਵਸ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਸਾਂਝੇ ਕੀਤੇ ਵਿਚਾਰ

ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮੌਕੇ ਵਿਦਿਆਰਥੀਆਂ ਲਈ ਵਿਸ਼ੇਸ਼ ਜਾਣਕਾਰੀ ਸੈਸ਼ਨ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਦੇ ਇਤਿਹਾਸ, ਇਸ ਦੀ ਮਹੱਤਤਾ ਅਤੇ ਵਿਸ਼ਵ ਪੱਧਰ ’ਤੇ ਸ਼ਾਂਤੀ, ਅਹਿੰਸਾ, ਸਹਿਣਸ਼ੀਲਤਾ ਅਤੇ ਆਪਸੀ ਭਾਈਚਾਰੇ ਦੀ ਲੋੜ ਬਾਰੇ ਜਾਣਕਾਰੀ ਸਾਂਝੀ ਕੀਤੀ। ਵਿਦਿਆਰਥੀਆਂ ਨੇ ਦੱਸਿਆ ਕਿ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਹਰ ਸਾਲ 21 ਸਤੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਵਸ ਦਾ ਮੁੱਖ ਉਦੇਸ਼ ਦੁਨੀਆ ਭਰ ਵਿੱਚ ਸ਼ਾਂਤੀ ਅਤੇ ਅਹਿੰਸਾ ਦੇ ਸੰਦੇਸ਼ ਨੂੰ ਉਤਸ਼ਾਹਿਤ ਕਰਨਾ ਹੈ। ਵਿਦਿਆਰਥੀਆਂ ਨੇ ਦੱਸਿਆ ਕਿ ਸੰਯੁਕਤ ਰਾਸ਼ਟਰ ਮਹਾਸਭਾ ਵੱਲੋਂ ਸਾਲ 1981 ਵਿੱਚ ਸ਼ਾਂਤੀ ਦਿਵਸ ਦੀ ਸਥਾਪਨਾ ਕੀਤੀ ਗਈ ਸੀ। ਬਾਅਦ ਵਿੱਚ ਸਾਲ 2001 ਵਿੱਚ ਹਰ ਸਾਲ 21 ਸਤੰਬਰ ਨੂੰ ਅੰਤਰਰਾਸ਼ਟਰੀ ਸ਼ਾਂਤੀ ਅਤੇ ਅਹਿੰਸਾ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ਼ਾਂਤੀ ਸਿਰਫ਼ ਜੰਗ ਜਾਂ ਹਿੰਸਾ ਦੀ ਗੈਰ-ਮੌਜੂਦਗੀ ਦਾ ਨਾਮ ਨਹੀਂ, ਸਗੋਂ ਇਹ ਆਪਸੀ ਸਤਿਕਾਰ, ਸਮਝਦਾਰੀ, ਸਹਿਣਸ਼ੀਲਤਾ ਅਤੇ ਮਿਲ-ਜੁਲ ਕੇ ਰਹਿਣ ਦੀ ਭਾਵਨਾ ਨਾਲ ਵੀ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਪਰਿਵਾਰ, ਸਕੂਲ ਅਤੇ ਸਮਾਜ ਵਿੱਚ ਇੱਕ-ਦੂਜੇ ਦੇ ਵਿਚਾਰਾਂ ਦਾ ਸਤਿਕਾਰ ਕਰਨਾ ਅਤੇ ਸਮੱਸਿਆਵਾਂ ਦਾ ਹੱਲ ਗੱਲਬਾਤ ਰਾਹੀਂ ਕਰਨਾ ਇੱਕ ਸ਼ਾਂਤੀਪੂਰਨ ਸਮਾਜ ਦੀ ਨੀਂਹ ਮਜ਼ਬੂਤ ਕਰਦਾ ਹੈ। ਵਿਦਿਆਰਥੀਆਂ ਨੇ ਅੱਗੇ ਦੱਸਿਆ ਕਿ ਸ਼ਾਂਤੀ ਦਿਵਸ ਸਾਨੂੰ ਇਹ ਯਾਦ ਦਿਵਾਉਂਦਾ ਹੈ ਕਿ ਵਿਸ਼ਵ ਵਿੱਚ ਸਥਾਈ ਸ਼ਾਂਤੀ ਕਾਇਮ ਕਰਨ ਲਈ ਹਰ ਵਿਅਕਤੀ ਦੀ ਭੂਮਿਕਾ ਮਹੱਤਵਪੂਰਨ ਹੈ। ਜੇਕਰ ਅਸੀਂ ਆਪਣੇ ਰੋਜ਼ਾਨਾ ਜੀਵਨ ਵਿੱਚ ਪਿਆਰ, ਸਤਿਕਾਰ, ਸਹਿਯੋਗ ਅਤੇ ਸਹਿਣਸ਼ੀਲਤਾ ਦੀ ਭਾਵਨਾ ਅਪਣਾਈਏ ਤਾਂ ਆਪਣੇ ਆਲੇ-ਦੁਆਲੇ ਇੱਕ ਸਕਾਰਾਤਮਕ ਅਤੇ ਸ਼ਾਂਤੀਪੂਰਨ ਮਾਹੌਲ ਸਿਰਜਿਆ ਜਾ ਸਕਦਾ ਹੈ। ਸਕੂਲ ਦੀ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨਾਲ ਸ਼ਾਂਤੀ ਦਿਵਸ ਦੀ ਮਹੱਤਤਾ ਸਾਂਝੀ ਕਰਦਿਆਂ ਕਿਹਾ ਕਿ ਸ਼ਾਂਤੀ ਦੀ ਸ਼ੁਰੂਆਤ ਸਾਡੇ ਆਪਣੇ ਵਿਹਾਰ ਤੋਂ ਹੁੰਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਸਹਿਯੋਗ ਦੀ ਭਾਵਨਾ ਨਾਲ ਪੇਸ਼ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਵਿਦਿਆਰਥੀਆਂ ਵਿੱਚ ਚੰਗੀਆਂ ਕਦਰਾਂ-ਕੀਮਤਾਂ ਦਾ ਵਿਕਾਸ ਕਰਕੇ ਉਨ੍ਹਾਂ ਨੂੰ ਜ਼ਿੰਮੇਵਾਰ ਅਤੇ ਸੰਵੇਦਨਸ਼ੀਲ ਨਾਗਰਿਕ ਬਣਾਉਣਾ ਵੀ ਹੈ। ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਸ਼ਾਂਤੀ, ਅਹਿੰਸਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਹਰ ਵਿਅਕਤੀ ਆਪਣੇ ਪੱਧਰ ’ਤੇ ਦੂਜਿਆਂ ਪ੍ਰਤੀ ਸਤਿਕਾਰ, ਪਿਆਰ ਅਤੇ ਸਹਿਣਸ਼ੀਲਤਾ ਦੀ ਭਾਵਨਾ ਰੱਖੇ ਤਾਂ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਲਿਆਂਦੀ ਜਾ ਸਕਦੀ ਹੈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਤੇ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਦੇ ਸੰਦੇਸ਼ ਨੇ ਸ਼ਾਂਤੀ ਦਿਵਸ ਦੀ ਮਹੱਤਤਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਜਾਗਰ ਕੀਤਾ। ਇਹ ਗਤੀਵਿਧੀ ਵਿਦਿਆਰਥੀਆਂ ਵਿੱਚ ਵਿਸ਼ਵ ਸ਼ਾਂਤੀ, ਸਦਭਾਵਨਾ, ਅਹਿੰਸਾ ਅਤੇ ਮਨੁੱਖੀ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਾਲੀ ਰਹੀ।