ਬਲੂਮਿੰਗ ਬਡਜ਼ ਏ.ਬੀ.ਸੀ. ਮੌਨਟੇਂਸਟਰੀ ਸਕੂਲ ਵਿੱਚ ਮਨਾਇਆ ਗਿਆ ਬਾਲ-ਦਿਵਸ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੌਨਟੇਂਸਰੀ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਨੰਨ੍ਹੇ-ਮੁੰਨ੍ਹੇ ਬੱਚਿਆਂ ਵੱਲੋਂ ਅੱਜ ਸਵੇਰ ਦੀ ਸਭਾ ਦੌਰਾਨ ਬਾਲ ਦਿਵਸ ਮੌਕੇ ਪੰਡਿਤ ਜਵਾਹਰ ਲਾਲ ਨਹਿਰੂ ਜੀ ਨੂੰ ਯਾਦ ਕੀਤਾ ਗਿਆ। ਬੱਚਿਆਂ ਵੱਲੋਂ ਪੰਡਿਤ ਨਹਿਰੂ ਜੀ ਨਾਲ ਸਬੰਧਤ ਚਾਰਟ ਤੇ ਆਰਟੀਕਲ ਪੇਸ਼ ਕੀਤੇ ਗਏ। ਉਹਨਾਂ ਦੱਸਿਆ ਕਿ ਇਹ ਖਾਸ ਦਿਨ ਸ਼੍ਰੀ ਜਵਾਹਰ ਲਾਲ ਨਹਿਰੂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ, ਜਿਨ੍ਹਾਂ ਦਾ ਜਨਮ 14 ਨਵੰਬਰ, 1889 ਨੂੰ ਅਲਾਹਾਬਾਦ ਵਿਖੇ ਹੋਇਆ ਸੀ। ਬੱਚਿਆਂ ਨਾਲ ਉਨ੍ਹਾਂ ਦੇ ਖਾਸ ਪਿਆਰ ਸੀ ਤੇ ਬੱਚੇ ਉਹਨਾਂ ਨੂੰ ‘ਚਾਚਾ ਨਹਿਰੂ’ ਕਹਿੰਦੇ ਸਨ। ਇਸ ਦਿਨ ਨੂੰ ਮਨਾਉਂਦੇ ਹੋਏ ਬੱਚਿਆਂ ਵੱਲੋਂ ਸੁੰਦਰ-ਸੁੰਦਰ ਕਵਿਤਾਵਾਂ ਵੀ ਸੁਣਾਈਆਂ ਗਈਆਂ। ਸਕੂਲ ਪ੍ਰਿੰਸੀਪਲ ਮੈਡਮ ਸੋਨੀਆਂ ਸ਼ਰਮਾ ਨੇ ਬੱਚਿਆਂ ਨੂੰ ਦੱਸਿਆ ਕਿ ਪੰਡਿਤ ਜਵਾਹਰ ਲਾਲ ਨਹਿਰੂ ਨੇ ਅਜ਼ਾਦੀ ਲੜਾਈ ਵਿੱਚ ਆਪਣਾ ਭਰਪੂਰ ਯੋਗਦਾਨ ਦਿੱਤਾ। 15 ਅਗਸਤ 1947 ਵਿੱਚ ਜਦੋਂ ਭਾਰਤ ਅਜ਼ਾਦ ਹੋਇਆ ਤਾਂ ਪੰਡਿਤ ਜਵਾਹਰ ਲਾਲ ਨਹਿਰੂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਬਣੇ। ਉਹ ਬੱਚਿਆਂ ਲਈ ਸਿੱਖਿਆ ਨੂੰ ਬਹੁਤ ਜ਼ਰੂਰੀ ਮੰਨਦੇ ਸਨ। ਉਹਨਾਂ ਦਾ ਇਹ ਸੁਪਨਾ ਸੀ ਕਿ ਹਰ ਇੱਕ ਬੱਚਾ ਵੱਧ ਤੋਂ ਵੱਧ ਸਿੱਖਿਆ ਹਾਸਿਲ ਕਰੇ। ਇਸ ਲਈ ਉਹਨਾਂ ਨੇ ਬੱਚਿਆਂ ਦੀ ਸਿੱਖਿਆ ਦੇ ਖੇਤਰ ਵਿੱਚ ਕਈ ਨਵੇਂ ਸਿੱਖਿਅਕ ਅਦਾਰੇ ਖੋਲੇ। ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਨੇ ਸਾਰੇ ਸਟਾਫ ਅਤੇ ਵਿਦਿਆਰਥੀਆਂ ਨੂੰ ਬਾਲ ਦਿਵਸ ਦਿਆਂ ਮੁਬਾਰਕਾਂ ਦਿੱਤੀਆਂ ਅਤੇ ਬੱਚਿਆਂ ਨੂੰ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ ਤਰ੍ਹਾਂ ਸਾਨੂੰ ਖੂਬ ਮਿਹਨਤ ਕਰਨੀ ਚਾਹੀਦੀ ਹੈ ਅਤੇ ਆਪਣੇ ਅਧਿਆਪਕਾਂ ਅਤੇ ਮਾਤਾ ਪਿਤਾ ਦਾ ਆਦਰ ਕਰਨਾ ਚਾਹਿਦਾ ਹੈ। ਇਸ ਮੌਕੇ ਸਾਰੇ ਵਿਦਿਆਰਥੀ ਅਤੇ ਸਮੂਹ ਸਟਾਫ ਮੌਜੂਦ ਸੀ।