ਬਲੂਮਿੰਗ ਬਡਜ਼ ਸਕੂਲ ਮੋਗਾ ਵਿੱਚ ਮਨਾਇਆ ਗਿਆ ਕ੍ਰਿਸਮਿਸ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਆਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਵਿੱਚ ਇਕ ਵਿਸ਼ੇਸ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਦੌਰਾਨ ਵਿਦਿਆਰਥੀਆਂ ਵੱਲੋਂ ਕ੍ਰਿਸਮਿਸ ਮਨਾਇਆ ਗਿਆ। ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕਰਦਿਆਂ “ਸਾਂਤਾ ਕਲਾਜ਼’ ਦੀ ਡਰੈੱਸ ਪਾ ਕੇ ਸਕੂਲੀ ਵਿਦਿਆਰਥੀਆਂ ਨੂੰ ਟਾਫੀਆਂ, ਚਾਕਲੇਟ ਆਦਿ ਵੰਡੇ ਗਏ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਵੱਲੋਂ ਕ੍ਰਿਸਮਿਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਵਿਦਿਆਰਥੀਆਂ ਵੱਲੋਂ ਕ੍ਰਿਸਮਿਸ ਟ੍ਰੀ ਵੀ ਸਜਾਇਆ ਗਿਆ। ਸਕੂਲ ਵੁਆਇਰ ਵੱਲੋਂ ਜਿੰਗਲ ਬੈੱਲ-ਜਿੰਗਲ ਬੈੱਲ ਗਾਣਾ ਗਾਇਆ ਗਿਆ।ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਪ੍ਰਿੰਸੀਪਲ ਮੈਡਮ ਵੱਲੋਂ ਸਾਂਝੇ ਤੌਰ ਸਾਰਿਆਂ ਨੂੰ ਕ੍ਰਿਸਮਿਸ ਤੇ ਨਵੇਂ ਸਾਲ ਦੀ ਵਧਾਈ ਦਿੱਤੀ। ਉਹਨਾਂ ਕਿਹਾ ਕਿ ਆਉਣ ਵਾਲਾ ਨਵਾਂ ਸਾਲ (2022) ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ।