ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਨੂੰ ਦਿੱਤੀ ਸ਼ਰਧਾਂਜਲੀ
ਗਾਂਧੀ ਜੀ ਅਤੇ ਸ਼ਾਸਤਰੀ ਜੀ ਦਾ ਜੀਵਨ ਸਾਰਿਆਂ ਲਈ ਇੱਕ ਪ੍ਰੇਰਨਾਸਰੋਤ - ਕਮਲ ਸੈਣੀ
ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ਰਾਸ਼ਟਰ ਪਿਤਾ ਸ਼੍ਰੀ ਮੋਹਨਦਾਸ ਕਰਮਚੰਦ ਗਾਂਧੀ (ਮਹਾਤਮਾ ਗਾਂਧੀ) ਅਤੇ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਜੀ ਨੂੰ ਉਹਨਾਂ ਦੇ ਜਨਮ ਦਿਹਾੜੇ ਦੇ ਮੌਕੇ ਤੇ ਯਾਦ ਕਰਦਿਆਂ ਸ਼ਰਧਾਂਜਲੀ ਦਿੱਤੀ ਗਈ। ਸਕੂਲ ਵਿੱਚ ਸਵੇਰ ਦੀ ਸਭਾ ਮੌਕੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਜੀ ਅਤੇ ਲਾਲ ਬਹਾਦੁਰ ਸ਼ਾਸਤਰੀ ਜੀ ਦੇ ਜੀਵਨ ਨਾਲ ਸਬੰਧਿਤ ਸੁੰਦਰ ਚਾਰਟ ਅਤੇ ਜਾਣਕਾਰੀ ਨਾਲ ਭਰਪੂਰ ਆਰਟੀਕਲ ਪੇਸ਼ ਕੀਤੇ ਗਏ ਅਤੇ ਵਿਦਿਆਰਥੀਆਂ ਨਾਲ ਉਹਨਾਂ ਦੇ ਜੀਵਨ, ਉਹਨਾਂ ਦੁਆਰਾ ਦੇਸ਼ ਦੀ ਅਜ਼ਾਦੀ ਲਈ ਕੀਤੇ ਗਏ ਸੰਘਰਸ਼, ਅਛੂਤ ਕਹੇ ਜਾਣ ਵਾਲੇ ਲੋਕਾਂ ਦੇ ਹੱਕਾਂ ਲਈ ਕੀਤੇ ਉਪਰਾਲਿਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ ਗਈ। ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਬੱਚਿਆਂ ਨੂੰ ਦੱਸਿਆ ਕਿ ਮਹਾਤਮਾ ਗਾਂਧੀ ਜੀ ਅਤੇ ਲਾਲ ਬਹਾਦੁਰ ਸ਼ਾਸਤਰੀ ਜੀ ਦੋਨਾਂ ਜਨਮ 2 ਅਕਤੂਬਰ ਨੂੰ ਹੋਇਆ ਸੀ। ਗਾਂਧੀ ਜੀ ਦਾ ਜਨਮ ਗੁਜਰਾਤ ਦੇ ਪੋਰਬੰਦਰ ਵਿੱਚ ਅਤੇ ਸ਼ਾਸਤਰੀ ਜੀ ਦਾ ਜਨਮ ਮੁਗਲਸਰਏ ਵਿਖੇ ਹੋਇਆ। ਮਹਾਤਮਾ ਗਾਂਧੀ ਬਚਪਣ ਤੋਂ ਹੀ ਇੱਕ ਹੋਣਹਾਰ ਵਿਦਿਆਰਥੀ, ਸੱਚ, ਸ਼ਾਂਤੀ ਅਤੇ ਅਹਿੰਸਾ ਵਿੱਚ ਵਿਸ਼ਵਾਸ ਰੱਖਣ ਵਾਲੇ, ਇਰਾਦੇ ਦੇ ਮਜ਼ਬੂਤ ਵਿਅਕਤੀ ਸਨ ਅਤੇ ਲਾਲ ਬਹਾਦੁਰ ਸ਼ਾਸਤਰੀ ਜੀ ਉਹਨਾਂ ਦੇ ਚਰਿੱਤਰ ਦੇ ਗੁਣਾਂ ਤੋਂ ਬਹੁਤ ਪ੍ਰਬਾਵਿਤ ਸਨ ਜਿਸ ਕਰਕੇ ਉਹਨਾਂ ਦੇ ਅਪਾਣੀ ਕਾਲਜ ਦੀ ਪੜਾਈ ਛੱਡ ਕੇ ਮਹਾਤਮਾ ਗਾਂਧੀ ਜੀ ਦੁਆਰਾ ਚਲਾਇਆ ਜਾ ਰਹੇ ਅਸਹਿਯੋਗ ਅੰਦੋਲਨ ਵਿੱਚ ਕੁੱਦ ਪਏ। 1920 ਵਿੱਚ ਸ਼ਾਸਤਰੀ ਜੀ ਪੂਰਨ ਰੂਪ ਵਿੱਚ ਅਜ਼ਾਦੀ ਦੇ ਸੰਘਰਸ਼ ਵਿੱਚ ਸ਼ਾਮਿਲ ਹੋ ਗਏ ਸਨ। ਮਹਾਤਮਾ ਗਾਂਧੀ ਜੀ ਵੀ ਲਾਲ ਬਹਾਦੁਰ ਸ਼ਾਸਤਰੀ ਜੀ ਦੀ ਕਾਰਜਕੁਸ਼ਲਤਾ ਤੋਂ ਬਹੁਤ ਪ੍ਰਭਾਵਿਤ ਸਨ। ਚੇਅਰਪਰਸਨ ਮੈਡਮ ਕਮਲ ਸੈਣੀ ਜੀ ਨੇ ਬੱਚਿਆਂ ਨੂੰ ਗਾਂਧੀ ਜੀ ਅਤੇ ਸ਼ਾਸਤਰੀ ਜੀ ਵਾਂਗ ਸੱਚਾਈ ਅਤੇ ਅਹਿੰਸਾ ਦੇ ਰਸਤੇ ਤੇ ਚੱਲਣ ਦਾ ਸੁਨੇਹਾ ਦਿੱਤਾ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਮਹਾਤਮਾ ਗਾਂਧੀ ਜੀ ਅਤੇ ਲਾਲ ਬਹਾਦੁਰ ਸ਼ਾਸਤਰੀ ਜੀ ਨੇ ਅਹਿੰਸਾ ਨੂੰ ਆਪਣਾ ਮੁੱਖ ਸ਼ਸਤਰ ਚੁਣਦਿਆਂ ਅੰਗਰੇਜੀ ਹਕੂਮਤ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਅਸੀਂ ਵੀ ਸੱਚ ਅਤੇ ਅਹਿੰਸਾ ਤੇ ਰਸਤੇ ਤੇ ਚਲਦਿਆਂ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਹੋ ਸਕਦੇ ਹਾਂ। ਉਹਨਾਂ ਕਿਹਾ ਕਿ ਗਾਂਧੀ ਜੀ ਅਤੇ ਸ਼ਾਸਤਰੀ ਜੀ ਦਾ ਸਾਰਾ ਜੀਵਨ ਸਾਡੇ ਸਾਰਿਆਂ ਲਈ ਇੱਕ ਪ੍ਰੇਰਨਾਸਰੋਤ ਹੈ। ਇਸ ਤਰ੍ਹਾਂ ਚੇਅਰਪਰਸਨ ਮੈਡਮ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਸੱਚ, ਸ਼ਾਂਤੀ ਅਤੇ ਅਹਿੰਸਾ ਦੀ ਅਹਮਿਅਤ ਬਾਰੇ ਜਾਣਕਾਰੀ ਦਿੱਤੀ। ਉਹਨਾਂ ਇਹ ਵੀ ਕਿਹਾ ਕਿ ਸਾਨੂੰ ਸਭ ਨੂੰ ਊਚ-ਨੀਚ, ਛੋਟਾ-ਵੱਡਾ, ਜਾਤ-ਪਾਤ, ਰੰਗ ਭੇਦ ਅਤੇ ਨਸਲ ਭੇਦ ਦੇ ਵਿਤਕਰੇ ਤੋਂ ਉੱਪਰ ਉੱਠ ਕੇ ਇਸ ਸਮਾਜ ਵਿੱਚ ਵਿਚਰਨਾ ਚਾਹੀਦਾ ਹੈ ਤਾਂ ਜੋ ਇਸ ਦੇਸ਼ ਨੂੰ ਰਹਿਣ ਲਈ ਇੱਕ ਵਧੀਆਂ ਥਾਂ ਬਣਾਇਆ ਜਾ ਸਕੇ। ਇਸ ਮੌਕੇ ਸਮੂਹ ਸਟਾਫæ ਅਤੇ ਵਿਦਿਆਰਥੀ ਮੌਜੂਦ ਸਨ।