Latest News & Updates

ਬਲੂਮਿੰਗ ਬਡਜ਼ ਸਕੂਲ ਮੋਗਾ ਵਿੱਚ ਮਨਾਇਆ ਗਿਆ ਰਾਸ਼ਟਰੀ ਪੰਚਾਇਤ ਰਾਜ ਦਿਵਸ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਵਿੱਚ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਦੇ ਸਕੂਲ ਨਾ ਆਉਣ ਕਾਰਨ ਅੱਜ ਇਹ ਦਿਵਸ ਅਧਿਆਪਕਾਂ ਵੱਲੋਂ ਮਨਾਇਆ ਗਿਆ।ਉਹਨਾਂ ਵੱਲੋਂ ਇਸ ਸਬੰਧਤ ਕਈ ਕਿਸਮ ਦੇ ਚਾਰਟ, ਸਲੋਗਨ ਆਦਿ ਬਣਾਏ ਗਏ ਅਤੇ ਅਧਿਆਪਕਾਂ ਵੱਲੋਂ ਇਸ ਸਬੰਧਤ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਹਰ ਸਾਲ 24 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸ ਦਿਵਸ ਨੂੰ ਮਨਾਉਣ ਦਾ ਮੁੱਖ ਕਾਰਨ 73ਵੇਂ ਸੰਵਿਧਾਨ ਸੰਸ਼ੋਧਨ ਤਹਿਤ 1992 ਹੈ ਜੋ ਅਪ੍ਰੈਲ 1993 ਤੋਂ ਲਾਗੂ ਹੋਇਆ ਸੀ ਹਾਲਾਂਕਿ ਭਾਰਤ ਵਿੱਚ ਪ੍ਰਾਚੀਨ ਕਾਲ ਤੋਂ ਹੀ ਪੰਚਾਇਤੀ ਰਾਜ ਚਲਿਆ ਆ ਰਿਹਾ ਸੀ। 24 ਅਪ੍ਰੈਲ 1993 ਨੂੰ ਗ੍ਰਾਮ, ਮੱਧਵਰਤੀ ਤੇ ਜਿਲਾ੍ਹ ਪੱਧਰੀ ਪੰਚਾਇਤਾਂ ਹੌਂਦ ਵਿੱਚ ਆਈਆਂ। ਭਾਰਤੀ ਸੰਵਿਧਾਨ ਪੰਚਾਇਤਾਂ ਨੂੰ ਸਵੈ-ਸ਼ਾਸਨ ਦੇ ਸੰਸਥਾਨਾਂ ਵਜੋਂ ਮਾਨਤਾ ਦਿੰਦਾ ਹੈ। ਸਾਡੇ ਦੇਸ਼ ਵਿੱਚ 2.54 ਲੱਖ ਕਰੀਬ ਪੰਚਾਇਤਾਂ ਹਨ ਜਿਨ੍ਹਾਂ ਵਿੱਚ 2.47 ਲੱਖ ਗ੍ਰਾਮ ਪੰਚਾਇਤਾਂ 6283 ਬਲਾਕ ਪੰਚਾਇਤਾਂ ਅਤੇ 595 ਜਿਲ੍ਹਾ ਪੰਚਾਇਤਾਂ ਹਨ। 29 ਲੱਖ ਤੋਂ ਵੱਧ ਪੰਚਾਇਤ ਨੁਮਾਇੰਦੇ ਹਨ। 2015-2020 ਦੌਰਾਨ ਕਮਿਸ਼ਨ ਅਧੀਨ ਪਿੰਡਾਂ ਭੌਤਿਕ ਅਤੇ ਸਮਾਜਿਕ ਬੁਨਿਆਦੀ ਢਾਂਚੇ ਨੂੰ ਚਲਾਉਣ ਵਾਲੇ ਪ੍ਰੋਜੈਕਟਾਂ ਨੂੰ ਚਲਾਉਣ ਲਈ 2 ਲੱਖ ਕਰੋੜ ਰੁਪਏ ਗ੍ਰਾਮ ਪੰਚਾਇਤਾਂ ਨੂੰ ਅਲਾਟ ਕੀਤੇ ਗਏ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਦਿਨ ਵਧੀਆ ਕਾਰਗੁਜ਼ਾਰੀ ਵਾਲੀਆਂ ਪੰਚਾਇਤਾਂ ਨੂੰ ਕਈ ਪ੍ਰਕਾਰ ਦੇ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ। ਇਸ ਮੌਕੇ ਸਮੂਹ ਸਟਾਫ ਹਾਜ਼ਰ ਸੀ।

Comments are closed.