ਬਲੂਮਿੰਗ ਬਡਜ਼ ਸਕੂਲ ਮੋਗਾ ਵਿੱਚ ਮਨਾਇਆ ਗਿਆ ਸੰਵਿਧਾਨ ਦਿਵਸ

ਮੋਗਾ ਸ਼ਹਿਰ ਦੀ ਨਾਮਵਰ ਵਿਦਿਆਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ, ਕੋਵਿਡ-19 ਦੀ ਮਹਾਂਮਾਰੀ ਦੌਰਾਨ ਬੱਚਿਆਂ ਨੂੰ ਆਨ-ਲਾਈਨ ਵਿੱਦਿਆ ਮੂਹੱਈਆ ਕਰਵਾਉਣ ਵਾਲਾ ਸਭ ਤੋਂ ਮੋਹਰੀ ਸਕੂਲ ਰਿਹਾ ਹੈ। ਸੰਸਥਾ ਦਾ ਮੁੱਖ ਉਦੇਸ਼ ਬੱਚਿਆਂ ਨੂੰ ਘਰ ਬੈਠੇ ਹੀ ਆਪਣੀ ਪੜ੍ਹਾਈ ਨਾਲ ਜੋੜਨਾ ਹੈ ਅਤੇ ਆਪਣਾ ਸਾਰਾ ਸਿਲੇਬਸ ਸਮੇਂ ‘ਤੇ ਪੂਰਾ ਕਰਨ ਵਿੱਚ ਵਿਦਿਆਰਥੀਆਂ ਦੀ ਮਦਦ ਕਰਨਾ ਅਤੇ ਆਪਣੇ ਵਿਰਸੇ ਤੇ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨਾ ਹੈ। ਅੱਜ ਸੰਸਥਾ ਵਿੱਚ ਸੰਵਿਧਾਨ ਦਿਵਸ ਮਨਾਇਆ ਗਿਆ। ਜਿਸ ਦੌਰਾਨ ਅਧਿਆਪਕਾਂ ਵੱਲੋਂ ਚਾਰਟ ਬਣਾਏ ਗਏ ਅਤੇ ਸਪੀਚ ਬੋਲੀ ਗਈ ਅਤੇ ਇਹ ਸਕੰਲਪ ਲਿਆ ਗਿਆ ਕਿ ਅਸੀਂ ਭਾਰਤ ਦੇ ਲੋਕ ਭਾਰਤ ਨੂੰ ਇੱਕ ਸਮਾਜਵਾਦੀ, ਸਮਾਜਿਕ, ਲੋਕਤੰਤਰੀ ਰਿਪਬਲਿਕ ਵਿੱਚ ਸਥਾਪਿਤ ਕਰਨ, ਸਾਰੇ ਨਾਗਰਿਕਾਂ ਨੂੰ ਸੁਰੱਖਿਅਤ ਕਰਨ ਅਤੇ ਰਾਸ਼ਟਰ ਦੀ ਅਖੰਡਤਾ ਨੂੰ ਯਕੀਨੀ ਬਨਾਉਣ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਸਬੰਧਤ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਭਾਰਤ ਵਿੱਚ ਸੰਵਿਧਾਨ ਦਿਵਸ 26 ਨਵੰਬਰ ਨੂੰ ਹਰ ਸਾਲ ਸਰਕਾਰੀ ਤੌਰ ਤੇ ਮਨਾਇਆ ਜਾਂਦਾ ਹੈ, ਜੋ ਸੰਵਿਧਾਨ ਦੇ ਜਨਕ ਡਾ. ਭੀਮ ਰਾਓ ਅੰਬੇਦਕਰ ਅਤੇ ਇਸਦੇ ਨਿਰਮਾਣ ਵਿੱਚ ਉਹਨਾਂ ਦਾ ਸਾਥ ਦੇਣ ਵਾਲੇ ਹਰ ਵਿਅਕਤੀ ਨੂੰ ਯਾਦ ਕਰਨ ਅਤੇ ਸਨਮਾਨਿਤ ਕਰਨ ਲਈ ਮਨਾਇਆ ਜਾਂਦਾ ਹੈ ਕਿਉਂਕਿ ਉਹਨਾਂ ਦੀ ਸਖਤ ਮਿਹਨਤ ਸਦਕਾ ਹੀ ਭਾਰਤ ਅੱਜ ਹਰ ਖੇਤਰ ਵਿੱਚ ਨਵੀਆਂ ਉਚਾਈਆਂ ਨੂੰ ਪ੍ਰਾਪਤ ਕਰ ਰਿਹਾ ਹੈ। ਸੰਨ 1949 ਵਿੱਚ 26 ਨਵੰਬਰ ਨੂੰ ਸੰਵਿਧਾਨ ਸਭਾ ਦੁਆਰਾ ਭਾਰਤ ਦੇ ਸੰਵਿਧਾਨ ਨੂੰ ਸਵੀਕਾਰ ਕੀਤਾ ਗਿਆ। ਜੋ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ। ਉਹਨਾਂ ਕਿਹਾ ਕਿ ਡਾ. ਭੀਮ ਰਾਓ ਅਬੰਦੇਕਰ ਨੂੰ ਸੰਵਿਧਾਨ ਦੇ ਨਿਰਮਾਤਾ ਦੇ ਰੂਪ ਵਿੱਚ ਜਾਣਿਆ ਜਾਂਦਾ ਹੈ। ਇਸ ਸੰਵਿਧਾਨ ਨੂੰ ਤਿਆਰ ਕਰਨ ਵਿੱਚ 2 ਸਾਲ , 4 ਮਹੀਨੇ ਅਤੇ 18 ਦਿਨ ਦਾ ਸਮਾਂ ਲੱਗਾ। ਇਹ ਹਿੰਦੀ ਅਤੇ ਅੰਗਰੇਜ਼ੀ ਦੋਵਾਂ ਭਸ਼ਾਵਾਂ ਵਿੱਚ ਲਿਖਿਆ ਗਿਆ। ਉਹਨਾਂ ਨੇ ਅੱਗੇ ਭਾਰਤੀ ਸੰਵਿਧਾਨ ਦੇ ਮੌਲਿਕ ਅਧਿਕਾਰਾਂ ਦੀ ਜਾਣਕਾਰੀ ਦਿੱਤੀ ਕਿ ਇਹਨਾਂ ਮੌਲਿਕ ਅਧਿਕਾਰਾਂ ਵਿੱਚ ਸਮਾਨਤਾ ਦਾ ਅਧਿਕਾਰ, ਸੁਤੰਤਰਤਾ ਦਾ ਅਧਿਕਾਰ, ਸ਼ੋਸ਼ਨ ਵਿਰੁੱਧ ਅਧਿਕਾਰ, ਧਾਰਮਿਕ ਸਵਤੰਤਰਤਾ ਦਾ ਅਧਿਕਾਰ, ਸੰਸਕ੍ਰਿਤੀ ਅਤੇ ਸਿੱਖਿਆ ਦਾ ਅਧਿਕਾਰ ਆਦਿ ਸ਼ਾਮਿਲ ਹਨ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।