ਚੰਦਨਵਾਂ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਟ੍ਰੈਫਿਕ ਐਜੂਕੇਸ਼ਨ ਸੈਲ, ਮੋਗਾ ਵੱਲੋਂ ਲਗਾਇਆ ਗਿਆ ਸੈਮੀਨਾਰ

ਜ਼ਿਲ੍ਹਾ ਮੋਗਾ ਦੀਆਂ ਨਾਮਵਰ ਅਤੇ ਮਾਣਮੱਤੀ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ- ਚੰਦਨਵਾਂ, ਤਹਿਸੀਲ-ਬਾਘਾਪੁਰਾਣਾ, ਜ਼ਿਲ੍ਹਾ-ਮੋਗਾ ਵਿਖੇ ਮਾਣਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਸਰਦਾਰ ਗੁਲਨੀਤ ਸਿੰਘ ਜੀ ਖੁਰਾਣਾ ਜੀ ਦੇ ਦਿਸ਼ਾ ਨਿਰਦੇਸ਼ ਹੇਠ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਵੱਲੋਂ ਨਸ਼ਿਆਂ ਤੋਂ ਦੂਰ ਰਹਿਣ, ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬੱਚਣ ਸੰਬੰਧੀ, ਵਹੀਕਲਾਂ ਦੇ ਡਾਕੂਮੈਂਟਸ ਪੂਰੇ ਰੱਖਣ ਸੰਬੰਧੀ ਅਤੇ ਰੁੱਖ ਲਗਾਉਣ ਸੰਬੰਧੀ ਜਾਗਰੂਕ ਕਤਿਾ ਗਿਆ। ਏ.ਐਸ.ਆਈ ਕੇਵਲ ਸਿੰਘ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਗਿਆ। ਏ.ਐਸ.ਆਈ ਕੇਵਲ ਸਿੰਘ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸਾਰਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਸੰਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ। ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬੱਚਣ ਸੰਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ। ਸਾਰਿਆਂ ਨੂੰ ਆਪਣੇ ਵਹੀਕਲਾਂ ਦੇ ਡਾਕੂਮੈਂਟਸ ਪੂਰੇ ਰੱਖਣ ਦੀ ਅਪੀਲ ਕੀਤੀ ਗਈ। ਏ. ਐਸ.ਆਈ ਕੇਵਲ ਸਿੰਘ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਚਲਾਈ ਜਾ ਰਹੀ ਰੁੱਖ ਲਗਾਉਣ ਸੰਬੰਧੀ ਮੁਹਿੰਮ ਤਹਿਤ ਸਾਰਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਹਨਾਂ ਦੀ ਪਾਲਣ ਪੋਸ਼ਣ ਕਰਨ ਦੀ ਅਪੀਲ ਵੀ ਕੀਤੀ ਗਈ ਤਾਂ ਜੋ ਵਾਤਾਵਰਣ ਨੂੰ ਸ਼ੁੱਧ ਰੱਖਿਆ ਜਾ ਸਕੇ। ਇਸ ਤੋਂ ਇਲਾਵਾ ਕਿਸੇ ਤਰ੍ਹਾਂ ਦੀ ਸਮੱਸਿਆ ਸਮੇਂ ਲੋੜ ਪੈਣ ਤੇ ਡਾਇਲ 112 ਦੀ ਵਰਤੋਂ ਕਰਨ ਲਈ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਅੰਜਨਾ ਰਾਣੀ, ਰਮਨ ਸ਼ਰਮਾ, ਜਸਪ੍ਰੀਤ ਕੌਰ ਸੰਘਾ, ਬਲਵੀਰ ਕੌਰ ਚੰਦਨਵਾਂ, ਮਨਦੀਪ ਕੌਰ ਜੌਹਲ ਆਦਿ ਅਧਿਆਪਕ ਸਾਹਿਬਾਨ ਵੀ ਹਾਜ਼ਰ ਸਨ।