ਜ਼ਿਲ੍ਹਾ ਮੋਗਾ ਦੀਆਂ ਨਾਮਵਰ ਵਿੱਦਿਅਕ ਸੰਸਥਾਵਾਂ ਬਲੂਮਿੰਗ ਬੱਡਜ਼ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਡਾਕਟਰ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ-ਚੰਦਨਵਾਂ, ਤਹਿਸੀਲ-ਬਾਘਾਪੁਰਾਣਾ ਅਤੇ ਜ਼ਿਲ੍ਹਾ-ਮੋਗਾ ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਨਿੱਤ ਨਵੀਆਂ ਉਚਾਈਆਂ ਛੋਹ ਰਿਹਾ ਹੈ। ਇਸੇ ਲੜੀ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਦੁਆਰਾ 10+2 ਜਮਾਤ ਦੇ ਜਾਰੀ ਕੀਤੇ ਗਏ ਨਤੀਜਿਆਂ ਵਿੱਚ ਬੀ.ਬੀ.ਐਸ ਚੰਦਨਵਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ।ਇਸ ਮੌਕੇ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ,ਰਮਨ ਸ਼ਰਮਾ ਅਤੇ ਬਲਵੀਰ ਕੌਰ ਦੁਆਰਾ ਦੱਸਿਆ ਗਿਆ ਕਿ ਬੀ.ਬੀ.ਐਸ ਚੰਦਨਵਾਂ ਵਿਖੇ 10+2 ਵਿੱਚ ਤਿੰਨੋਂ ਸਟ੍ਰੀਮਜ਼: ਸਾਇੰਸ, ਕਾਮਰਸ ਅਤੇ ਹਿਊਮੈਨਟਿਸ ਵਿੱਚ ਪੜਾਈ ਕਰਵਾਈ ਜਾਂਦੀ ਹੈ। ਸਕੂਲ ਮੈਨੇਜਮੈਂਟ ਦੁਆਰਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਵਧੀਆ ਇਨਫਰਾਸਟ੍ਰਕਚਰ ਉਪਲੱਬਧ ਕਰਵਾਇਆ ਗਿਆ ਹੈ ।ਬੀ.ਬੀ.ਐਸ ਚੰਦਨਵਾਂ ਦੇ ਵਿਦਿਆਰਥੀਆਂ ਨੇ ਸਕੂਲ ਸਟਾਫ ਦੀ ਮਿਹਨਤ ਸਦਕਾ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੈਡਮ ਜਸਵੀਰ ਕੌਰ ਅਤੇ ਅਮਨਦੀਪ ਕੌਰ ਖੋਸਾ ਦੁਆਰਾ ਵਿਸਥਾਰ ਨਾਲ ਨਤੀਜੇ ਦੱਸੇ ਕਿ ਦਿਲਪ੍ਰੀਤ ਸਿੰਘ ਨੇ ਸਾਇੰਸ ਸਟ੍ਰੀਮ ਵਿੱਚ 95 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲਾ ਸਥਾਨ, ਗੁਰਜੋਤ ਕੌਰ ਨੇ 94 % ਅੰਕ ਹਾਸਲ ਕਰਕੇ ਦੂਜਾ ਅਤੇ ਗੁਰਵਿੰਦਰ ਸਿੰਘ ਬਰਾੜ ਨੇ 93.6% ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸਾਇੰਸ ਸਟ੍ਰੀਮ ਵਿੱਚ ਕੁੱਲ 5 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ। ਇਸੇ ਤਰ੍ਹਾਂ ਕਾਮਰਸ ਸਟ੍ਰੀਮ ਵਿੱਚ ਪ੍ਰਭਜੋਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ, ਸੁਲੇਖਾ ਦਾਸ ਨੇ ਦੂਜਾ ਸਥਾਨ ਹਾਸਲ ਕੀਤਾ ਅਤੇ ਇੰਦਰਜੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਆਰਟਸ ਸਟ੍ਰੀਮ ਵਿੱਚ ਲਵਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ,ਉਪਾਸਨਾ ਨੇ ਦੂਜਾ ਸਥਾਨ ਹਾਸਲ ਕੀਤਾ ਅਤੇ ਜਸ਼ਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਮਾਰਚ 2025 ਦੀਆਂ ਪ੍ਰੀਖਿਆਵਾਂ ਦੇ ਐਲਾਨੇ ਗਏ ਨਤੀਜਿਆਂ ਵਿੱਚ 5 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ ,12 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ ਅਤੇ 13 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ। ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਗਿੱਲ ਨੇ ਕਿਹਾ ਕਿ ਬੀ.ਬੀ.ਐਸ ਚੰਦਨਵਾਂ ਇਨ੍ਹਾਂ ਨਤੀਜਿਆਂ ਨੂੰ ਹੋਰ ਵੀ ਬਿਹਤਰ ਕਰਨ ਲਈ ਹਰ ਸੰਭਵ ਯਤਨ ਕਰਦਾ ਰਹੇਗਾ।