Latest News & Updates

ਬਲੂਮਿੰਗ ਬਡਜ਼ ਸਕੂਲ ਦੇ ਖਿਡਾਰੀਆਂ ਨੇ ਰਾਜ ਪੱਧਰੀ ‘ਆਰਚਰੀ’ ਵਿੱਚ ਹਾਸਿਲ ਕੀਤੇ ਗੋਲਡ ਤੇ ਸਿਲਵਰ ਮੈਡਲ

ਪੰਜਾਬ ਸਰਕਾਰ ਵੱਲੋਂ ਹਰਸਿਮਰਨ ਸਿੰਘ ਨੂੰ ਦੱਸ ਹਜ਼ਾਰ ਅਤੇ ਹਰਮਨਪ੍ਰੀਤ ਸਿੰਘ ਨੂੰ ਅੱਠ ਹਜ਼ਾਰ ਦਾ ਨਗਦ ਇਨਾਮ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੀ ਆ ਰਹੀ ਹੈ। ਇਸੇ ਲੜ੍ਹੀ ਦੇ ਤਹਿਤ ਇੱਕ ਮੀਲ ਪੱਥਰ ਸਥਾਪਿਤ ਕਰਦਿਆਂ ਬਲੂਮਿੰਗ ਬਡਜ਼ ਸਕੂਲ ਦੇ ਦੋ ਖਿਡਾਰੀਆਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਸਟੇਟ ਲ਼ੇਵਲ ਤੇ ਹੋਏ ਆਰਚਰੀ ਮੁਕਾਬਲਿਆਂ ਵਿੱਚ ਸਕੂਲ ਦਾ ਨਾਮ ਰੌਸ਼ਨ ਕਰਦਿਆਂ ਇੱਕ ਗੋਲਡ ਅਤੇ ਇੱਕ ਸਿਲਵਰ ਮੈਡਲ ਜਿੱਤਿਆ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਜੀ ਨੇ ਦੱਸਿਆ ਕਿ 18 ਅਕਤੂਬਰ ਤੋਂ 21 ਅਕਤੂਬਰ ਤੱਕ ਪੰਜਾਬੀ ਯੂਨੀਵਰਸਟੀ, ਪਟਿਆਲਾ ਵਿਖੇ ਹੋਏ ਆਰਚਰੀ ਦੇ ਮੁਕਾਬਲਿਆਂ ਵਿੱਚ ਅੰਡਰ-14, ਅੰਡਰ-17, ਅੰਡਰ 21 ਅਤੇ 21 ਤੋਂ 40 ਸਾਲ ਕੈਟਗਰੀ ਦੇ ਮੁਕਾਬਲੇ ਹੋਏ। ਇਹਨਾਂ ਮੁਕਾਬਲਿਆਂ ਵਿੱਚ ਲੜਕੇ ਅਤੇ ਲੜਕੀਆਂ ਵੱਲੋਂ ਇੰਡੀਅਨ, ਰਿਕਰਵ ਅਤੇ ਕੰਪਾਉਂਡ ਹਰ ਪ੍ਰਕਾਰ ਦੀਆਂ ਸ਼੍ਰੇਣੀਆਂ ਵਿੱਚ ਆਪਣੀ ਖੇਡ ਦਾ ਪ੍ਰਦਰਸ਼ਨ ਕੀਤਾ। ਇਹਨਾਂ ਮੁਕਾਬਲਿਆਂ ਵਿੱਚ ਪੂਰੇ ਪੰਜਾਬ ਵਿੱਚੋਂ 450 ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ। ਅੰਡਰ-17 ਲੜਕਿਆਂ ਦੀ ਕੰਪਾਉਂਡ ਆਰਚਰੀ ਦੇ ਮੁਕਾਬਲਿਆਂ ਵਿੱਚ ਸਕੂਲ ਦੀ ਦੱੱਸਵੀਂ ਕਲਾਸ ਦੇ ਵਿਦਿਆਰਥੀ ਹਰਸਿਮਰਨ ਸਿੰਘ ਸਿੱਧੂ ਨੇ ਗੋਲਡ ਮੈਡਲ ਹਾਸਿਲ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ 10000/- ਰੁਪਏ ਦੀ ਰਾਸ਼ੀ ਵੀ ਉਸਨੂੰ ਇਨਾਮ ਵੱਜੋਂ ਭੇਂਟ ਕੀਤੀ। ਇਸ ਤੋਂ ਇਲਾਵਾ ਅੰਡਰ-21 ਲੜਕਿਆਂ ਦੀ ਰਿਕਰਵ ਆਰਚਰੀ ਦੇ ਮੁਕਾਬਲਿਆਂ ਵਿੱਚ ਸਕੂਲ ਦੀ ਗਿਆਰਵੀਂ ਕਲਾਸ ਦੇ ਹਰਮਨਪ੍ਰੀਤ ਸਿੰਘ ਨੇ ਸਿਲਵਰ ਮੈਡਲ ਹਾਸਿਲ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ 8000/- ਰੁਪਏ ਦੀ ਨਕਦ ਰਾਸ਼ੀ ਵੀ ਉਸਨੂੰ ਇਨਾਮ ਵੱਜੋਂ ਭੇਂਟ ਕੀਤੀ। ਸਕੂਲ ਵਿੱਚ ਪ੍ਰਾਰਥਨਾ ਸਭਾ ਮੌਕੇ ਦੋਨੋ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਉਹਨਾਂ ਦਾ ਸਨਮਾਨ ਕੀਤਾ ਗਿਆ। ਚੇਅਰਪਰਸਨ ਮੈਡਮ ਕਮਲ ਸੈਣੀ ਜੀ ਵੱਲੋਂ ਵੀ ਇਸ ਮੌਕੇ ਵਿਦਿਆਰਥੀਆਂ ਦੀ ਹੌਸਲਾ ਅਫæਜ਼ਾਈ ਕੀਤੀ ਗਈ। ਉਹਨਾਂ ਕਿਹਾ ਕਿ ਬਲੂਮਿੰਗ ਬਡਜ਼ ਸਕੂਲ ਵਿਦਿਆਰਥੀਆਂ ਨੂੰ ਹਰ ਪ੍ਰਕਾਰ ਦੀ ਸੁਵੀਧਾ ਪ੍ਰਦਾਨ ਕਰਦਾ ਹੈ ਤਾਂ ਜੋ ਵਿਦਿਆਰਥੀ ਅੰਤਰਰਾਸ਼ਟਰੀ ਪੱਧਰ ਤੇ ਮੱਲਾਂ ਮਾਰ ਸਕਣ। ਸਕੂਲ ਵਿੱਚ ਅੰਤਰਰਾਸ਼ਟਰੀ ਪੱਧਰ ਦਾ ਇਨਫ੍ਰਾਸਟ੍ਰਕਚਰ ਅਤੇ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਲਈ ਧਰਮਿੰਦਰ ਸਿੰਗ ਵਰਗੇ ਕੋਚ ਦਾ ਖਾਸ ਪ੍ਰਬੰਧ ਹੈ ਜਿਸ ਕਰਕੇ ਸਕੂਲ ਦੇ ਵਿਦਿਆਰਥੀ ਬਾਹਰ ਜਾ ਕੇ ਵੀ ਆਪਣਾ 100 ਪ੍ਰਤੀਸ਼ਤ ਪ੍ਰਦਰਸ਼ਨ ਕਰਦੇ ਹਨ ਤੇ ਮੈਡਲ ਜਿੱਤ ਕੇ ਆਪਣੇ ਮਾਪੇ, ਸਕੂਲ ਅਤੇ ਜ਼ਿਲੇ ਦਾ ਨਾਮ ਰੋਸ਼ਨ ਕਰਦੇ ਹਨ। ਚੇਅਰਪਰਸਨ ਮੈਡਮ ਵੱਲੋਂ ਵਿਦਿਆਰਥੀਆਂ ਨੂੰ ਸ਼ੁੱਭ ਇੱਛਾਵਾਂ ਦਿੰਦੇ ਹੋਏ ਕਿਹਾ ਗਿਆ ਅਸੀਂ ਆਸ ਕਰਦੇ ਹਾਂ ਕਿ ਅਗਲੀ ਵਾਰ ਹੋਰ ਵਿਦਿਆਰਥੀ ਵੀ ਇਹਨਾਂ ਵਿਦਿਆਰਥੀਆਂ ਤੋਂ ਪ੍ਰੇਰਨਾ ਲੈਂਦੇ ਹੋਏ ਹੋਰ ਵੀ ਉੱਚੀਆਂ ਮੱਲਾਂ ਮਾਰਨਗੇ।

Comments are closed.