ਬਲੂਮਿੰਗ ਬਡਜ਼ ਏ.ਬੀ.ਸੀ. ਮੌਨਟੇਂਸਰੀ ਸਕੂਲ ਵਿੱਚ ਮਨਾਇਆ ਗਿਆ ਸ਼੍ਰੀ ਗੁਰੂ ਨਾਨਕ ਦੇਵ ਪ੍ਰਕਾਸ਼ ਉਤਸਵ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੌਨਟੇਂਸਰੀ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਨੰਨ੍ਹੇ-ਮੁੰਨੇ ਬੱਚਿਆਂ ਵੱਲੋਂ ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਹੀ ਉਮੰਗ ਅਤੇ ਸ਼ਰਧਾ ਨਾਲ ਮਨਾਇਆ ਗਿਆ। ਸਕੂਲ ਦੇ ਨੰਨ੍ਹੇ ਮੁੰਨ੍ਹੇ ਬੱਚਿਆਂ ਵੱਲੋਂ ਸਵੇਰ ਦੀ ਸਭਾ ਮੌਕੇ ਸੁੰਦਰ ਸ਼ਬਦ ਗਾਇਆ ਗਿਆ ਅਤੇ ਬਹੁਤ ਹੀ ਸੁੰਦਰ-ਸੁੰਦਰ ਚਾਰਟ ਵੀ ਪੇਸ਼ ਕੀਤੇ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸੋਨੀਆ ਸ਼ਰਮਾ ਨੇ ਬੱਚਿਆਂ ਨੂੰ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੇ ਪਹਿਲੇ ਗੁਰੂ ਸਨ ਅਤੇ ਗੁਰੂ ਜੀ ਨੇ ਆਪਣਾ ਸਾਰਾ ਜੀਵਨ ਮਾਨਵਤਾ ਦੀ ਭਲਾਈ ਦੇ ਲੇਖੇ ਲਗਾ ਦਿੱਤਾ। ਉਹਨਾਂ ਅੱਗੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਇੱਕ ਸੰਤ ਵੀ ਸਨ ਅਤੇ ਇੱਕ ਸੁਧਾਰਕ ਵੀ ਸਨ। ਉਹਨਾਂ ਨੇ ਹਮੇਸ਼ਾ ਬਿਨਾਂ ਵਹਿਮਾਂ- ਭਰਮਾਂ ਵਿੱਚ ਪਏ, ਬਿਨਾ ਝੂਠੇ ਰੀਤੀ ਰਿਵਾਜਾਂ ਨੂੰ ਮੰਨੇ, ਸਿਰਫ ਇੱਕ ਪ੍ਰਮਾਤਮਾ ‘ਇੱਕ ਓੰਕਾਰ’ ਵਿੱਚ ਵਿਸ਼ਵਾਸ ਰੱਖਣ, ਔਰਤ ਦੀ ਇੱਜਤ ਕਰਨ, ਕਿਸੇ ਜੀਵ ਨੂੰ ਦੁੱਖ ਨਾ ਦੇਣ, ਪਰਾਏ ਧਨ ਤੇ ਬੁਰੀ ਨਜ਼ਰ ਨਾ ਰੱਖਣ, ਮਿਹਨਤ ਕਰਨ, ਹੋਰਾਂ ਦਾ ਭਲਾ ਕਰਨ ਦਾ ਸੰਦੇਸ਼ ਦਿੱਤਾ ।ਚੇਅਰਪਰਸਨ ਮੈਡਮ ਕਮਲ ਸੈਣੀ ਜੀ ਨੇ ਬੱਚਿਆਂ ਨੂੰ ਦੱਸਿਆ ਕਿ ਗੁਰੂ ਨਾਨਕ ਜੀ ਨੇ ਮਨੁੱਖਤਾ ਨੂੰ ‘ਕਿਰਤ ਕਰੋ’, ‘ਨਾਮ ਜਪੋ’, ‘ਵੰਡ ਛਕੋ’ ਦਾ ਉਪਦੇਸ਼ ਦਿੱਤਾ। ਉਹਨਾਂ ਕਿਹਾ ਕਿ ਜੇ ਹਰ ਇੱਕ ਬੱਚਾ ਬਾਬਾ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰ ਲਵੇ ਤਾਂ ਉਹ ਹਰ ਤਰ੍ਹਾਂ ਦੀ ਸਫਲਤਾ ਪ੍ਰਾਪਤ ਕਰ ਸਕਦਾ ਹੈ। ਉਹਨਾਂ ਅੱਗੇ ਦੱਸਿਆ ਕਿ ਬਾਬਾ ਜੀ ਨੇ ਆਪਣੇ ਜੀਵਨ ਕਾਲ ਵਿੱਚ ਅਨੇਕਾਂ ਥਾਵਾਂ ਦੀਆਂ ਯਾਤਰਾਵਾਂ ਕੀਤੀਆਂ ਅਤੇ ਜਿੱਥੇ ਵੀ ਗਏ ਉੱਥੇ ਲੋਕਾਂ ਦੇ ਦਿਲਾਂ ਵਿੱਚੋਂ ਬੁਰਾਇਆਂ ਦਾ ਅੰਤ ਕੀਤਾ ਅਤੇ ਲੋਕਾਂ ਨੂੰ ਸਿੱਧੇ ਰਸਤੇ ਤੇ ਪਾਇਆ। ਮੈਡਮ ਨੇ ਬੱਚਿਆਂ ਨੂੰ ਸੁਨੇਹਾ ਦਿੰਦਿਆਂ ਕਿਹਾ ਸਾਨੂੰ ਹਮੇਸ਼ਾ ਬਾਬਾ ਨੂੰ ਯਾਦ ਰੱਖਣਾ ਚਾਹੀਦਾ ਹੈ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।