ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਈ ਗਈ ਭਗਵਾਨ ਸ਼੍ਰੀ ਵਾਲਮੀਕੀ ਜੀ ਜਯੰਤੀ

ਜ਼ਿਲ੍ਹਾ ਮੋਗਾ ਦੀਆਂ ਮੋਹਰੀ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ,ਚੰਦਨਵਾਂ ਵਿਖੇ ਭਗਵਾਨ ਸ਼੍ਰੀ ਵਾਲਮੀਕੀ ਜੀ ਜਯੰਤੀ ਮਨਾਈ ਗਈ ।ਇਸ ਮੌਕੇ ਸਕੂਲ ਵਿਖੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ । ਸਕੂਲ ਦੇ ਵਿਦਿਆਰਥੀਆਂ ਵੱਲ਼ੋਂ ਭਗਵਾਨ ਵਾਲਮੀਕੀ ਜੀ ਦੀ ਜੀਵਣੀ ਨਾਲ ਸੰਬੰਧਤ ਵੱਖ-ਵੱਖ ਤਰ੍ਹਾਂ ਦੇ ਚਾਰਟ ਬਣਾਏ ਗਏ ਅਤੇ ਉਹਨਾਂ ਦੀ ਜੀਵਣੀ ਤੇ ਪ੍ਰਕਾਸ਼ ਪਾਂਦਿਆਂ ਸਪੀਚ ਦਿੱਤੀ ਗਈ ।ਇਸ ਮੌਕੇ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਵੱਲੋਂ ਸਕੂਲ ਸਟਾਫ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਭਗਵਾਨ ਸ਼੍ਰੀ ਵਾਲਮੀਕੀ ਜੀ ਇੱਕ ਮਹਾਨ ਕਵੀ ਸਨ, ਉਹਨਾਂ ਦੁਆਰਾ ਹਿੰਦੂਆਂ ਦੇ ਮਹਾਨ ਗ੍ਰੰਥ ਰਮਾਇਣ ਦੀ ਰਚਨਾ ਕੀਤੀ ਗਈ ।ਉਹਨਾਂ ਦੁਆਰਾ ਦੱਸਿਆ ਗਿਆ ਕਿ ਇਹ ਜਯੰਤੀ ਅਸ਼ਵਿਨ ਮਹੀਨੇ ਦੀ ਪੂਰਨਮਾਸ਼ੀ ਨੂੰ ਮਨਾਈ ਜਾਂਦੀ ਹੈ ।ਇਸ ਦਿਨ ਨੂੰ ਮਹਾਰਿਸ਼ੀ ਵਾਲਮੀਕੀ ਜੀ ਦਾ ਪ੍ਰਗਟ ਦਿਵਸ ਵੀ ਕਿਹਾ ਜਾਂਦਾ ਹੈ ।ਮਹਾਰਿਸ਼ੀ ਵਾਲਮੀਕੀ ਜੀ ਨੇ ਸੀਤਾ ਮਾਤਾ ਨੂੰ ਆਪਣੇ ਆਸ਼ਰਮ ਵਿੱਚ ਸ਼ਰਨ ਦਿੱਤੀ ਸੀ ਅਤੇ ਉਹਨਾਂ ਦੇ ਆਸ਼ਰਮ ਵਿੱਚ ਹੀ ਸ਼੍ਰੀ ਰਾਮ ਚੰਦਰ ਜੀ ਦੇ ਪੁੱਤਰਾਂ ਲਵ ਅਤੇ ਕੁਸ਼ ਦਾ ਜਨਮ ਹੋਇਆ ਸੀ ।ਇਸ ਮੌਕੇ ਅਧਿਆਪਕ ਬਲਜੀਤ ਕੌਰ ਚੰਦਪੁਰਾਣਾ ਵੱਲੋਂ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਇਹ ਦਿਹਾੜਾ ਉੱਤਰੀ ਭਾਰਤ ਵਿੱਚ ਖਾਸ ਕਰਕੇ ਹਿੰਦੂ ਸ਼ਰਧਾਲੂਆਂ ਦੁਆਰਾ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ ।ਇਸ ਦਿਨ ਸ਼ੋਭਾ ਯਾਤਰਾਵਾਂ ਕੱਢੀਆਂ ਜਾਂਦੀਆਂ ਹਨ । ਇਸ ਦਿਨ ਮਹਾਰਿਸ਼ੀ ਵਾਲਮੀਕੀ ਜੀ ਦੇ ਮੰਦਰ ਲਾਈਟਾਂ ਅਤੇ ਫੁੱਲਾਂ ਨਾਲ ਸਜਾਏ ਜਾਂਦੇ ਹਨ ਅਤੇ ਇਸ ਦਿਨ ਲੰਗਰ ਲਗਾਏ ਜਾਂਦੇ ਹਨ ।