Latest News & Updates

ਬਲੂਮਿੰਗ ਬਡਜ਼ ਸਕੂਲ ਵਿੱਚ ‘ਐਂਟਰਪ੍ਰਿਨਿਉਰ ਡੇ’ ਮੌਕੇ ਕੀਤੀ ਗਈ ਸਪੈਸ਼ਲ ਅਸੈਂਬਲੀ

ਵਿਦਿਆਰਥੀਆ ਨੂੰ ਨੋਕਰੀ ਲੈਣ ਵਾਲੇ ਨਹੀਂ ਸਗੋਂ ਨੋਕਰੀ ਦੇਣ ਵਾਲੇ ਬਨਣ ਦੀ ਜਰੂਰਤ: ਕਮਲ ਸੈਣੀ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਯੋਗ ਅਗੁਵਾਈ ਹੇਠ ਅੱਜ ‘ਐਂਟਰਪ੍ਰਿਨਿਉਰ ਡੇ’ ਮੋਕੇ ਇੱਕ ਸਪੈਸ਼ਲ ਅਸੈਂਬਲੀ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਐਂਟਰਪ੍ਰਿਨਿਉਰ ਡੇ ਨਾਲ ਸਬੰਧਤ ਚਾਰਟ ਅਤੇ ਆਰਟੀਕਲ ਪੇਸ਼ ਕੀਤੇ ਗਏ। ਇਸ ਦਿਨ ਪ੍ਰਤੀ ਜਾਣਕਾਰੀ ਸਾਂਝੀ ਕਰਦਿਆਂ ਵਿਦਿਆਰਥੀਆਂ ਨੇ ਦੱਸਿਆ ਕਿ ਉੱਦਮੀ ਦਿਵਸ 15 ਨਵੰਬਰ ਨੂੰ ਗਲੋਬਲ ਐਂਟਰਪ੍ਰੈਨਿਓਰਸ਼ਿਪ ਹਫਤੇ ਦੇ ਦੌਰਾਨ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮਤਲਬ ਉਹਨਾਂ ਲੋਕਾਂ ਪ੍ਰਤੀ ਧੰਨਵਾਦ ਅਤੇ ਸਤਿਕਾਰ ਦਿਖਾਉਣ ਦਾ ਇੱਕ ਤਰੀਕਾ ਹੈ ਜਿਨ੍ਹਾਂ ਨੇ ਉੱਦਮਤਾ ਦੇ ਨਵੇਂ ਤਰੀਕਿਆਂ ਦੀ ਖੋਜ ਕੀਤੀ, ਉਹਨਾਂ ਤਰੀਕਿਆਂ ਰਾਹੀਂ ਸਫਲਤਾ ਪ੍ਰਾਪਤ ਕੀਤੀ ਹੈ ਅਤੇ ਕਈ ਵਾਰ ਬਹੁਤ ਸਾਰੀਆਂ ਮੁਸ਼ਕਲਾਂ ਪੇਸ਼ ਆਉਣ ਦੇ ਬਾਵਜੂਦ ਵੀ ਅੱਗੇ ਵਧੇ ਅਤੇ ਹੋਰਾਂ ਲਈ ਨੌਕਰੀਆਂ ਪੈਦਾ ਕਰਨ ਦੀ ਪ੍ਰਕਿਰਿਆ ਵਿੱਚ ਬਹੁਤ ਸਾਰੇ ਲੋਕਾਂ ਦੀ ਮਦਦ ਕਰਨ ਦੇ ਯੋਗ ਹੋਏ ਹਨ। ਇਸ ਮੌਕੇ ਸਕੂਲ ਸੀ.ਈ.ਓ. ਰਾਹੁਲ ਛਾਬੜਾ ਜੀ ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਦਿਆਂ ਦੱਸਿਆ ਕਿ ਐਂਟਰਪ੍ਰਿਨਿਉਰਸ਼ਿਪ ਦਾ ਮਤਲਬ ਹੈ ਕਿ ਆਪਣੇ ਆਲੇ ਦੁਆਲੇ ਦੀ ਕਿਸੇ ਸਮੱਸਿਆ ਦੀ ਪਹਿਚਾਣ ਕਰਕੇ ਉਸ ਸਮੱਸਿਆਂ ਨੂੰ ਖਤਮ ਕਰਨ ਲਈ ਢੁੱਕਵਾਂ ਹੱਲ ਲੱਬਣਾ ਅਤੇ ਐਸਾ ਹੱਲ ਲੱਬਣਾ ਜਿਸ ਨਾਲ ਨਾ ਕੇਵਲ ਸਮੱਸਿਆ ਦਾ ਹੱਲ ਨਿੱਕਲੇ ਪਰ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣ। ਜਿਵੇਂ ਕਿ ਮੌਜੂਦਾ ਸਮੇਂ ਦੀ ਵੱਡੀ ਸਮੱਸਿਆ ਬੇਰੁਜ਼ਗਾਰੀ ਹੈ ਜਿਸ ਕਰਕੇ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਨੂੰ ਜਾ ਰਹੇ ਹਨ। ਇਸ ਸਮੱਸਿਆ ਦੇ ਹਲ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਵੱਧ ਤੋਂ ਵੱਧ ਨੌਜਵਾਨ ਐਂਟਰਪ੍ਰਿਨਿਉਰ ਬਨਣ ਅਤੇ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰਨ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਸਕੂਲ ਵਿੱਚ ਚੱਲ ਰਹੇ ਪੀ.ਡੀ.ਸੀ. ਪ੍ਰੋਗਰਾਮ ਵਿੱਚ ਹਿੱਸਾ ਲੈ ਰਹੇ ਵਿਦਿਆਰਥੀਆਂ ਨੂੰ ਮੰਚ ਉੱਪਰ ਬੁਲਾਇਆ ਅਤੇ ਉਹਨਾਂ ਨੂੰ ਆਪਣੇ ਵਿਚਾਰ ਸਾਂਝੇ ਕਰਨ ਲਈ ਕਿਹਾ। ਵਿਦਿਆਰਥੀਆਂ ਨੇ ਦੱਸਿਆ ਕਿਸ ਤਰ੍ਹਾਂ ਇਹ ਪ੍ਰੋਗਰਾਮ ਉਹਨਾਂ ਦਾ ਸਫਲ ਉੱਦਮੀ ਬਨਣ ਲਈ ਮਾਰਗ ਦਰਸ਼ਨ ਕਰ ਰਿਹਾ ਹੈ। ਪ੍ਰਿੰਸੀਪਲ ਮੈਡਮ ਵੱਲੋਂ ਓਯੋ, ਊਬਰ, ਓਲਾ ਵਰਗੇ ਨਵੇਂ ਸਟਾਰਟਅੱਪ ਆਦਿ ਦਾ ਉਦਾਹਰਨ ਦਿੰਦਿਆ ਦੱਸਿਆ ਕਿ ਇੱਕ ਸਮੱਸਿਆ ਦੇ ਹੱਲ ਲਈ ਇੱਕ ਐਸੇ ਢੁੱਕਵੇਂ ਤਰੀਕੇ ਦੀ ਭਾਲ ਕਰਨਾ ਜਿਸ ਨਾਲ ਸਮਾਜਿਕ ਅਤੇ ਆਰਥਿਕ ਤੌਰ ਤੇ ਤਰੱਕੀ ਆਵੇ।ਉਹਨਾਂ ਵੱਲੋਂ ਹੋਰ ਵਿਦਿਆਰਥੀਆਂ ਨੂੰ ਵੀ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਚੇਅਰਪਰਸਨ ਮੈਡਮ ਕਮਲ ਸੈਣੀ ਜੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਨਾਲ ਵਿਦਿਆਰਥੀ ਆਪਣੇ ਆਪ ਵਿੱਚ ਆਤਮ ਨਿਰਭਰ ਹੋਣਗੇ ਅਤੇ ਇੱਕ ਚੰਗੀ ਉੱਦਮੀ ਬਣਕੇ ਮੁਲਕ ਦੇ ਅਰਥਵਿਵਸਥਾ ਨੂੰ ਵੀ ਸੁਧਾਰ ਲਿਆਉਣ ਵਿੱਚ ਸਹਾਈ ਹੋਣਗੇ ਜਿਸ ਨਾਲ ਸਾਡੀ ਸਮਾਜਿਕ, ਮਾਨਸਿਕ ਅਤੇ ਆਰਥਿਕ ਤਰੱਕੀ ਵਿੱਚ ਕ੍ਰਾਂਤੀਕਾਰੀ ਬਦਲਾਅ ਆ ਸਕਦਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦੇ ਨਤੀਜੇ ਬਹੁਤ ਹੀ ਪ੍ਰਗਤੀਸ਼ੀਲ ਹੋ ਸਕਦੇ ਹਨ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।

Comments are closed.