Latest News & Updates

ਬਲੂਮਿੰਗ ਬਡਜ਼ ਸਕੂਲ ਮੋਗਾ ਵਿੱਚ ਮਨਾਇਆ ਗਿਆ 72ਵਾਂ ਗਣਤੰਤਰ ਦਿਵਸ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਸੰਸਥਾ ਵਿੱਚ ਗਣਤੰਤਰ ਦਿਵਸ ਮਨਾਇਆ ਗਿਆ। ਸਰਕਾਰ ਦੇ ਹੁਕਮਾਂ ਅਨੁਸਾਰ ਪੰਜਵੀਂ ਤੋਂ ਬਾਰਵੀਂ ਤੱਕ ਦੇ ਵਿਦਿਆਰਥੀ ਸਕੂਲ ਵਿੱਚ ਹਾਜ਼ਰ ਹੋ ਰਹੇ ਹਨ। ਵਿਦਿਆਰਥੀਆਂ ਅਤੇ ਸਮੂਹ ਸਟਾਫ ਵੱਲੋਂ ਗਣਤੰਤਰ ਦਿਵਸ ਨੂੰ ਮਨਾਉਂਦਿਆਂ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਦੀ ਸ਼ੁਰੂਆਤ ਬੀ.ਬੀ.ਐਸ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਰਾਸ਼ਟਰੀ ਝੰਡਾ ਅਤੇ ਸਕੂਲੀ ਝੰਡਾ ਲਹਿਰਾ ਕੇ ਕੀਤੀ ਗਈ। ਇਸਦੇ ਨਾਲ ਹੀ ਸਕੂਲ ਦੇ ਕੁਆਇਰ ਵੱਲੋਂ ਰਾਸ਼ਟਰੀ ਗਾਇਨ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਹੱਥ ਵਿੱਚ ਤਿਰੰਗੇ ਝੰਡੇ ਫੜ ਕੇ ਮਾਰਚ ਪਾਸਟ ਕੀਤਾ ਗਿਆ ਜਿਸ ਦੀ ਅਗੁਵਾਈ ਸਕੂਲ ਦੇ ਬੈਗਪਾਇਪਰ ਬੈਂਡ ਤੇ ਐੱਨ ਸੀ.ਸੀ. ਦੀ ਟੁਕੜੀ ਨੇ ਕੀਤੀ ਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ। ਸਕੂਲ ਕੁਆਇਰ ਵੱਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ। ਇਸ ਉਪਰੰਤ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ ਉੱਤੇ ਡਾਂਸ ਪੇਸ਼ ਕੀਤਾ ਗਿਆ ਅਤੇ ਵਿਦਿਆਰਥੀਆਂ ਵੱਲੋਂ ਡੰਬਲ ਅਤੇ ਲੇਜ਼ੀਅਮ ਡਿਸਪਲੇਅ ਪੇਸ਼ ਕੀਤਾ ਗਿਆ। ਇਸ ਮੋਕੇ ਵਿਦਿਆਰਥੀਆਂ ਵੱਲੋਂ ਗਣਤੰਤਰ ਦਿਵਸ ਦੇ ਸੰਬੰਧ ਵਿੱਚ ਚਾਰਟ ਅਦਿ ਪੇਸ਼ ਕੀਤੇ ਗਏ। ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਸਾਂਝੇ ਤੌਰ ਤੇ ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਇਸ ਦਿਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਉਪਰੰਤ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਗਣਤੰਤਰ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਕੋਵਿਡ-19 ਦੇ ਬਾਅਦ ਸਰਕਾਰੀ ਹੁਕਮਾਂ ਅਨੁਸਾਰ ਬੱਚੇ ਸਕੂਲ ਵਿੱਚ ਆ ਰਹੇ ਹਨ, ਉਹਨਾਂ ਦੀ ਸਰੁੱਖਿਆ ਦਾ ਪੂਰਾ ਪੂਰਾ ਧਿਆਨ ਰੱਖਦੇ ਹੋਏ ਉਹਨਾਂ ਲਈ ਮਾਸਕ ਤੇ ਸੈਨੀਟਾਈਜ਼ਰ ਅਤਿ ਜ਼ਰੂਰੀ ਹੁੰਦੇ ਹੋਏ ਉਹਨਾਂ ਦੀ ਸਮਾਜਿਕ ਦੂਰੀ ਦਾ ਵੀ ਪੂਰਾ ਪੂਰਾ ਖਿਆਲ ਰੱਖਿਆ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਵਿਦਿਆਰਥੀਆਂ ਨੇ ਵੀ ਸਕੂਲ ਵਿੱਚ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਸਮਾਗਮ ਦੇ ਅੰਤ ਵਿੱਚ ਗੁਰੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਸਾਰੇ ਵਿਦਿਆਰਥੀਆਂ ਤੇ ਸਟਾਫ ਨੂੰ ਚਾਕਲੇਟ ਵੰਡੇ ਗਏ।

Comments are closed.