ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਸੰਸਥਾ ਦੇ ਨੀਂਹ ਪੱਥਰ ਰੱਖੇ ਨੂੰ 24 ਸਾਲ ਪੂਰੇ ਹੋਣ ਤੇ ਸਕੂਲ ਵਿੱਚ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਸਕੂਲ ਦਾ ਫਾਉਂਡੇਸ਼ਨ-ਡੇ ਮਨਾਇਆ ਗਿਆ। ਜਾਣਕਾਰੀ ਸਾਂਝੀ ਇਸ ਸਕੂਲ ਦੀ ਬਿਲਡਿੰਗ ਦਾ ਨੀਂਹ ਪੱਥਰ 2 ਫਰਵਰੀ 2002 ਨੂੰ ਸਕਾਟ ਜ਼ਾਇਰ (ਯੂ.ਐੱਸ.ਏ.) ਵੱਲੋਂ ਰੱਖਿਆ ਗਿਆ ਸੀ। ਜੋ ਕਿ ਅੱਜ ਇਲਾਕੇ ਬਹੁਤ ਹੀ ਨਾਮਵਰ ਵਿਦਿਅਕ ਸੰਸਥਾ ਬਣ ਚੁੱਕੀ ਹੈ। ਇਸ ਦਿਨ ਨੂੰ ਮਨਾਉਂਦਿਆਂ ਸਾਰੇ ਵਿਦਿਆਰਥੀਆਂ ਵੱਲੋਂ ਕਵਿਤਾਵਾਂ, ਲੇਖ ਅਤੇ ਚਾਰਟ ਆਦਿ ਪੇਸ਼ ਕੀਤੇ। ਸਕੂਲ ਵਿੱਚ ਅਧਿਆਪਕਾਂ ਵੱਲੋਂ ਖੁਬਸੂਰਤ ਰੰਗੋਲੀ ਬਣਾਈ ਗਈ ਅਤੇ ਚਾਰਟ ਆਦਿ ਬਣਾਏ ਗਏ। ਵਿਦਿਆਰਥੀਆਂ ਵੱਲੋਂ ਬਹੁਤ ਹੀ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਵੱਲੋਂ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਕਲਾਸ ਪਹਿਲੀ ਅਤੇ ਤੀਸਰੀ ਦੇ ਵਿਦਿਆਰਥੀਆਂ ਵੱਲੋਂ ਖੁਬਸੂਰਤ ਡਾਸ ਪੇਸ਼ ਕੀਤਾ ਗਿਆ। ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਜੀ ਵੱਲੋਂ ਸਾਰੇ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਸ਼ੁੱਭ ਦਿਨ ਦੀਆਂ ਵਧਾਈਆਂ ਦਿੱਤੀਆਂ ਗਈਆਂ। ਉਹਨਾਂ ਵੱਲੋਂ ਵਿਦਿਆਰਥੀਆਂ ਨੂੰ ਜਲਦ ਹੀ ਸ਼ੁਰੂ ਹੋਣ ਜਾ ਰਹੀਆਂ ਸਲਾਨਾ ਪ੍ਰਿਖਿਆਵਾਂ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਗਈਆਂ। ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਸਕੂਲ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਕਿਹਾ ਕਿ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਸਰਪ੍ਰਸਤੀ ਹੇਠ ਬੀ.ਬੀ.ਐਸ ਅੱਜ ਆਪਣੇ ਵੱਖਰੇ ਮੁਕਾਮ ਤੇ ਹੈ, ਉਹਨਾਂ ਸਕੂਲ ਦੇ ਸਾਰੇ ਸਟਾਫ ਦਾ ਧੰਨਵਾਦ ਕੀਤਾ ਉਹਨਾਂ ਅੱਗੇ ਕਿਹਾ ਕਿ ਬੀ.ਬੀ.ਐਸ ਇੱਕ ਅਜਿਹਾ ਪਲੇਟਫਾਰਮ ਹੈ ਜਿਸ ਵਿੱਚ ਬੱਚੇ ਸਿਰਫ ਵਿਦਿਅਕ ਖੇਤਰ ਵਿੱਚ ਹੀ ਨਹੀਂ ਸਗੋਂ ਹੋਰ ਅਗਾਂਹ ਵਧੂ ਖੇਤਰਾਂ ਵਿੱਚੋਂ ਚੰਗੇ ਮੁਕਾਮ ਹਾਸਲ ਕਰਦੇ ਹੋਏ ਜ਼ਿੰਦਗੀ ਵਿੱਚ ਹਰ ਸਘੰਰਸ਼ ਦਾ ਸਾਹਮਣਾ ਕਰਦੇ ਹੋਏ ਹਰ ਚੁਨੌਤੀ ਲਈ ਤਿਆਰ ਰਹਿੰਦੇ ਹਨ। ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਉਚੇਚੇ ਤੌਰ ਤੇ ਸਾਰੇ ਸਟਾਫ ਨੂੰ ਫਾਉਂਡੇਸ਼ਨ ਡੇ ਦੀ ਵਧਾਈ ਦਿੱਤੀ ਗਈ ਤੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਬੱਚਿਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ, ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦਾ ਤਾਲਮੇਲ ਬਰਾਬਰ ਰੱਖਿਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਸਕੂਲ ਵਿੱਚ ਅਕੈਡਮਿਕ ਤੇ ਖੇਡਾਂ ਲਈ ਅਤਿ ਆਧੁਨਿਕ ਸਹੁਲਤਾਂ ਦਾ ਪ੍ਰਬੰਧ ਹੈ। ਸਕੂਲ ਵਿੱਚ ਪੜਾਈ ਦੇ ਨਾਲ-ਨਾਲ 38 ਖੇਡਾਂ ਅਤੇ 22 ਟ੍ਰੈਕ ਤੇ ਫੀਲਡ ਈਵੈਂਟ ਲਈ ਅਮਤਰ ਰਾਸ਼ਟਰੀ ਪੱਧਰ ਦੇ ਗੲਾਉਨਡ ਮੋਜੁਦ ਹਨ ਤਾਂ ਜੋ ਵਿਦਿਆਰਥੀਆਂ ਨੂੰ ਹਰ ਤਰਾਂ ਦਾ ਪਲੇਟਫਾਰਮ ਮੁਹੱਈਆ ਕਰਵਾਇਆ ਜਾ ਸਕੇ ਤੇ ਉਹਨਾਂ ਦਾ ਸਰਵਪੱਖੀ ਵਿਕਾਸ ਹੋ ਸਕੇ। ਇਸ ਮੌਕੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ, ਸਕੁਲ ਵਾਇਸ ਚੇਅਰਪਰਸਨ ਜੈਸਿਕਾ ਸੈਣੀ, ਪ੍ਰਿੰਸਪਿਲ ਡਾ. ਹਮੀਲੀਆ ਰਾਣੀ ਤੇ ਸਮੂਹ ਸਟਾਫ ਨਾਲ ਮਿਲ ਕੇ ਕੇਕ ਕੱਟਿਆ ਅਤੇ ਸਕੂਲ ਦੇ ਟੀਚਿੰਗ ਸਟਾਫ, ਨਾਨ ਟੀਚਿੰਗ ਸਟਾਫ, ਹੈਲਪਰ ਅਤੇ ਡਰਾਈਵਰਾਂ ਦਾ ਧੰਨਵਾਦ ਕਰਦਿਆਂ ਮੂੰਹ ਮਿੱਠਾ ਕਰਵਾਇਆ ਤੇ ਕਿਹਾ ਕਿ ਸਭ ਦੀ ਮਿਹਨਤ ਸਦਕਾ ਸੰਸਥਾ ਨੇ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਹੈ।