ਬਲੂਮਿੰਗ ਬਡਜ਼ ਸਕੂਲ ਮੋਗਾ ਵਿੱਚ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਇੱਕ ਖਾਸ ਸਭਾ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ।ਇਸ ਦੌਰਾਨ ਸਕੂਲੀ ਅਧਿਆਪਕਾਂ ਵੱਲੋਂ ਇਸ ਸਭਾ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਅਤੇ ਜਾਣਕਾਰੀ ਸਾਂਝੀ ਕਰਦਿਆ ਕਿਹਾ ਕਿ ਗੁਰੂ ਜੀ ਨੇ 59 ਸ਼ਬਦ, 57 ਸਲੋਕ ਤੇ 14 ਰਾਗਾਂ ਵਿੱਚ ਬਾਣੀ ਰਚੀ।ਇਸ ਵਿੱਚੋਂ ਕੁਝ ਸਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਉਹਨਾਂ ਦੱਸਿਆ ਕਿ ਗੁਰੂ ਜੀ ਦੀ ਸਾਰੀ ਬਾਣੀ ਸ਼ਾਂਤੀ ਪ੍ਰਦਾਨ ਕਰਨ ਵਾਲੀ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦਾ ਜਨਮ ਅਪ੍ਰੈਲ1621 ਨੂੰ ਅਮ੍ਰਿੰਤਸਰ ਵਿਖੇ ਪਿਤਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਅਤੇ ਮਾਤਾ ਨਾਨਕੀ ਜੀ ਦੇ ਘਰ ਹੋਇਆ ਆਪ ਦਾ ਬਚਪਨ ਦਾ ਨਾਂ ਤਿਆਗ ਮੱਲ ਸੀ।ਕਿਹਾ ਜਾਂਦਾ ਹੈ ਕਿ ਆਪ ਨੇ ਕਰਤਾਰਪੁਰ ਦੀ ਲੜਾਈ ਵਿੱਚ ਤਲਵਾਰ ਦੇ ਅਜਿਹੇ ਜੌਹਰ ਵਿਖਾਏ ਕਿ ਪਿਤਾ ਜੀ ਨੇ ਆਪ ਦਾ ਨਾਂ ਤਿਆਗ ਮੱਲ ਤੋਂ ਤੇਗ ਬਹਾਦਰ ਰੱਖ ਦਿੱਤਾ।ਆਪ ਜੀ ਦਾ ਵਿਆਹ ਮਾਤਾ ਗੁਜਰੀ ਜੀ ਨਾਲ ਹੋਇਆ।ਉਹਨਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਅਜਿਹੇ ਮਹਾਂਪੁਰਸ਼ ਸਨ ਜਿਹਨਾਂ ਦੀ ਸ਼ਹਾਦਤ ਨੂੰ ਲਾਸਾਨੀ ਸ਼ਹਾਦਤ ਕਿਹਾ ਗਿਆ ਹੈ ਭਾਵ ਜਿਸ ਵਰਗੀ ਸ਼ਹਾਦਤ ਨਾ ਕਿਸੇ ਨੇ ਦਿੱਤੀ ਤੇ ਨਾ ਹੀ ਦੇ ਸਕਦਾ ਹੈ।ਉਹਨਾਂ ਨੇ ਕਿਹਾ ਕਿ ਸਾਨੂੰ ਸਰਿਆਂ ਨੂੰ ਗੁਰੂ ਜੀ ਦੇ ਦੱਸੇ ਮਾਰਗ ਉੱਤੇ ਚੱਲਣਾ ਚਾਹੀਦਾ ਹੈ ਅਤੇ ਉਨਾਂ ਦੀ ਦਿੱਤੀ ਸ਼ਹਾਦਤ ਨੂੰ ਨਹੀਂ ਭੁੱਲਣਾ ਚਾਹੀਦਾ।