ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ ‘ਵਿਸਾਖੀ’ ਦਾ ਤਿਉਹਾਰ।

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਸੰਸਥਾ ਦੇ ਚੇਅਰਮੈਨ ਸ਼੍ਰੀ ਸੰਜੀਵ ਕੂਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗੁਵਾਈ ਹੇਠ ਵਿਸਾਖੀ ਦਾ ਦਿਹਾੜਾ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ, ਸਕੂਲ ਸਟਾਫ ਅਤੇ ਸਮੂਹ ਵਿਦਿਆਰਥੀ ਮੌਜੂਦ ਸਨ। ਸਕੂਲ ਵਿੱਚ ਪ੍ਰਾਰਥਨਾ ਸਭਾ ਮੌਕੇ ਵਿਦਿਆਰਥੀਆਂ ਦੁਆਰਾ ਬੜੇ ਹੀ ਦਿਲਖਿੱਚਵੇਂ ਚਾਰਟ ਪੇਸ਼ ਕੀਤੇ ਗਏ ਅਤੇ ਹੋਰ ਵਿਦਿਆਰਥੀਆਂ ਦੀ ਜਾਣਕਾਰੀ ਵਿੱਚ ਵਾਧਾ ਕਰਨ ਵਾਲੇ ਆਰਟੀਕਲ ਪੇਸ਼ ਕੀਤੇ ਗਏ। ਆਂਰਟਕਿਲ ਪੇਸ਼ ਕਰਦਿਆ ਵਿਦਿਆਰਥੀਆਂ ਨੇ ਦੱਸਿਆ ਕਿ ਵੈਸਾਖੀ ਦਾ ਤਿਓਹਾਰ ਹਰ ਸਾਲ ਕਣਕਾਂ ਦੀ ਵਾਢੀ ਵੇਲੇ ਮਨਾਇਆ ਜਾਂਦਾ ਹੈ। ਇਸ ਦਿਨ ਦਾ ਇਤਿਹਾਸ ਸਿੱਖ ਧਰਮ ਨਾਲ ਵੀ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਸ ਦਿਨ ਹੀ ਸੰਨ 1699 ਸ਼੍ਰੀ ਆਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ ਤੇ ਪੰਜ ਪਿਆਰੇ ਸਾਜੇ ਸਨ। ਉਹਨਾਂ ਅੱਗੇ ਦੱਸਿਆ ਕਿ ਇਸ ਦਿਨ ਸੰਨ 1919 ਵਿੱਚ ਜਲਿਆਂਵਾਲਾ ਬਾਗ ਦੀ ਘਟਨਾਂ ਨੂੰ ਬ੍ਰਿਟਿਸ਼ ਸਰਕਾਰ ਵੱਲੋਂ ਅੰਜਾਮ ਦਿੱਤਾ ਗਿਆ ਸੀ ਜਿਸ ਵਿੱਚ ਫਾਇਰਿੰਗ ਦੌਰਾਨ ਹਜ਼ਾਰਾਂ ਲੋਕਾਂ ਦੀ ਜਾਨ ਗਈ ਸੀ। ਸਕੂਲ ਵਿੱਚ ਵਿਸਾਖੀ ਦਾ ਤਿਓਹਾਰ ਮਨਾਉਂਦੇ ਹੋਏ ਵਿਦਿਆਰਥੀਆਂ ਵੱਲੋਂ ਪਂਜਾਬੀ ਲੋਕ ਨਾਚ ਪੇਸ਼ ਕੀਤੇ ਗਏ। ਜਿਸ ਵਿੱਚ ਸਕੂਲ ਦੇ ਅਧਿਆਪਕ ਸ਼੍ਰੀ ਮਤੀ ਰਿਤੂ ਵੱਲੋਂ ਤਿਆਰ ਕੀਤਾ ਗਿਆ ਛੋਟੀਆਂ ਬੱਚੀਆਂ ਨੇ ਡਾਂਸ ਪੇਸ਼ ਕੀਤਾ। ਇਸ ਉਪਰੰਤ ਮੈਡਮ ਭਾਵਨਾ ਛਾਬੜਾ ਦੀ ਅਗੁਵਾਈ ਹੇਠ ਸਕੂਲ ਦੀਆਂ ਵਿਦਿਆਰਥਨਾਂ ਵੱਲੋਂ ਪੰਜਾਬੀ ਲੋਕ ਨਾਚ ਗਿੱਧਾ ਪੇਸ਼ ਕੀਤਾ ਗਿਆ। ਵਿਦਿਆਰਥਨਾਂ ਵੱਲੋਂ ਗਿੱਧੇ ਦੇ ਪੁਰਾਤਨ ਰੂਪ ਦੀ ਪੇਸ਼ਕਾਰੀ ਨੇ ਸਾਰਿਆਂ ਨੂੰ ਮੰਤਰਮੁਗਧ ਕਰ ਦਿੱਤਾ। ਸਕੂਲ਼ ਦੇ ਅਧਿਆਪਕ ਸਤਨਾਮ ਸਿੰਘ ਦੁਆਰਾ ਵਿਦਿਆਰਥੀਆਂ ਨੂੰ ਤਿਆਰ ਕਰਵਾਇਆ ਗਿਆ ਲੋਕਨਾਚ ਭੰਗੜਾ ਵੀ ਹਰ ਕਿਸੇ ਦੁਆਰਾ ਪਸੰਦ ਕੀਤਾ ਗਿਆ। ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੁਆਰਾ ਵਿਦਿਆਰਥੀਆਂ ਨੂੰ ਦੱਸਿਆ ਗਿਆ ਕੀ ਪੰਜਾਬ ਦਾ ਇਤਿਹਾਸ ਅਤੇ ਵਿਰਸਾ ਬਹੁਤ ਹੀ ਅਮੀਰ ਅਤੇ ਮਹਾਨ ਹੈ ਅਤੇ ਇਹ ਵਿਸਾਖੀ ਦਾ ਦਿਹਾੜਾ ਪੰਜਾਬ ਦੇ ਇਤਿਹਾਸ, ਵਿਰਸੇ ਅਤੇ ਪੰਜਾਬੀਅਤ ਨੂੰ ਦਰਸਾਉਂਦਾ ਹੈ। ਉਹਨਾਂ ਕਿਹਾ ਵੈਸੇ ਤਾਂ ਵਿਸਾਖੀ ਦਾ ਦਿਨ ਦੇਸੀ ਮਹੀਨੇ ਵਿਸਾਖ ਦੀ ਸ਼ੁਰੂਆਤ ਮੰਨਿਆ ਜਾਂਦੇ ਹੈ ਪਰ ਇਸ ਦੇ ਨਾਲ-ਨਾਲ ਇਹ ਕਣਕ ਦੀ ਫਸਲ ਦੀ ਕਟਾਈ ਦਾ ਵੀ ਸੁਨੇਹਾ ਲੈਕੇ ਆਉਂਦਾ ਹੈ ਕਿਉਂਕਿ ਇਸ ਮੌਕੇ ਕਣਕ ਦੀ ਫਸਲ ਪੂਰੀ ਤਰ੍ਹਾਂ ਪੱਕ ਕੇ ਕਟਾਈ ਲਈ ਬਿਲਕੁਲ ਤਿਆਰ ਹੁੰਦੀ ਹੈ। ਪ੍ਰਿੰਸੀਪਲ ਮੈਡਮ ਨੇ ਜਲੀਆਂਵਾਲੇ ਬਾਗ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਦੇ ਫੁੱਲ ਭੇਂਟ ਕੀਤੇ। ਉਹਨਾਂ ਅੱਗੇ ਕਿਹਾ ਕਿ ਪੰਜਾਬੀ ਹੋਣ ਦੇ ਨਾਤੇ ਸਾਡੀ ਸਭ ਦੀ ਇਹ ਨੈਤਿਕ ਜਿੰਮੇਦਾਰੀ ਬਣਦੀ ਹੈ ਕਿ ਅਸੀਂ ਆਪਣੇ ਤਿਉਹਾਰਾਂ ਦਾ ਸਤਿਕਾਰ ਕਰੀਏ ਅਤੇ ਆਪਣੇ ਵਿਰਸੇ ਦੀ ਸੰਭਾਲ ਕਰੀਏ। ਅੰਤ ਵਿੱਚ ਸਕੂਲ ਵੱਲੋਂ ਸਮੂਹ ਵਿਦਿਆਰਥੀਆਂ ਅਤੇ ਸਟਾਫ ਨੂੰ ਵਿਸਾਖੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।