Latest News & Updates

ਬਲੂਮਿੰਗ ਬਡਜ਼ ਏ.ਬੀ.ਸੀ ਮੋਨਟੈਂਸਰੀ ਸਕੂਲ ਮੋਗਾ ਵਿੱਚ ਮਨਾਇਆ ਗਿਆ 72ਵਾਂ ਗਣਤੰਤਰ ਦਿਵਸ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਏ.ਬੀ.ਸੀ ਮੋਨਟੈਂਸਰੀ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਸੰਸਥਾ ਵਿੱਚ ਗਣਤੰਤਰ ਦਿਵਸ ਮਨਾਇਆ ਗਿਆ। ਸਕੂਲੀ ਸਟਾਫ ਵੱਲੋਂ ਖੂਬਸੂਰਤ ਚਾਰਟ ਬਣਾਏ। ਸਾਰੇ ਸਕੂਲ ਕੈਂਪਸ ਨੂੰ ਤਿਰੰਗੇ ਰੰਗਾਂ ਵਿੱਚ ਰੰਗਦੇ ਹੋਏ ਗਣਤੰਤਰ ਦਿਵਸ ਨੂੰ ਸਮਰਪਿਤ ਰੰਗੋਲੀ ਬਣਾਈ ਗਈ। ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਅਤੇ ਸਕੂਲ ਪ੍ਰਿੰਸੀਪਲ ਮੈਡਮ ਸੋਨੀਆ ਸ਼ਰਮਾ ਵੱਲੋਂ ਸਾਂਝੇ ਤੌਰ ‘ਤੇ ਸਾਰਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ । ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਸਾਰੇ ਸਟਾਫ ਨੂੰ ਚਾਕਲੇਟ ਵੰਡੇ ਗਏ।

Comments are closed.