ਬਲੂਮਿੰਗ ਬਡਜ਼ ਸਕੂਲ, ਮੋਗਾ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ

13 ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਚੋਂ 100% ਅੰਕ ਹਾਸਲ ਕੀਤੇ - ਪ੍ਰਿੰਸੀਪਲ

ਸੀ.ਬੀ.ਐੱਸ.ਈ. ਵੱਲੋਂ ਐਲਾਨੇ ਗਏ ਬਾਰਵੀਂ ਦੇ ਨਤੀਜਿਆਂ ਵਿੱਚੋਂ ਬਲੂਮਿੰਗ ਬਡਜ਼ ਸਕੂਲ ਦੇ ਕਾਮਰਸ ਗਰੁੱਪ ਵਿੱਚੋਂ ਅਰਮਾਨ ਰਿਸ਼ੀ ਨੇ 92.8% ਨੰਬਰ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਇਸੇ ਤਰਾਂ ਗੁਰਵਿੰਦਰ ਸਿੰਘ ਨੇ 92.4% ਨੰਬਰ ਹਾਸਲ ਕਰਦਿਆਂ ਸਕੂਲ ਵਿੱਚੋਂ ਦੂਸਰਾ ਸਥਾਨ ਹਾਸਲ ਕੀਤਾ, ਸਿਮਰਨ ਘਟੂਰੇ ਨੇ 92% ਨੰਬਰ ਹਾਸਲ ਕਰਕੇ ਸਕੂਲ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ। ਸਕੂਲ ਦੇ 13 ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿੱੱਚੋਂ 100% ਅੰਕ ਹਾਸਲ ਕੀਤੇ। ਸਕੂਲ ਦੇ 25 ਤੋਂ ਵੱਧ ਵਿਦਿਆਰਥੀਆਂ ਨੇ 80% ਤੋਂ ਉੱਪਰ ਅੰਕ ਹਾਸਲ ਕੀਤੇ। ਅਲੱਗ-ਅਲੱਗ ਗਰੁੱਪ ਦੇ ਨਤੀਜਿਆਂ ਚੋਂ ਆਰਟਸ ਗਰੁੱਪ ਵਿਚੋਂ ਬਲਬੀਰ ਕੌਰ ਨੇ ਪਹਿਲਾ, ਦੇਵਿਕਾ ਕੁਮਾਰੀ ਨੇ ਦੂਜਾ ਸਥਾਨ ਅਤੇ ਜਸ਼ਮੀਨ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਮੈਡੀਕਲ ਗਰੁੱਪ ਵਿਚੋਂ ਜਸਵੀਰ ਸਿੰਘ ਪਹਿਲੇ ਸਥਾਨ ਤੇ ਰਿਹਾ, ਹਰਮਨਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਹਰਸਿਮਰਨ ਕੌਰ ਗਿੱਲ ਨੇ ਤੀਸਰਾ ਸਥਾਨ ਹਾਸਲ ਕੀਤਾ। ਨਾਨ-ਮੈਡੀਕਲ ਗਰੁੱਪ ਵਿਚੋਂ ਸੋਨਲਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ, ਅਹਿਸਾਸਦੀਪ ਸਿੰਘ ਨੇ ਦੂਸਰਾ ਅਤੇ ਹਰਜੋਤ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ।

ਅੱਵਲ ਆਉਣ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਤੇ ਸਟਾਫ

ਇਸ ਤਰ੍ਹਾਂ ਬਲੂਮਿੰਗ ਬਡਜ਼ ਸਕੂਲ ਦਾ ਬਾਰਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ ਅਤੇ ਬੀ.ਬੀ.ਐੱਸ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਚੇਅਰਪਰਸਨ ਮੈਡਮ ਕਮਲ ਸੈਣੀ, ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਕਿਹਾ ਕਿ ਮਿਹਨਤ ਕਦੇ ਵਿਅਰਥ ਨਹੀਂ ਜਾਂਦੀ, ਮਿਹਨਤ ਦਾ ਫਲ਼ ਜ਼ਰੂਰ ਮਿਲਦਾ ਹੈ ਅਤੇ ਅੱਗੇ ਜਿੰਦਗੀ ਵਿੱਚ ਉਸ ਚ ਮੁਕਾਮ ਹਾਸਲ ਕਰਨ ਲਈ ਇਸੇ ਤਰ੍ਹਾਂ ਮਿਹਨਤ ਜਾਰੀ ਰੱਖਣ। ਪਾਸ ਹੋਏ ਵਿਦਿਆਰਥੀਆਂ ਲਈ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਨੇ ਕਿਹਾ ਕਿ ਬਲੂਮਿੰਗ ਬਡਜ਼ ਵਿੱਦਿਅਕ ਸੰਸਥਾਵਾਂ ਇਹਨਾਂ ਨਤੀਜਿਆਂ ਨੂੰ ਹੋਰ ਵੀ ਬਿਹਤਰ ਕਰਨ ਲਈ ਹਰ ਸੰਭਵ ਯਤਨ ਕਰਦੀ ਰਹੇਗੀ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਮੈਨੇਜਮੈਂਟ ਦੀ ਯੋਗ ਅਗੁਵਾਈ ਹੇਠ ਬਲੂਮਿੰਗ ਬਡਜ਼ ਸਕੂਲ ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਨਿੱਤ ਨਵੀਆਂ ਉਚਾਈਆਂ ਛੋਹ ਰਿਹਾ ਹੈ। ਅੱਜ ਸੀ.ਬੀ.ਐੱਸ.ਈ. ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਘੋਸ਼ਿਤ ਹੋਇਆ ਤਾਂ ਹਰ ਪਾਸੇ ਇੱਕ ਖੁਸ਼ੀ ਦੀ ਲਹਿਰ ਦੌੜ ਗਈ।