ਚੰਦਨਵਾਂ ਬਲੂਮਿੰਗ ਬਡਜ਼ ਸਕੂਲ ਵਿਖੇ ਮਨਾਇਆ ਗਿਆ ਵਿਸ਼ਵ ਵਾਤਾਵਰਣ ਦਿਵਸ

ਜ਼ਿਲ੍ਹਾ ਮੋਗਾ ਦੀਆਂ ਨਾਮਵਰ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ,ਮੈਨੇਜਮੈਂਟ ਮੈਂਬਰ ਮਿਸ ਨਿਤਾਸ਼ਾ ਸੈਣੀ ਅਤੇ ਨੇਹਾ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ,ਚੰਦਨਵਾਂ ਵਿਖੇ ਵਿਸ਼ਵ ਵਾਤਾਵਰਣ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ ।ਇਸ ਮੌਕੇ ਸਕੂਲ ਕੈਂਪਸ ਵਿਖੇ ਸ਼੍ਰੀ ਸੰਜੀਵ ਕੁਮਾਰ ਸੈਣੀ, ਮੈਡਮ ਕਮਲ ਸੈਣੀ ਅਤੇ ਸਮਰਾਲਾ ਤੋਂ ਵਿਸ਼ੇਸ਼ ਤੌਰ ਤੇ ਪੁੱਜੇ ਪ੍ਰਧਾਨ ਹਾਕੀ ਕਲੱਬ ਸਮਰਾਲਾ ਸ਼੍ਰੀ ਗੁਰਪ੍ਰੀਤ ਸਿੰਘ ਬੇਦੀ ਦੀ ਹਾਜ਼ਰੀ ਵਿੱਚ ਸਮੂਹ ਸਟਾਫ ਦੁਆਰਾ ਬੂਟੇ ਲਗਾਏ ਗਏ ।ਇਸ ਮੌਕੇ ਮੈਡਮ ਕਮਲ ਸੈਣੀ ਦੁਆਰਾ ਦੱਸਿਆ ਗਿਆ ਕਿ ਧਰਤੀ ਨੂੰ ਬਚਾ ਕੇ ਰੱਖਣਾ ਅਤੇ ਸੁਰੱਖਿਅਤ ਰੱਖਣਾ ਸਾਡਾ ਕਰਤੱਵ ਹੈ ਅਤੇ ਰੁੱਖ ਸਾਡਾ ਜੀਵਣ ਬਚਾਉਂਦੇ ਹਨ ।ਉਹਨਾਂ ਦੁਆਰਾ ਦੱਸਿਆ ਗਿਆ ਕਿ ਇਹ ਦਿਨ ਕੁਦਰਤ ਦੀ ਮਹੱਤਵਤਾ ਦਰਸਾਉਣ ਨੂੰ ਮਨਾਇਆ ਜਾਂਦਾ ਹੈ ।ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਸਰਕਾਰ ਵੱਲੋਂ ਜੋ ਲਾਕਡਾਊਨ ਲਗਾਇਆ ਗਿਆ ਹੈ, ਉਸ ਦੇ ਚੱਲਦਿਆਂ ਮਨੁੱਖੀ ਗਤੀਵਿਧੀਆਂ ਘੱਟ ਹੋਣ ਕਾਰਨ ਕੁਦਰਤ ਨੂੰ ਸਾਫ ਹੋਣ ਦਾ ਮੌਕਾ ਮਿਲ ਗਿਆ ਹੈ ।ਸੰਯੁਕਤ ਰਾਸ਼ਟਰ ਦੁਆਰਾ 1972 ਵਿੱਚ ਇਸ ਦੀ ਸ਼ੁਰੂਆਤ ਕੀਤੀ ਗਈ ਸੀ ।ਸ਼੍ਰੀ ਸੰਜੀਵ ਕੁਮਾਰ ਸੈਣੀ ਦੁਆਰਾ ਦੱਸਿਆ ਗਿਆ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਕਾਰਨ ਸਾਨੂੰ ਸਾਡੀਆਂ ਕੁਦਰਤ ਪ੍ਰਤੀ ਜ਼ਿਮੇਵਾਰੀਆਂ ਨੂੰ ਪੂਰਾ ਕਰਨ ਲਈ ਜਾਗਰੂਕ ਕਰਨਾ ਵੀ ਹੈ। ਬੀ.ਬੀ.ਐਸ ਸੰਸਥਾਵਾਂ ਵੱਲੋਂ ਇਸ ਵਾਰ 1100 ਤੋਂ ਵੱਧ ਬੂਟੇ ਲਗਾਉਣ ਦਾ ਸੰਕਲਪ ਕੀਤਾ ਗਿਆ ਹੈ ।ਇਸ ਮੌਕੇ ਮੁੱਖ ਅਧਿਆਪਕਾ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ ।