ਬਲੂਮਿੰਗ ਬਡਜ਼ ਸਕੂਲ ਵਿਖੇ ‘ਸਮਰ-ਕੈਂਪ’ ਦੀ ਹੋਈ ਸ਼ੁਰੂਆਤ

ਵਿਦਿਆਰਥੀਆਂ ਵਿੱਚ ਪਾਇਆ ਜਾ ਰਿਹਾ ਭਾਰੀ ਉਤਸ਼ਾਹ - ਪ੍ਰਿੰਸੀਪਲ

ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਸਕੂਲ ਵਿੱਚ ਵਿਦਿਆਰਥੀਆਂ ਲਈ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ। ਸਕੂਲ ਵਿੱਚ ਹਰ ਸਾਲ ਗਰਮੀਆਂ ਦੀਆਂ ਛੁੱਟੀਆਂ ਚ ਸਮਰ ਕੈਂਪ ਲਗਾਇਆ ਜਾਂਦਾ ਹੈ। ਹਰ ਸਾਲ ਇਹ ਸਮਰ ਕੈਂਪ ਪਹਿਲੀ ਤੋਂ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਲਈ ਆਯੋਜਿਤ ਕੀਤਾ ਜਾਂਦਾ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਮਰ ਕੈਂਪ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਸਮਰ ਕੈਂਪ ਲਗਾਉਣ ਨਾਲ ਵਿਦਿਆਰਥੀਆਂ ਨੂੰ ਵੱਖ-ਵੱਖ ਸਕਿੱਲ ਉਜਾਗਰ ਕਰਨ ਤੇ ਉਹਨਾਂ ਅੰਦਰ ਛੁਪੀ ਹੋਈ ਕਲਾ ਨੂੰ ਬਾਹਰ ਕੱਢਣ ਦਾ ਮੌਕਾ ਮਿਲਦਾ ਹੈ। ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਾਲ ਸਮਰ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਇੰਡੋਰ ਤੇ ਆਉਟਡੋਰ ਖੇਡਾਂ, ਲਾਇਫ ਸਕਿੱਲ, ਗੀਤ ਸੰਗੀਤ, ਡਰਾਮਾ ਅਤੇ ਸਕਿੱਟ, ਕੋਰੀਓਗ੍ਰਾਫੀ, ਆਰਟ ਅਤੇ ਕਰਾਫਟ, ਡਰਾਈਂਗ/ਪੇਂਟਿੰਗ, ਫੋਟੋਗ੍ਰਾਫੀ, ਫਾਇਰ ਫ੍ਰੀ ਫੂਡ ਕਰਾਫਟ, ਸਿਲਾਈ-ਕਢਾਈ, ਮਹਿੰਦੀ, ਰੰਗੋਲੀ, ਵਿਗਿਆਨ ਦੇ ਪ੍ਰਯੋਗ, ਗਣਿਤ ਦੀਆਂ ਗਤੀਵਿਧੀਆਂ, ਕੈਲੀਗ੍ਰਾਫੀ ਅਤੇ ਫੈਸ਼ਨ ਡੀਜ਼ਇਨੀਂਗ ਆਦਿ ਸਿੱਖਣ ਦਾ ਮੌਕਾ ਮਿਲੇਗਾ ਤੇ ਇਸ ਦੇ ਨਾਲ ਹੀ ਕਈ ਤਰਾਂ ਦੀਆਂ ਫੰਨ ਖੇਡਾਂ ਜਿਵੇਂ: ਸ਼ੂਟਿੰਗ ਬੈਲੂਨ, ਫਿਸ਼ਿੰਗ, ਲੱਕੀ ਡਿੱਪ ਆਦਿ ਖੇਡਣ ਦਾ ਮੌਕਾ ਮਿਲੇਗਾ। ਇਸ ਦੇ ਨਾਲ ਹੀ ਗਰਮੀ ਤੋਂ ਰਾਹਤ ਲਈ ਵਿਦਿਆਰਥੀਆਂ ਲਈ ਠੰਡੇ-ਮਿੱਠੇ ਪਾਣੀ ਦੀ ਛਬੀਲ ਲੱਗੇਗੀ। ਸਕੂਲ ਵਿੱਚ ਸਮਰ ਕੈਂਪ ਦਾ ਨਜ਼ਾਰਾ ਕਿਸੇ ਮੇਲੇ ਨਾਲੋਂ ਘੱਟ ਨੀ ਹੁੰਦਾ। ਜ਼ਿਕਰਯੋਗ ਹੈ ਕਿ ਸਕੂਲ ਦੀ ਮੈਨੇਜਮੈਂਟ ਵਿਦਿਆਰਥੀਆਂ ਲਈ ਹਰ ਤਰਾਂ ਦੇ ਪਲੇਟਫਾਰਮ ਮੁਹੱਈਆ ਕਰਵਾਉਣ ਲਈ ਹਮੇਸ਼ਾ ਤਿਆਰ ਰਹਿੰਦੀ ਹੈ ਤਾਂ ਜੋ ਉਹਨਾਂ ਦਾ ਸਰਵਪੱਖੀ ਵਿਕਾਸ ਹੋ ਸਕੇ।