ਬਲੂਮਿੰਗ ਬਡਜ਼ ਏ. ਬੀ.ਸੀ. ਮੋਂਟੈਸਰੀ ਸਕੂਲ ਮੋਗਾ ਵਿੱਚ ਮਨਾਈ ਗਈ ਦੀਵਾਲੀ
ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹੀ ਹਿੱਸਾ ਬਲੂਮਿੰਗ ਬਡਜ਼ ਏ. ਬੀ.ਸੀ. ਮੋਂਟੈਸਰੀ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਦੀਵਾਲੀ ਦੇ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਪ੍ਰਿੰਸੀਪਲ ਸੋਨੀਆ ਸ਼ਰਮਾਂ ਨੇ ਸੰਬੋਧਨ ਕਰਦਿਆ ਕਿਹਾ ਕਿਹਾ ਕਿ ਇਸ ਦਿਨ ਪ੍ਰਭੂ ਸ੍ਰੀ ਰਾਮ ਚੌਦਾਂ ਸਾਲ ਦਾ ਬਨਵਾਸ ਕੱਟ ਕੇ ਮਾਤਾ ਸੀਤਾ ਅਤੇ ਭਰਾ ਲਸ਼ਮਣ ਸਮੇਤ ਅਯੋਧਿਆ ਵਾਪਿਸ ਆਏ ਸਨ ਸਾਰੇ ਅਯੋਧਿਆ ਵਾਸੀਆਂ ਨੇ ਉਹਨਾਂ ਦੇ ਆਉਣ ਦੀ ਖੁਸ਼ੀ ਵਿੱਚ ਦੀਪਮਾਲਾ ਕੀਤੀ। ਉਂਝ ਇਸ ਤਿਉਹਾਰ ਦਾ ਰੁੱਤ ਬਦਲੀ ਨਾਲ ਵੀ ਸੰਬੰਧ ਹੈ। ਇਸ ਦਿਨ ਤੋਂ ਬਾਅਦ ਸਰਦੀ ਦੀ ਰੁੱਤ ਸ਼ੁਰੂ ਹੋ ਜਾਂਦੀ ਹੈ। ਉਹਨਾਂ ਨੇ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਕਿਹਾ ਅਤੇ ਪਟਾਕਿਆਂ ਆਂਦਿ ਤੋਂ ਗੁਰੇਜ਼ ਕਰਨ ਲਈ ਪ੍ਰੇਰਿਤ ਕੀਤਾ। ਸਕੂਲੀ ਵਿਦਿਆਰਥੀਆਂ ਵੱਲੋਂ ਖੂਬਸੂਰਤ ਰੰਗੋਲੀ ਤੇ ਦੀਵਾਲੀ ਸੰਬੰਧਤ ਬਹੁਤ ਹੀ ਸੁੰਦਰ ਚਾਰਟ ਅਤੇ ਕਾਰਡ ਬਣਾਏ, ਦੀਵਿਆਂ ਅਤੇ ਮੋਮਬੱਤੀਆਂ ਨੂੰ ਬਹੁਤ ਹੀ ਸੁੰਦਰ ਅਤੇ ਮਨਮੋਹਕ ਢੰਗ ਨਾਲ ਸਜਾਇਆ। ਦੀਵਾਲੀ ਦੇ ਤਿਉਹਾਰ ਨੂੰ ਮਨਾਉਂਦਿਆਂ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਸਾਰੇ ਸਟਾਫ ਅਤੇ ਵਿਦਿਆਰਥੀਆਂ ਨੂੰ ਗਰੀਨ ਅਤੇ ਖੁਸ਼ੀਆਂ ਭਰੀ ਦੀਵਾਲੀ ਦਾ ਸੰਦੇਸ਼ ਦਿੱਤਾ ਅਤੇ ਸਾਰੇ ਸਟਾਫ ਨੂੰ ਮਿਠਾਈ ਅਤੇ ਗਿਫਟ ਦਿੱਤੇ ਗਏ ਅਤੇ ਨਾਲ ਹੀ ਦੀਵਾਲੀ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।
Comments are closed.