ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਮੋਗਾ ਵਿੱਚ ਮਨਾਇਆ ਗਿਆ ਬਸੰਤ ਪੰਚਮੀ ਦਾ ਤਿਉਹਾਰ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਅੱਜ ਸੰਸਥਾ ਵਿੱਚ ਬਸੰਤ ਪੰਚਮੀ ਮਨਾਉਂਦੇ ਹੋਏ ਬੱਚਿਆਂ ਵੱਲੋਂ ਮਾਤਾ ਸਰਸਵਤੀ ਦੀ ਅਰਾਧਨਾ ਕੀਤੀ ਗਈ ਅਤੇ ਸਬੰਧਤ ਆਰਟੀਕਲ, ਸੁੰਦਰ ਚਾਰਟ ਆਦਿ ਬਣਾ ਕੇ ਪੇਸ਼ ਕੀਤੇ ਗਏ। ਸਕੂਲ ਪ੍ਰਿੰਸੀਪਲ ਮੈਡਮ ਸੋਨੀਆ ਸ਼ਰਮਾ ਵੱਲੋਂ ਬਸੰਤ ਪੰਚਮੀ ਦੇ ਤਿਉਹਾਰ ਦੀ ਵਧਾਈ ਦਿੱਤੀ ਤੇ ਦੱਸਿਆ ਕਿ ਇਸ ਦਿਨ ਮਾਂ ਸਰਸਵਤੀ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਪੀਲਾ ਰੰਗ ਆਕਰਸ਼ਣ ਦਾ ਕੇਂਦਰ ਹੁੰਦਾ ਹੈ। ਲੋਕ ਪੀਲੇ ਰੰਗ ਦੇ ਕੱਪੜੇ ਪਾਉਂਦੇ ਹਨ। ਇਸ ਉਪਰੰਤ ਵਿਦਿਆਰਥੀਆਂ ਨੇ ਸੰਸਥਾ ਦੇ ਖੇਡ ਦੇ ਮੈਦਾਨ ਵਿੱਚ ਰੰਗ ਬਿਰੰਗੀਆਂ ਪਤੰਗਾਂ ਉਡਾਈਆਂ। ਇਸ ਮੌਕੇ ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਉਚੇਚੇ ਤੌਰ ਤੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੀ ਵਧਾਈ ਦਿੱਤੀ ਅਤੇ ਦੱਸਿਆ ਕਿ ਸੰਸਥਾ ਵਿੱਚ ਹਰ ਤਿਉਹਾਰ ਬੜੇ ਚਾਅ ਅਤੇ ਪ੍ਰੇਮ ਭਾਵਨਾ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ ਤਾਂ ਜੋ ਬੱਚਿਆਂ ਵਿੱਚ ਰਾਸ਼ਟਰੀ ਏਕਤਾ ਦੀ ਭਾਵਨਾ ਪੈਦਾ ਕੀਤੀ ਜਾ ਸਕੇ।

ABCBasant PanchamiBBScelebrationKITESmogamontessori school