ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ

ਜ਼ਿਲ੍ਹਾ ਮੋਗਾ ਦੀਆਂ ਨਾਮਵਰ ਅਤੇ ਸਿਰਮੌਰ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ,ਚੰਦਨਵਾਂ ਵਿਖੇ ਦੀਵਾਲੀ ਦਾ ਤਿਉਹਾਰ ਬੜੀ ਧੁਮ ਧਾਮ ਨਾਲ ਮਨਾਇਆ ਗਿਆ ।ਇਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ ਅਤੇ ਵਿਦਿਆਰਥੀਆਂ ਦੁਆਰਾ ਦੀਵਾਲੀ ਨੂੰ ਸੰਬੰਧਤ ਵੱਖ-ਵੱਖ ਤਰ੍ਹਾਂ ਦੇ ਚਾਰਟ ਬਣਾਏ ਗਏ ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਆਪਣੀਆਂ ਕਲਾਸਾਂ ਨੂੰ ਬਹੁਤ ਸੋਹਣੇ ਢੰਗ ਨਾਲ ਸਜਾਇਆ ਗਿਆ ।ਇਸ ਮੌਕੇ ਸਕੂਲ ਕੈਂਪਸ ਵਿੱਚ ਸਕੂਲ ਦੇ ਚਾਰ ਹਾਊਸਾਂ ਵਿਚਕਾਰ ਰੰਗੋਲੀ ਦਾ ਕੰਪੀਟਿਸ਼ਨ ਵੀ ਹੋਇਆ । ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਵੱਲ਼ੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਇਹ ਤਿਉਹਾਰ ਰੋਸਨਿ ਦਾ ਤਿਉਹਾਰ ਹੈ ।ਇਹ ਤਿਉਹਾਰ ਭਾਰਤ ਦੇਸ਼ ਦਾ ਸਭ ਤੋਂ ਵੱਡਾ ਅਤੇ ਪ੍ਰਮੁੱਖ ਤਿਉਹਾਰ ਹੈ ।ਭਾਰਤ ਦੇ ਹਰ ਵਰਗ ਦੇ ਲੋਕ ਇਸ ਨੂੰ ਬੜੀ ਧੁਮ ਧਾਮ ਨਾਲ ਮਨਾਉਂਦੇ ਹਨ । ਇਸ ਦਿਨ ਘਰਾਂ ਅਤੇ ਮੰਦਰਾਂ ਵਿੱਚ ਦੀਪਮਾਲਾ ਕੀਤੀ ਜਾਂਦੀ ਹੈ ।ਇਸ ਦਿਨ ਮਰਿਆਦਾ ਪੁਰਸ਼ੋਤਮ ਰਾਮ ਭਗਵਾਨ ਰਾਮ ਆਪਣਾ ਬਨਵਾਸ ਕੱਟ ਕੇ ਅਤੇ ਲੰਕਾਪਤੀ ਰਾਵਣ ਨੂੰ ਮਾਰ ਕੇ ਅਯੋਧਿਆ ਵਾਪਸ ਆਏ ਸੀ , ਉਹਨੇ ਦੇ ਵਾਪਸ ਆਉਣ ਦੀ ਖੁਸ਼ੀ ਵਿੱਚ ਅਯੋਧਿਆ ਵਾਸੀਆਂ ਨੇ ਦੀਪਮਾਲਾ ਕੀਤੀ ਸੀ ।ਇਸ ਮੌਕੇ ਸਮੂਹ ਸਟਾਫ ਨੂੰ ਬੀ.ਬੀ.ਐਸ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਵੱਲ਼ੋਂ ਦੀਵਾਲੀ ਦੀ ਵਧਾਈ ਦਿੱਤੀ ਗਈ ਅਤੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਗਰੀਨ ਦੀਵਾਲੀ ਮਨਾਉਣ ਦਾ ਸੰਕਲਪ ਲਿਆ ।