Latest News & Updates

ਬਲੂਮਿੰਗ ਬਡਜ਼ ਸਕੂਲ ਮੋਗਾ ਵਿੱਚ ਮਨਾਇਆ ਗਿਆ ਆਯੂਸ਼ਮਾਨ ਭਾਰਤ ਦਿਵਸ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਆਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਅਯੂਸ਼ਮਾਨ ਭਾਰਤ ਦਿਵਸ ਮਨਾਇਆ ਗਿਆ।ਜਿਸ ਦੌਰਾਨ ਸਕੂਲੀ ਅਧਿਆਪਕਾਂ ਵੱਲੋਂ ਸੁੰਦਰ ਚਾਰਟ ਅਤੇ ਸਲੋਗਨ ਤਿਆਰ ਕੀਤੇ ਗਏ ਅਤੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਵੱਲੋਂ ਜਾਣਕਾਰੀ ਸਾਂਝੀ ਕੀਤੀ ਕਿ ਆਯੂਸ਼ਮਾਨ ਭਾਰਤ ਯੋਜਨਾ ਦਾ ਅਰੰਭ 25 ਸਤੰਬਰ 2018 ਨੂੰ ਸਾਡੇ ਮਾਨਯੋਗ ਪ੍ਰਧਾਨ ਮੰਤਰੀ ਦੁਆਰਾ ਦੇਸ਼ ਦੇ ਗਰੀਬ ਪਰਿਵਾਰਾਂ ਨੂੰ ਹਰ ਸਾਲ 5 ਲੱਖ ਰੁਪਏ ਦਾ ਮੁਫਤ ਇਲਾਜ ਪ੍ਰਦਾਨ ਕਰਨ ਲਈ ਕੀਤਾ ਗਿਆ ਸੀ। ਅੱਜ 30 ਅਪ੍ਰੈਲ 2021 ਨੂੰ ਆਯੂਸ਼ਮਾਨ ਭਾਰਤ ਯੋਜਨਾ ਨੂੰ ਆਯੂਸ਼ਮਾਨ ਦਿਵਸ ਦੇ ਰੂਪ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮਾਧਿਅਮ ਨਾਲ ਆਯੂਸ਼ਮਾਨ ਭਾਰਤ ਯੋਜਨਾ ਦੇ ਅੰਤਰਗਤ ਦਿੱਤੀ ਜਾਣ ਵਾਲੀ ਸੇਹਤ ਸੁਵਿਧਾਵਾਂ ਨੂੰ ਦੇਸ਼ ਦੇ ਕੋਨੇ-ਕੋਨੇ ਤੱਕ ਪਹੁੱਚਾਉਣ ਲਈ ਬੜਾਵਾ ਦਿੱਤਾ ਜਾਵੇਗਾ। ਇਸ ਯੋਜਨਾ ਦਾ ਮੁੱਖ ਉਦੇਸ਼ ਦੇਸ਼ ਦੇ ਲਗਭਗ 10 ਕਰੋੜ ਗਰੀਬ ਪਰਿਵਾਰਾਂ ਨੂੰ ਸਵਾਸਥ ਬੀਮੇ ਦੇ ਰੂਪ ਵਿੱਚ ਮੁਫਤ ਇਲਾਜ ਪ੍ਰਦਾਨ ਕਰਨਾ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅਨੁਸਾਰ, ਆਯੁਸ਼ਮਾਨ ਭਾਰਤ ਯੋਜਨਾ ਨੇ ਹੁਣ ਤੱਕ 75,532 ਆਯੁਸ਼ਮਾਨ ਭਾਰਤ ਸਿਹਤ ਅਤੇ ਤੰਦਰੁਸਤੀ ਕੇਂਦਰ ਨੂੰ ਚਲਾਇਆ ਹੈ। ਇਸ ਨੇ 2022 ਤਕ 1.5 ਲੱਖ ਸਿਹਤ ਅਤੇ ਤੰਦਰੁਸਤੀ ਕੇਂਦਰ ਦਾ ਟੀਚਾ ਮਿੱਥਿਆ ਹੈ। ਇਸ ਯੋਜਨਾ ਦੇ ਮਾਧਿਆਮ ਨਾਲ ਦੇਸ਼ ਦੇ ਕਾਫੀ ਗਰੀਬ ਪਰਿਵਾਰ ਲਾਭ ਲੈ ਚੁੱਕੇ ਹਨ। ਭਾਰਤ ਦੇ 24000 ਹਜ਼ਾਰ ਹਸਪਤਾਲਾਂ ਵਿੱਚ ਮੁਫਤ ਇਲਾਜ ਕਰਵਾ ਸਕਦੇ ਹਨ।

Comments are closed.