Latest News & Updates

ਬਲੂਮਿੰਗ ਬਡਜ਼ ਸਕੂਲ ਦੀ ਵਿਦਿਆਰਥਣ ਨੇ ‘ਰਾਜ ਪੱਧਰੀ ਬੈਡਮਿੰਟਨ ਮੁਕਾਬਲੇ ‘ਚ ਜਿੱਤਿਆ ਬ੍ਰੌਂਜ਼ ਮੈਡਲ

ਬੀ.ਬੀ.ਐੱਸ. ਸੰਸਥਾ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਹਰ ਸਹੂਲਤ ਮੁਹੱਇਆ ਕਰਵਾਉਣ ਲਈ ਵਚਨਬੱਧ : ਕਮਲ ਸੈਣੀ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੀ ਆ ਰਹੀ ਹੈ। ਇਸੇ ਲੜ੍ਹੀ ਦੇ ਤਹਿਤ ਇੱਕ ਵਾਰ ਫਿਰ ਬਲੂਮਿੰਗ ਬਡਜ਼ ਸਕੂਲ ਦੀ ਵਿਦਿਆਰਥਣ ਜੈਨੀਫਰ ਨੇ ਪ੍ਰਾਇਮਰੀ ਸਕੂਲ਼ ਖੇਡਾਂ ਦੇ ਰਾਜ ਪੱਧਰੀ ਬੈਡਮਿੰਟਨ ਮੁਕਾਬਲਿਆਂ ਵਿੱਚ ਬ੍ਰੌਂਜ਼ ਮੈਡਲ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਵਲੋਂ ਕੀਤਾ ਗਿਆ। ਸਕੂਲ਼ ਵਿੱਚ ਸਵੇਰ ਦੀ ਸਭਾ ਮੌਕੇ ਪ੍ਰਿੰਸੀਪਲ ਮੈਡਮ ਵੱਲੋਂ ਜੈਨੀਫਰ ਨੂੰ ਮੈਡਲ ਪਹਿਣਾ ਕੇ ਉਸ ਦਾ ਸਨਮਾਨ ਕੀਤਾ। ਉਹਨਾਂ ਅੱਗੇ ਦੱਸਿਆ ਕਿ ਇਹ ਮੁਕਾਬਲੇ ਭਾਈ ਨੰਦ ਲਾਲ ਪਬਲਿਕ ਸਕੂਲ਼, ਸ਼੍ਰੀ ਅਨੰਦਪੁਰ ਸਾਹਿਬ ਵਿਖੇ 6-7-8 ਦਸੰਬਰ ਨੂੰ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਸਾਰੇ ਪੰਜਾਬ ਦੇ 23 ਜ਼ਿਲਿਆਂ ਵਿੱਚੋਂ 230 ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ। ਮੋਗਾ ਜ਼ਿਲੇ ਤੋਂ ਵੱਖ-ਵੱਖ ਸਕੂਲਾਂ ਦੀਆਂ 5 ਲੜਕੀਆਂ ਨੇ ਅੰਡਰ-11 ਸ਼੍ਰੇਣੀ ਦੇ ਮੁਕਾਬਲਿਆਂ ਵਿੱਚ ਹਿੱਸਾ ਲਿਆ ਅਤੇ ਸਾਰੇ ਸੂਬੇ ਵਿੱਚੋਂ ਤੀਸਰਾ ਸਥਾਨ ਹਾਸਿਲ ਕਰਦੇ ਹੋਏ ਬ੍ਰੌਂਜ਼ ਮੈਡਲ ਜਿੱਤਿਆ। ਬਲੂਮਿੰਗ ਬਡਜ਼ ਸਕੂਲ ਵੱਲੋਂ ਤੀਸਰੀ ਕਲਾਸ ਦੀ ਵਿਦਿਆਰਥਣ ਜੈਨੀਫਰ ਨੇ ਇਹਨਾਂ ਮੁਕਾਬਲਿਆਂ ਵਿੱਚ ਹਿੱਸਾ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਕਾਮਯਾਬੀ ਹਾਸਿਲ ਕੀਤੀ। ਮੈਡਮ ਨੇ ਇਹ ਵੀ ਦੱਸਿਆ ਕਿ ਜੈਨੀਫਰ ਪਹਿਲਾਂ ਵੀ ਅਨੇਕਾਂ ਮੁਕਾਬਲਿਆਂ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਸਕੂਲ ਦਾ ਮਾਣ ਵਧਾ ਚੁੱਕੀ ਹੈ। ਮੈਡਮ ਵੱਲੋਂ ਜੈਨੀਫਰ ਦੇ ਪਿਤਾ ਪੰਜਾਬ ਮਸੀਹ ਜੋ ਕਿ ਖੁਦ ਬੈਡਮਿੰਟਨ ਕੋਚ ਹਨ, ਨੂੰ ਉਚੇਚੇ ਤੌਰ ਤੇ ਵਧਾਈ ਦਿੱਤੀ ਗਈ। ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਨੇ ਵਿਦਿਆਰਥਣ ਜੈਨੀਫਰ ਅਤੇ ਉਸਦੇ ਪਿਤਾ ਅਤੇ ਕੋਚ ਪੰਜਾਬ ਮਸੀਹ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤਿਆਂ। ਉਹਨਾਂ ਕਿਹਾ ਕਿ ਬੀ.ਬੀ.ਐੱਸ. ਸੰਸਥਾ ਪੜਾਈ ਜਾਂ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਹਰ ਇੱਕ ਸਹੂਲਤ ਮੁਹੱਇਆ ਕਰਵਾਉਣ ਲਈ ਵਚਨਬੱਧ ਹੈ ਇਸ ਲਈ ਹੀ ਸਕੂਲ ਵਿੱਚ ਅੰਤਰਰਾਸ਼ਟਰੀ ਪੱਧਰ ਦੇ 2 ਵੂਡਨ ਬੈਡਮਿੰਟਨ ਕੋਰਟ ਬਣੇ ਹੋਏ ਹਨ ਅਤੇ ਪੰਜਾਬ ਮਸੀਹ ਜਿਹੇ ਕਾਬਿਲ ਕੋਚ ਮੌਜੂਦ ਹਨ ਜਿਸ ਨਾਲ ਵਿਦਿਆਰਥੀ ਉੱਚੇ ਪੱਧਰ ਦੀ ਸਿਖਲਾਈ ਹਾਸਿਲ ਕਰਦੇ ਹਨ ਅਤੇ ਵੱਖ-ਵੱਖ ਮੁਕਾਬਲਿਆਂ ਵਿੱਚ ਆਪਣਾ 100 ਪ੍ਰਤੀਸ਼ਤ ਦੇ ਸਕਦੇ ਹਨ।

Comments are closed.