ਬਲੂਮਿੰਗ ਬਡਜ਼ ਏ.ਬੀ.ਸੀ. ਮੋਨਟੇਂਸਰੀ ਸਕੂਲ, ਮੋਗਾ ਵਿਖੇ ਮਨਾਇਆ ਗਿਆ ‘ਮਹਾਤਮਾ ਗਾਂਧੀ’ ਜੀ ਦਾ ਜਨਮ ਦਿਹਾੜਾ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਬਲ਼ੂਮਿੰਗ ਬਡਜ਼ ਏ.ਬੀ.ਸੀ. ਮੋਨਟੇਂਸਰੀ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ਅਹਿੰਸਾ ਦੇ ਪੁਜਾਰੀ, ਰਾਸ਼ਟਰ ਪਿਤਾ ਸ਼੍ਰੀ ਮੋਹਨਦਾਸ ਕਰਮਚੰਦ ਗਾਂਧੀ (ਮਹਾਤਮਾ ਗਾਂਧੀ) ਜੀ ਦਾ ਜਨਮ ਦਿਨ ਨਿੱਕੇ ਨਿੱਕੇ ਬੱਚਿਆਂ ਨੇ ਬੜੇ ਹੀ ਚਾਅ ਅਤੇ ਉਤਸ਼ਾਹ ਨਾਲ ਮਨਾਇਆ। ਸਕੂਲ ਵਿੱਚ ਅਸੈਂਬਲੀ ਮੌਕੇ ਬੱਚਿਆਂ ਨੇ ਆਕਰਸ਼ਕ ਚਾਰਟ ਅਤੇ ਆਰਟੀਕਲ ਪੇਸ਼ ਕਰਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਦਿੱਤੀ। ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਜੀ ਨੇ ਮਹਾਤਮਾ ਗਾਂਧੀ ਜੀ ਦੇ ਜਨਮ ਅਤੇ ਜੀਵਨ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ, ਮਹਾਤਮਾ ਗਾਂਧੀ ਜੀ ਦਾ ਪੂਰਾ ਨਾਮ ਸ਼੍ਰੀ ਮੋਹਨਦਾਸ ਕਰਮਚੰਦ ਗਾਂਧੀ ਸੀ, ਇਹਨਾਂ ਦਾ ਜਨਮ 2 ਅਕਤੂਬਰ 1869 ਵਿੱਚ ਗੁਜਰਾਤ ਦੇ ਪੋਰਬੰਦਰ ਵਿਖੇ ਹੋਇਆ। ਉਹਨਾਂ ਦੇ ਪਿਤਾ ਜੀ ਦਾ ਨਾਮ ਸ਼੍ਰੀ ਕਰਮਚੰਦ ਗਾਂਧੀ ਅਤੇ ਮਾਤਾ ਜੀ ਦਾ ਨਾਮ ਪੂਤਲੀ ਬਾਈ ਸੀ । ਉਹਨਾਂ ਦੱਸਿਆ ਕਿ ਮਹਾਤਮਾ ਗਾਂਧੀ ਬਚਪਣ ਤੋਂ ਹੀ ਇੱਕ ਹੋਣਹਾਰ ਵਿਦਿਆਰਥੀ ਰਹੇ ਅਤੇ ਸੱਚ, ਸ਼ਾਂਤੀ, ਅਹਿੰਸਾ ਵਰਗੇ ਗੁਣ ਬਚਪਣ ਤੋਂ ਹੀ ਉਹਨਾਂ ਵਿੱਚ ਸਨ। ਪ੍ਰਿੰਸੀਪਲ ਮੈਡਮ ਸ਼੍ਰੀਮਤੀ ਸੋਨੀਆ ਸ਼ਰਮਾ ਜੀ ਨੇ ਬੱਚਿਆਂ ਨੁੰ ਸੰਦੇਸ਼ ਦਿੱਤਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦਾ ਸੰਪੂਰਨ ਜੀਵਨ ਸਾਡੇ ਵਾਸਤੇ ਮਾਰਗ ਦਰਸ਼ਨ ਹੈ। ਗਾਂਧੀ ਜੀ ਦੇ ਜੀਵਨ ਤੋਂ ਸਾਨੂੰ ਇਹ ਸਿੱਖਿਆ ਮਿਲਦੀ ਹੈ ਕਿ ਮਹਾਤਮਾ ਗਾਂਧੀ ਜੀ ਦੀ ਤਰ੍ਹਾਂ ਸੱਚ ਅਤੇ ਅਹਿੰਸਾ ਦੀ ਸ਼ਕਤੀ ਨਾਲ ਕੋਈ ਵੀ ਮੈਦਾਨ ਜਿੱਤ ਸਕਦੇ ਹਾਂ।