Latest News & Updates

ਬਲੂਮਿੰਗ ਬਡਜ਼ ਸਕੂਲ ਵਿੱਚ ‘ਬਾਲ ਦਿਵਸ’ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ

ਪੰਡਿਤ ਨਹਿਰੂ ਜੀ ਦਾ ਸਿੱਖਿਆ ਦੇ ਖੇਤਰ ਵਿੱਚ ਵੱਡਮੁੱਲਾ ਯੋਗਦਾਨ : ਕਮਲ ਸੈਣੀ

ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗੁਵਾਈ ਹੇਠ ਤਰੱਕੀ ਦੀ ਰਾਹ ਤੇ ਵੱਧਦੀ ਜਾ ਰਹੀ ਹੈ, ਵਿੱਚ ਅੱਜ ਸਵੇਰ ਦੀ ਸਭਾ ਦੌਰਾਨ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਬਾਲ ਦਿਵਸ ਬੜੀ ਧੁੂਮ ਧਾਮ ਨਾਲ ਮਨਾਇਆ ਗਿਆ। ਇਸ ਦਿਨ ਨਾਲ ਸੰਬੰਧਤ ਵਿਦਿਆਰਥੀਆਂ ਵੱਲੋਂ ਚਾਰਟ ਤੇ ਆਰਟੀਕਲ ਪੇਸ਼ ਕੀਤੇ ਗਏ ਤੇ ਉਹਨਾਂ ਦੱਸਿਆ ਕਿ ਇਹ ਖਾਸ ਦਿਨ ਆਜ਼ਾਦ ਭਾਰਤ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਸ਼੍ਰੀ ਜਵਾਹਰ ਲਾਲ ਨਹਿਰੂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ, ਜਿਨ੍ਹਾਂ ਦਾ ਜਨਮ 14 ਨਵੰਬਰ, 1889 ਨੂੰ ਅਲਾਹਾਬਾਦ ਵਿਖੇ ਹੋਇਆ ਸੀ। ਬੱਚਿਆਂ ਨਾਲ ਉਨ੍ਹਾਂ ਦੇ ਖਾਸ ਪਿਆਰ ਸੀ ਤੇ ਬੱਚੇ ਉਹਨਾਂ ਨੂੰ ਚਾਚਾ ਨਹਿਰੂ ਕਹਿੰਦੇ ਸਨ। ਉਹ ਬੱਚਿਆਂ ਨੂੰ ਦੇਸ਼ ਦੇ ਭਾਵੀ ਨਿਰਮਾਤਾ ਮੰਨਦੇ ਸਨ। 14 ਨਵੰਬਰ ਦਾ ਦਿਨ ਪੰਡਤ ਜਵਾਹਰ ਲਾਲ ਨਹਿਰੂ ਦੀ ਬੱਚਿਆਂ ਦੀ ਭਲਾਈ ਅਤੇ ਪੜਾਈ ਪ੍ਰਤੀ ਸਮਰਪਤਾ ਨੂੰ ਦਰਸਾਉਂਦਾ ਹੈ। ਇਸ ਦਿਨ ਨੂੰ ਮਨਾਉਂਦੇ ਹੋਏ ਜਮਾਤ ਤੀਸਰੀ ਅਤੇ ਚੌਥੀ ਦੀਆਂ ਵਿਦਿਆਰਥਣਾਂ ਵੱਲੋਂ ਬਹੁਤ ਹੀ ਖੂਬਸੂਰਤ ਡਾਂਸ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਨੰਨੇ-ਮੁੰਨੇ ਬੱਚਿਆਂ ਵੱਲੋਂ ਫੈਂਸੀ ਡ੍ਰੈਸ ਸ਼ੋ ਕੀਤਾ ਗਿਆ ਜਿਸ ਵਿੱਚ ਬੱਚੇ ਚਾਚਾ ਨਹਿਰੂ, ਭਾਰਤੀ ਸੈਨਿਕ, ਕਾਰਟੂਨ ਕਰੈਕਟਰ, ਫਲ, ਸਬਜ਼ੀਆਂ ਅਤੇ ਪਰੀਆਂ ਦੀ ਪੋਸ਼ਾਕ ਵਿੱਚ ਬਹੁਤ ਹੀ ਸੁੰਦਰ ਲੱਗ ਰਹੇ ਸਨ। ਨਰਸਰੀ, ਐੱਲ.ਕੇ.ਜੀ ਅਤੇ ਯੂ.ਕੇ.ਜੀ. ਦੇ ਬਚਿਆਂ ਵੱਲੋਂ ਚਾਚਾ ਨਹਿਰੂ ਨਾਲ ਸਬੰਧਤ ਕਵਿਤਾਵਾਂ ਸੁਣਾਈਆਂ ਗਈਆਂ। ਇਸ ਤੋਂ ਬਾਅਦ ਗਰਾਊਂਡ ਵਿੱਚ ਜਾ ਕੇ ਵਿਦਿਆਰਥੀਆ ਨੇ ਫੰਨ ਗੇਮਜ਼ ਦਾ ਆਨੰਦ ਮਾਣਿਆ ਜਿਵੇਂ ਲੈਮਨ ਰੇਸ, ਬੈਕ ਰੇਸ, ਰੱਸਾ ਕੱਸੀ, ਚਾਟੀ ਰੇਸ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਵੱਲੋਂ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜੀਵਨੀ ਤੇ ਚਾਨਣਾ ਪਾਇਆ ਦੱਸਿਆ ਕਿ ਉਹ ਇਕ ਲੇਖਕ, ਉੱਘੇ ਨੇਤਾ, ਅਜ਼ਾਦੀ ਘੁਲਾਟੀਏ ਅਤੇ ਵਿਚਾਰਕ ਵੀ ਸਨ। ਚੇਅਰਪਰਸਨ ਮੈਡਮ ਕਮਲ ਸੈਣੀ ਜੀ ਨੇ ਬੱਚਿਆਂ ਨੂੰ ਦੱਸਿਆ ਕਿ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸਿੱਖਿਆ ਦੇ ਖੇਤਰ ਵਿੱਚ ਉਹਨਾਂ ਦੇ ਵੱਡਮੁੱਲੇ ਯੋਗਦਾਨ ਲਈ ਯਾਦ ਕੀਤਾ ਜਾਂਦਾ ਹੈ। ਉਹਨਾਂ ਵੱਲੋਂ ਅਨੇਕਾਂ ਸਿੱਖਿਅਕ ਸੰਸਥਾਵਾਂ ਜਿਵੇਂ ਆਈ.ਆਈ.ਟੀ., ਆਈ.ਆਈ.ਐੱਮ.ਐੱਸ ਅਤੇ ਆਈ.ਆਈ.ਐੱਮ. ਦੀ ਸਥਾਪਨਾ ਕਰਵਾਈ ਗਈ। ਉਹਨਾਂ ਦਾ ਇਹ ਵਿਚਾਰ ਸੀ ਕੀ ਹਰ ਇੱਕ ਬੱਚਾ ਵੱਧ ਤੋਂ ਵੱਧ ਸਿੱਖਿਆ ਪ੍ਰਾਪਤ ਕਰੇ। ਉਹਨਾਂ ਨੇ ਸਮੂਹ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ ਗਈ ਅਤੇ ਵਿਦਿਆਰਥੀਆਂ ਦੇ ਲਈ ਇੱਕ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ। ਇਸ ਮੌਕੇ ਸਮੂਹ ਸਟਾਫ ਵੀ ਹਾਜ਼ਰ ਸੀ।

Comments are closed.