ਮੋਗਾ ਸ਼ਹਿਰ ਦੀ ਨਾਮਵਰ ਵਿਦਿਆਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਅੱਜ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸਵੇਰ ਦੀ ਸਭਾ ਦੋਰਾਨ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ ਗਿਆ। ਜਿਸ ਦੌਰਾਨ ਵਿਦਿਆਰਥੀਆਂ ਵੱਲੋਂ ਚਾਰਟ ਬਣਾਏ ਗਏ ਤੇ ਇਸ ਦਿਨ ਦੇ ਸੰਬੰਧ ਵਿੱਚ ਆਰਟੀਕਲ ਪੇਸ਼ ਕੀਤੇ ਗਏ। ਆਰਟੀਕਲ ਪੇਸ਼ ਕਰਦਿਆਂ ਵਿਦਿਆਰਥੀਆਂ ਨੇ ਦੱਸਿਆ ਕਿ ਭਾਰਤ ਵਿੱਚ ਸੰਵਿਧਾਨ ਦਿਵਸ ਹਰ ਸਾਲ 26 ਨਵੰਬਰ ਨੂੰ ਭਾਰਤੀ ਸੰਵੀਧਾਨ ਦੇ ਨਿਰਮਾਤਾ ਕਹੇ ਜਾਣ ਵਾਲੇ ਡਾ. ਭੀਮ ਰਾਓ ਅੰਬੇਦਕਰ ਅਤੇ ਉਹਨਾਂ ਦਾ ਸਾਥ ਦੇਣ ਵਾਲੇ ਹੋਰ ਕਮੇਟੀ ਮੈਂਬਰਾ ਦੇ ਸਨਮਾਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ ਡਾ. ਭੀਮ ਰਾਓ ਅੰਬੇਡਕਰ ਨੂੰ 1947 ਵਿੱਚ ਸੰਵਿਧਾਨ ਡਰਾਫਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਸੰਨ 1949 ਵਿੱਚ 26 ਨਵੰਬਰ ਨੂੰ ਸੰਵਿਧਾਨ ਸਭਾ ਦੁਆਰਾ ਭਾਰਤ ਦੇ ਸੰਵਿਧਾਨ ਨੂੰ ਸਵੀਕਾਰ ਕੀਤਾ ਗਿਆ। ਜੋ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ। ਇਸ ਸੰਵਿਧਾਨ ਨੂੰ ਤਿਆਰ ਕਰਨ ਵਿੱਚ 2 ਸਾਲ, 4 ਮਹੀਨੇ ਅਤੇ 18 ਦਿਨ ਦਾ ਸਮਾਂ ਲੱਗਾ। ਇਹ ਹਿੰਦੀ ਅਤੇ ਅੰਗਰੇਜ਼ੀ ਦੋਵਾਂ ਭਸ਼ਾਵਾਂ ਵਿੱਚ ਲਿਖਿਆ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਵਿਧਾਨ ਸਿਰਫ਼ ਇੱਕ ਕਾਨੂੰਨੀ ਦਸਤਾਵੇਜ਼ ਨਹੀਂ, ਸਗੋਂ ਭਾਰਤ ਦੇ ਲੋਕਾਂ ਦੀ ਆਜ਼ਾਦੀ, ਸਮਾਨਤਾ ਅਤੇ ਨਿਆਂ ਦੀ ਅਟੱਲ ਵਿਸ਼ਵਾਸ ਪ੍ਰਣਾਲੀ ਦਾ ਬੁਨਿਆਦੀ ਅਧਾਰ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਦੇਸ਼ ਦਾ ਭਵਿੱਖ ਉਹਨਾਂ ਦੇ ਹੱਥਾਂ ਵਿੱਚ ਹੈ ਅਤੇ ਸੰਵਿਧਾਨ ਦੇ ਅਧਿਕਾਰਾਂ ਨਾਲ ਨਾਲ ਫਰਜ਼ਾਂ ਨੂੰ ਸਮਝਣਾ ਵੀ ਬਹੁਤ ਜ਼ਰੂਰੀ ਹੈ। ਭਾਰਤੀ ਸੰਵੀਧਾਨ ਪੂਰੀ ਤਰ੍ਹਾਂ ਲੋਕਤੰਾਤਰਿਕ ਪ੍ਰਣਾਲੀ ਤੇ ਅਧਾਰਿਤ ਹੈ। ਸੰਵੀਧਾਨ ਲੋਕਤੰਤਰ ਦੀ ਰੀੜ੍ਹ ਦੀ ਹੱਡੀ ਹੁੰਦਾ ਹੈ ਇੱਕ ਉੱਤਮ ਸੰਵੀਧਾਨ ਹੀ ਕਿਸੇ ਦੇਸ਼ ਦੇ ਨਾਗਰਿਕਾਂ ਦੀ ਅਸਲੀ ਅਜ਼ਾਦੀ ਨੂੰ ਯਕੀਨੀ ਬਣਾਉਂਦਾ ਹੈ। ਉਹਨਾਂ ਵਿਦਿਆਰਥੀਆਂ ਨੂੰ ਸੁਣੇਹਾ ਦਿੰਦੇ ਹੋਏ ਕਿਹਾ ਕਿ ਸਾਨੂੰ ਸਾਡੇ ਸੰਵੀਧਾਨ ਅਤੇ ਸੰਵੀਧਾਨ ਵਿੱਚ ਮਿਲੇ ਅਧਿਕਾਰਾਂ ਦਾ ਸਨਮਾਨ ਕਰਨਾ ਚਾਹੀਦਾ ਹੈ।ਇਸ ਮੌਕੇ ਸਕੂਲ ਚੇਅਰਪਰਸਨ ਸ਼੍ਰੀਮਤੀ ਕਮਲ ਸੈਣੀ ਜੀ ਨੇ ਨੇ ਸਭ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਦੇ ਨਾਲ ਨਾਲ ਆਪਣੇ ਫਰਜ਼ਾਂ ਪ੍ਰਤੀ ਸੰਵੇਦਨਸ਼ੀਲ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਸੰਵਿਧਾਨ ਦੀ ਸੱਚੀ ਸੇਵਾ ਤਦ ਹੀ ਹੈ ਜਦੋਂ ਅਸੀਂ ਆਪਣੇ ਦਿਨ-ਚੜ੍ਹਦੇ ਜੀਵਨ ਵਿੱਚ ਸਮਾਨਤਾ, ਸਹਿਯੋਗ ਅਤੇ ਭਾਈਚਾਰੇ ਦੇ ਮੁੱਲਾਂ ਨੂੰ ਅਪਣਾਈਏ।ਸੰਵਿਧਾਨ ਨੇ ਹਰ ਨਾਗਰਿਕ ਨੂੰ ਬਰਾਬਰੀ, ਸਵੈਅਭਿਵੈਕਤੀ ਅਤੇ ਨਿਆਂ ਦਾ ਅਧਿਕਾਰ ਦਿੱਤਾ ਹੈ, ਅਤੇ ਇਹ ਸਾਂਝੇ ਮੁੱਲ ਹੀ ਭਾਰਤ ਨੂੰ ਇੱਕ ਬਲਵਾਨ ਲੋਕਤੰਤਰ ਬਣਾਉਂਦੇ ਹਨ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।