ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਦੱਸਵੀਂ ਦੇ ਨਤੀਜਿਆਂ ਵਿੱਚ ਮਾਰੀਆਂ ਮੱਲ੍ਹਾਂ

ਦਿਲਪ੍ਰੀਤ ਸਿੰਘ ਨੇ 650 ਵਿੱਚੋਂ 623 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ - ਪ੍ਰਿੰਸੀਪਲ

ਜ਼ਿਲ੍ਹਾ ਮੋਗਾ ਦੀਆਂ ਨਾਮਵਰ, ਅਗਾਂਹਵਧੂ ਅਤੇ ਮਾਣਮੱਤੀ ਵਿੱਦਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਡਾਕਟਰ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ- ਚੰਦਨਵਾਂ, ਤਹਿਸੀਲ-ਬਾਘਾਪੁਰਾਣਾ ਅਤੇ ਜ਼ਿਲ੍ਹਾ-ਮੋਗਾ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਦੁਆਰਾ ਘੋਸ਼ਿਤ ਕੀਤੇ ਗਏ ਮੈਟ੍ਰਿਕ ਦੇ ਨਤੀਜਿਆਂ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹੋਏ ਸਕੁਲ਼ ਅਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ। ਵਿਸਤਾਰ ਨਾਲ ਪ੍ਰਿੰਸੀਪਲ ਮੈਡਮ ਅੰਜਨਾ ਰਾਣੀ ਵੱਲੋਂ ਦੱਸਿਆ ਗਿਆ ਕਿ ਦਿਲਪ੍ਰੀਤ ਸਿੰਘ ਵੱਲੋਂ 623 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਗਿਆ। ਦਿਲਪ੍ਰੀਤ ਸਿੰਘ ਵਾਸੀ ਡਰੋਲੀ ਭਾਈ ਨੇ ਗਣਿਤ ਵਿਸ਼ੇ ਵਿੱਚੋਂ 100 ਅੰਕ ਅਤੇ ਅੰਗਰੇਜ਼ੀ ਵਿਸ਼ੇ ਵਿੱਚੋਂ 99 ਅੰਕ ਹਾਸਲ ਕੀਤੇ। ਗੁਰਵਿੰਦਰ ਸਿੰਘ ਬਰਾੜ ਨੇ 619 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ। ਗੁਰਵਿੰਦਰ ਸਿੰਘ ਬਰਾੜ ਨੇ ਗਣਿਤ ਵਿੱਚੋਂ 100 ਅਤੇ ਹਿੰਦੀ ਵਿੱਚੋਂ 96 ਅੰਕ ਹਾਸਲ ਕੀਤੇ। ਸੁਖਵੀਰ ਕੌਰ ਸਿੱਧੂ ਨੇ 618 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸੁਖਵੀਰ ਕੌਰ ਸਿੱਧੂ ਦੁਆਰਾ ਅੰਗਰੇਜ਼ੀ ਵਿਸ਼ੇ ਵਿੱਚ 99 ਅਤੇ ਪੰਜਾਬੀ ਵਿਸ਼ੇ ਵਿੱਚ 148 ਅੰਕ ਹਾਸਲ ਕੀਤੇ ਗਏ। ਗੁਰਜੋਤ ਕੌਰ ਦੁਆਰਾ 650 ਵਿੱਚੋਂ 614 ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਚੌਥਾ ਸਥਾਨ ਹਾਸਲ ਕੀਤਾ ਗਿਆ। ਬੀ.ਬੀ.ਐਸ ਚੰਦਨਵਾਂ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੀ ਮੈਟ੍ਰਿਕ ਦੀ ਪ੍ਰੀਖਿਆ ਵਿੱਚ ਕੁੱਲ 25 ਵਿਦਿਆਰਥੀ ਅਪੀਅਰ ਹੋਏ ਸਨ। ਜਿਨ੍ਹਾਂ ਵਿੱਚੋਂ 9 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ, 11 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ, 3 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ ਅਤੇ 2 ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ। ਉਹਨਾਂ ਅੱਗੇ ਦੱਸਿਆ ਕਿ ਬੀ.ਬੀ.ਐਸ ਸੰਸਥਾਵਾਂ ਦੀ ਮੈਨੇਜਮੈਂਟ ਦੁਆਰਾ ਵਿਦਿਆਰਥੀਆਂ ਨੂੰ ਬਹੁਤ ਹੀ ਵਧੀਆ ਇਨਫ੍ਰਾਸਟ੍ਰਕਚਰ ਉਪਲੱਬਧ ਕਰਵਾਇਆ ਗਿਆ ਹੈ। ਜਿਸ ਨਾਲ ਵਿਦਿਆਰਥੀ ਲਗਾਤਾਰ ਵਧੀਆ ਪ੍ਰਦਰਸ਼ਨ ਕਰ ਰਹੇ ਹਨ। ਇਸ ਮੌਕੇ ਸਕੂਲ ਮੁੱਖ ਅਧਿਆਪਕਾ ਅਤੇ ਸਕੂਲ ਸਟਾਫ ਵੱਲੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਕੇ ਵਧਾਈ ਦਿੱਤੀ ਗਈ। ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਵੱਲੋਂ ਇਸ ਸ਼ਾਨਦਾਰ ਉਪਲੱਬਧੀ ਲਈ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ।