Latest News & Updates

ਬਲੂਮਿੰਗ ਬਡਜ਼ ਸਕੂਲ ਵਿਚ ਨਸ਼ਿਆਂ ਅਤੇ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ

ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਮਾਨਯੋਗ ਐਸ.ਐਸ.ਪੀ ਮੋਗਾ ਸ੍ਰੀ ਧਰੂਮਨ ਐਚ ਨਮਿਬਲੇ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਕੂਲ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗਵਾਈ ਵਿਚ ਟ੍ਰੈਫਿਕ ਐਜ਼ੂਕੇਸ਼ਨ ਸੈਲ ਜ਼ਿਲਾ ਮੋਗਾ ਵਲੋ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਜਿਸ ਵਿਚ ਹਰਜੀਤ ਸਿੰਘ ਇੰਨਚਾਰਜ ਟਰੈਫਿਕ ਮੋਗਾ, ਰਾਜਵਰਿੰਦਰ ਸਿੰਘ ਇੰਨਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ, ਡਾਕਟਰ ਸੁਰਜੀਤ ਸਿੰਘ ਦੌਧਰ ਅਤੇ ਮੈਡਮ ਅਮਨਦੀਪ ਕੌਰ ਕੌਂਸਲਰ ਓਟ ਸੈਂਟਰ ਢੁਡੀਕੇ ਵੱਲੋਂ ਸਕੂਲੀ ਵਿਦਿਆਰਥੀਆਂ ਅਤੇ ਬੱਸ ਡਰਾਈਵਰਾਂ ਅਤੇ ਹੈਲਪਰਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਣੂ ਕਰਵਾਇਆ ਗਿਆ, ਤਾਂ ਜੋ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ। ਡਾ. ਸੁਰਜੀਤ ਸਿੰਘ ਦੌਧਰ ਵੱਲੋਂ ਸੰਬੋਧਨ ਕਰਦਿਆ ਕਿਹਾ ਕਿ ਵੱਧਦੀ ਉਮਰ ਦੇ ਨਾਲ-ਨਾਲ ਵਿਦਿਆਰਥੀਆਂ ਦੀਆਂ ਆਦਤਾਂ ਤੇ ਵਿਵਹਾਰ ਵਿੱਚ ਵੀ ਬਦਲਾ ਹੁੰਦਾ ਰਹਿੰਦਾ ਹੈ ਜੇਕਰ ਬੱਚਿਆਂ ਦਾ ਸਹੀ ਮਾਰਗ ਦਰਸ਼ਨ ਨਾ ਕੀਤਾ ਜਾਵੇ ਤਾਂ ਬੱਚੇ ਗਲਤ ਦਿਸ਼ਾ ਵੱਲ ਜਾ ਕੇ ਬੂਰੀਆਂ ਆਦਤਾਂ ਦੇ ਸ਼ਿਕਾਰ ਹੋ ਸਕਦੇ ਹਨ। ਅੱਜ ਦਾ ਸਮਾਂ ਜੋ ਕਿ ਇੰਟਰਨੈਟ ਦਾ ਸਮਾਂ ਹੈ, ਜਿਸ ਤਰਾਂ ਬੱਚੇ ਇੰਟਰਨੈਟ ਦਾ ਇਸਤੇਮਾਲ ਕਰ ਰਹੇ ਹਨ ਉਹ ਗਲਤ ਰਾਹ ਤੇ ਵੀ ਪੈ ਸਕਦੇ ਹਨ। ਇਸ ਕਰਕੇ ਅੱਜ ਲੌੜ ਹੈ ਬੱਚਿਆਂ ਨੁੰ ਸਹੀ ਦਿਸ਼ਾ ਵੱਲ ਤੋਰਨਾ, ਜਿਸ ਵਿਚ ਮਾਪਿਆਂ, ਅਧਿਆਪਕਾਂ ਨੂੰ ਮਿਲ ਕੇ ਹੀ ਇਹ ਕੰਮ ਕਰਨਾ ਪਵੇਗਾ। ਬਹੁਤ ਸਾਰੇ ਵਿਦਿਆਰਥੀ ਗਲਤ ਸੰਗਤ ਵਿੱਚ ਆ ਕੇ ਨਸ਼ਿਆਂ ਦੇ ਰਾਹ ਪੈ ਜਾਂਦੇ ਹਨ। ਉਹਨਾਂ ਅੱਗੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਸਭ ਨੂੰ ਜਾਗਰੂਕ ਕੀਤਾ। ਇਸ ਤੋਂ ਬਾਅਦ ਟ੍ਰੈਫਿਕ ਇੰਚਾਰਜ ਹਰਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਿਨ ਬਦਿਨ ਵੱਧ ਰਹੇ ਸੜਕ ਹਾਦਸਿਆਂ ਤੇ ਕੰਟਰੋਲ ਕਰਨ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਾਡਾ ਮੁੱਢਲਾ ਫਰਜ਼ ਦੱਸਿਆ ਅਤੇ ਟਰੈਫਿਕ ਨਿਯਮਾਂ ਸਬੰਧੀ ਸੇਫ ਸਕੂਲ ਵਾਹਨ ਪਾਲਸੀ ਨੂੰ ਚੰਗੇ ਢੰਗ ਨਾਲ ਲਾਗੂ ਕਰਨ ਲਈ ਕਿਹਾ। ਇਸ ਮੌਕੇ ਮੈਡਮ ਅਮਨਦੀਪ ਕੌਰ ਨੇ ਨਸ਼ਿਆਂ ਵਿੱਰੁਧ ਇਕ ਕਵਿਤਾ ਗਾ ਕੇ ਸਕੂਲ ਦੇ ਡਰਇਵਰਾਂ ਤੇ ਵਿਦਿਆਰਥੀਆਂ ਨੂੰ ਸੁਚੇਤ ਕੀਤਾ। ਅੰਤ ਵਿੱਚ ਸਕੂਲ ਟਰਾਂਸਪੋਰਟ ਇੰਚਾਰਜ ਗੁਰਪ੍ਰਤਾਪ ਸਿੰਘ ਨੇ ਆਈ ਹੋਈ ਟੀਮ ਦਾ ਧੰਨਵਾਦ ਕੀਤਾ ਉਹਨਾਂ ਇਹ ਵੀ ਕਿਹਾ ਕਿ ਇਸ ਤਰਾਂ ਦੇ ਜਾਗਰੂਕਤਾ ਸੈਮੀਨਾਰ ਸਮੇਂ–ਸਮੇਂ ਤੇ ਕਰਵਾਏ ਜਾਂਦੇ ਹਨ ਤਾਂ ਜੋ ਵਿਦਿਆਰਥੀਆਂ ਤੇ ਸਮਾਜ ਨੂੰ ਨਸ਼ਿਆਂ ਤੇ ਆਪਣੀਆਂ ਬਣਦੀਆਂ ਜਿੰਮੇਵਾਰੀਆਂ ਪ੍ਰਤੀ ਸੁਚੇਤ ਹੋ ਸਕਣ। ਇਸ ਮੌਕੇ ਸਕੂਲ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਨੇ ਸੰਸਥਾ ਦੇ ਸਾਰੇ ਡਰਾਈਵਰਾਂ ਨੂੰ ਆਪਣੀ ਜ਼ਿੰਮੇਵਾਰੀ ਸਬੰਧੀ ਇਮਾਨਦਾਰ ਰਹਿੰਦਿਆਂ ਨਸ਼ੇ ਤੋਂ ਬੱਚਣਾ ਚਾਹੀਦਾ ਹੈ, ਉਹਨਾਂ ਅੱਗੇ ਕਿਹਾ ਕਿ ਡਰਾਈਵਰਾਂ ਲਈ ਇਹ ਸਾਵਧਾਨੀਆਂ ਖੁਦ ਲਈ ਵੀ ਬਹੁਤ ਜ਼ਰੂਰੀ ਹਨ। ਜ਼ਿੰਦਗੀ ਬਹੁਤ ਕੀਮਤੀ ਹੈ। ਜ਼ਿਕਰਯੋਗ ਹੈ ਕਿ ਆਈ ਹੋਈ ਟਰੈਫਿਕ ਟੀਮ ਵੱਲੋਂ ਬੱਸਾਂ ਦਾ ਨਿਰੀਖਣ ਕੀਤਾ ਗਿਆ ਜਿਸ ਵਿੱਚੋਂ ਸੰਸਥਾ ਦੀਆਂ ਸਾਰੀਆਂ ਬੱਸਾਂ ਖਰੀਆਂ ਉਤਰੀਆਂ। ਨਿਰੀਖਣ ਟੀਮ ਵੱਲੌਂ ਬੀ.ਬੀ.ਐਸ ਦੀ ਟਰਾਂਸਪੋਰਟ ਦੀ ਸਲਾਘਾ ਕਰਦਿਆਂ ਕਿਹਾ ਕਿ ਬੀ.ਬੀ. ਐਸ. ਦੀ ਹਰ ਬੱਸ ਵਿੱਚ ਜੀ ਪੀ ਐਸ ਸਿਸਟਮ, ਸੀ.ਸੀ.ਟੀ. ਵੀ ਕੈਮਰਾ, ਵਾਟਰ ਕੂਲਰ, ਫਸਟ ਏਡ ਬਾਕਸ ਅਤੇ ਰੋਡ ਸੇਫਟੀ ਨਿਯਮਾਂ ਅਨੁਸਾਰ ਸਾਰੇ ਪ੍ਰਬੰਧ ਮੌਜੂਦ ਹਨ। ਉਹਨਾਂ ਨੇ ਟਰਾਂਸਪੋਰਟ ਦੀ ਸ਼ਲਾਘਾ ਕਰਦਿਆਂ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਸਕੂਲ ਮੈਨਜਮੈਂਟ ਅਤੇ ਪ੍ਰਿੰਸੀਪਲ ਵੱਲੋਂ ਆਈ ਹੋਈ ਟੈ੍ਰਫਿਕ ਐਜੂਕੇਸ਼ਨ ਸੈਲ ਦੀ ਟੀਮ ਦਾ ਧੰਨਵਾਦ ਕੀਤਾ।

Comments are closed.