ਬਲੂਮਿੰਗ ਬਡਜ਼ ਏ.ਬੀ.ਸੀ ਮਾਨਟੈਂਸਰੀ ਸਕੂਲ ਮੋਗਾ ਵਿੱਚ 75ਵਾਂ ਅਜ਼ਾਦੀ ਦਿਵਸ ਮਨਾਇਆ ਗਿਆ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ ਮੋਨਟੈਂਸਰੀ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਅਗਵਾਈ ਹੇਠ ਅੱਜ 75ਵਾਂ ਅਜ਼ਾਦੀ ਦਿਵਸ ਮਨਾਇਆ ਗਿਆ। ਜਿੱਸ ਦੀ ਸ਼ੁਰੂਆਤ ਬੀ.ਬੀ.ਐਸ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਤਿਰੰਗਾ ਝੰਡਾ ਲਹਿਰਾ ਕੇ ਕੀਤੀ। ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਇਸ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਗਈ। ਨੰਨੇ-ਮੁੰਨੇ ਬੱਚਿਆਂ ਵੱਲੋਂ ਪੀ.ਟੀ. ਸ਼ੌਅ ਪੇਸ਼ ਕੀਤਾ ਗਿਆ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ ਤੇ ਡਾਂਸ ਪੇਸ਼ ਕੀਤਾ ਗਿਆ। ਪ੍ਰਿੰਸੀਪਲ ਮੈਡਮ ਸੋਨੀਆ ਵੱਲੋਂ ਸਾਂਝੇ ਤੌਰ ਤੇ ਬੱਚਿਆਂ ਨੂੰ ਅਜ਼ਾਦੀ ਦਿਵਸ ਦੀ ਵਧਾਈ ਦਿੱਤੀ ਗਈ ਅਤੇ ਚਾਕਲੇਟ ਵੰਡੇ ਗਏ।

75 INDEPENDENCE DAYABC MontessoriBBScelebrationtiny tots