Latest News & Updates

ਬਲੂਮਿੰਗ ਬਡਜ਼ ਸਕੂਲ ਮੋਗਾ ਵਿੱਚ ਮਨਾਇਆ ਗਿਆ ਬਸੰਤ ਪੰਚਮੀ ਦਾ ਤਿਉਹਾਰ

ਸਟਾਫ ਵੱਲੋਂ ਚਾਰਟ ਬਣਾ ਕੇ ਚਾਇਨਾ ਡੌਰ ਨਾ ਵਰਤਨ ਦਾ ਦਿੱਤਾ ਗਿਆ ਸੁਨੇਹਾ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਅੱਜ ਸੰਸਥਾ ਵਿੱਚ ਬਸੰਤ ਪੰਚਮੀ ਦਾ ਤਿਉਹਾਰ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ। ਜਿਸ ਤਰ੍ਹਾਂ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਕਰੋਨਾ ਪਬੰਦੀਆਂ ਦੇ ਚਲਦਿਆਂ ਵਿਦਿਆਰਥੀ ਸਕੂਲਾਂ ਵਿੱਚ ਨਹੀਂ ਆ ਰਹੇ ਇਸ ਲਈ ਸਮੂਹ ਸਟਾਫ ਦੀ ਮੌਜੂਦਗੀ ਵਿੱਚ ਸਵੇਰੇ ਅਸੈਂਬਲੀ ਦੌਰਾਨ ਗਿਆਨ ਦੀ ਦੇਵੀ ਮਾਤਾ ਸਰਸਵਤੀ ਦੀ ਵੰਦਨਾ ਕੀਤੀ ਗਈ। ਚੇਅਰਪਰਸਨ ਮੈਡਮ ਕਮਲ ਸੈਣੀ ਜੀ, ਪ੍ਰਿੰਸੀਪਲ ਮੈਡਮ ਹਮੀਲਿਆ ਰਾਣੀ ਜੀ ਅਤੇ ਸਮੂਹ ਸਟਾਫ ਵੱਲੋਂ ਮਾਤਾ ਸਰਸਵਤੀ ਅੱਗੇ ਪ੍ਰਾਰਥਨਾ ਕੀਤੀ ਗਈ ਕਿ ਜਲਦ ਤੋਂ ਜਲਦ ਇਸ ਕਰੋਨਾ ਮਹਾਂਮਾਰੀ ਤੋਂ ਨਿਜ਼ਾਤ ਮਿਲੇ ਤਾਂ ਜੋ ਸਕੂਲ ਖੁੱਲ ਸਕਣ ਅਤੇ ਬੱਚਿਆਂ ਦੀ ਪੜਾਈ ਦਾ ਹੋਰ ਨੁਕਸਾਨ ਨਾ ਹੋਵੇ। ਪ੍ਰਿੰਸੀਪਲ ਮੈਡਮ ਹਮੀਲਿਆ ਰਾਣੀ ਦੁਆਰਾ ਸਮੂਹ ਸਟਾਫ ਨੂੰ ਬਸੰਤ ਪੰਚਮੀ ਦੀਆਂ ਮੁਬਾਰਕਾਂ ਦਿੱਤੀਆ ਗਈਆਂ ਅਤੇ ਉਹਨਾਂ ਦੱਸਿਆ ਕਿ ਬਸੰਤ ਰੁੱਤ ਦਾ ਮੌਸਮ ਸਾਲ ਦਾ ਸਭ ਤੋਂ ਸੁਹਾਵਣਾ ਮੌਸਮ ਮੰਨਿਆ ਜਾਂਦਾ ਹੈ। ਬਸੰਤ ਪੰਚਮੀ ਦਾ ਤਿਉਹਾਰ ਮੌਸਮ ਵਿੱਚ ਤਬਦੀਲੀ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਸ ਦਿਨ ਗਿਆਨ ਦੀ ਦੇਵੀ ਮਾਂ ਸਰਸਵਤੀ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਪੀਲਾ ਰੰਗ ਆਕਰਸ਼ਣ ਦਾ ਕੇਂਦਰ ਹੁੰਦਾ ਹੈ। ਲੋਕ ਪੀਲੇ ਰੰਗ ਦੇ ਕੱਪੜੇ ਪਾਉਂਦੇ ਹਨ। ਪੀਲੇ ਰੰਗ ਦੇ ਚਾਵਲ ਅਤੇ ਮਿਠਾਈ ਬਣਾਈ ਜਾਂਦੀ ਹੈ। ਇਸ ਉਪਰੰਤ ਸਟਾਫ ਨੇ ਸੰਸਥਾ ਦੇ ਖੇਡ ਦੇ ਮੈਦਾਨ ਵਿੱਚ ਰੰਗ ਬਰੰਗੀਆਂ ਪਤੰਗਾਂ ਉਡਾਈਆਂ। ਸਾਰੇ ਸਟਾਫ ਵੱਲੋਂ ਸੂਤੀ ਡੋਰ ਦੀ ਵਰਤੋਂ ਕੀਤੀ ਗਈ ਅਤੇ ਆਮ ਲੋਕਾਂ ਨੂੰ ਇਹ ਸੁਨੇਹਾ ਦਿੱਤਾ ਗਿਆ ਕਿ ਚਾਈਨਾ ਮੇਡ ਡੋਰ ਦੀ ਵਰਤੋਂ ਨਾ ਕੀਤੀ ਜਾਵੇ ਕਿਉਂਕਿ ਚਾਈਨਾ ਮੇਡ ਡੋਰ ਬਹੁਤ ਹਾਦਸਿਆਂ ਦਾ ਕਾਰਨ ਬਣਦੀ ਹੈ। ਇਸ ਮੌਕੇ ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਉਚੇਚੇ ਤੌਰ ਤੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੀ ਵਧਾਈ ਦਿੱਤੀ ਅਤੇ ਦੱਸਿਆ ਕਿ ਬਲੂਮਿੰਗ ਬਡਜ਼ ਵਿਦਿਅਕ ਸੰਸਥਾ ਆਪਣੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਇਸ ਲਈ ਸੰਸਥਾ ਦੁਆਰਾ ਹਰ ਤਿਉਹਾਰ ਬੜੇ ਚਾਅ, ਪ੍ਰੇਮ ਭਾਵਨਾ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ ਤਾਂ ਜੋ ਵਿਦਿਆਰਥੀਆਂ ਵਿੱਚ ਆਪਣੇ ਸੱਭਿਆਚਾਰ ਪ੍ਰਤੀ ਪਿਆਰ ਅਤੇ ਸਨਮਾਨ ਦੀ ਭਾਵਨਾ ਪੈਦਾ ਕੀਤੀ ਜਾ ਸਕੇ ਵਿਦਿਆਰਥੀਆ ਵਿੱਚ ਆਪਸੀ ਭਾਈਚਾਰੇ ਅਤੇ ਰਾਸ਼ਟਰੀ ਏਕਤਾ ਦਾ ਵਿਕਾਸ ਹੋ ਸਕੇ।

Comments are closed.