Latest News & Updates

ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ‘ਰਾਸ਼ਟਰੀ ਖੇਡ ਦਿਵਸ’ ਮੌਕੇ ਮੇਜਰ ਧਿਆਨ ਚੰਦ ਨੂੰ ਦਿੱਤੀ ਗਈ ਸ਼ਰਧਾਂਜਲੀ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ ਅਤੇ ਹਾਕੀ ਦੇ ਜਾਦੂਗਰ ‘ਮੇਜਰ ਧਿਆਨ ਚੰਦ’ ਨੂੰ ਸ਼ਰਧਾਂਜਲੀ ਦਿੱਤੀ ਗਈ। ਇਹ ਗੱਲ ਦੱਸਣ ਯੋਗ ਹੈ ਕਿ ਭਾਰਤ ਵਿੱਚ ਹਰ ਸਾਲ ਰਾਸ਼ਟਰੀ ਖੇਡ ਦਿਵਸ 29 ਅਗਸਤ ਨੂੰ ਹਾਕੀ ਦੇ ਜਾਦੂਗਰ ਕਹੇ ਜਾਣ ਵਾਲੇ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਹਾੜੇ ਤੇ ਮਨਾਇਆ ਜਾਂਦਾ ਹੈ। ਸਕੂਲ ਵਿੱਚ ਅਸੈਂਬਲੀ ਮੌਕੇ ਵਿਦਿਆਰਥੀਆਂ ਵੱੱਲੋਂ ‘ਰਾਸ਼ਟਰੀ ਖੇਡ ਦਿਵਸ’ ਅਤੇ ਮੇਜਰ ਧਿਆਨ ਚੰਦ ਨਾਲ ਸੰਬੰਧਿਤ ਬਹੁਤ ਹੀ ਸੁੰਦਰ ਚਾਰਟ ਅਤੇ ਅਰਟੀਕਲ ਪੇਸ਼ ਕੀਤੇ ਗਏ। ਆਰਟੀਕਲਜ਼ ਰਾਹੀ ਬੱਚਿਆਂ ਦੁਆਰਾ ਮੇਜਰ ਧਿਆਨ ਚੰਦ ਦੇ ਜੀਵਨ ਅਤੇ ਉਹਨਾਂ ਦੀਆਂ ਉਪਲੱਬਧੀਆਂ ਬਾਰੇ ਬਹੁਤ ਹੀ ਰੋਚਕ ਜਾਣਕਾਰੀ ਸਾਂਝੀ ਕੀਤੀ ਗਈ । ਉਹਨਾਂ ਦੱਸਿਆ ਕਿ ਮੇਜਰ ਧਿਆਨ ਚੰਦ ਦਾ ਜਨਮ 29 ਅਗਸਤ, 1905 ਨੂੰ ਹੋਇਆ ਸੀ, ਬੱਚਪਣ ਤੋਂ ਹੀ ਹਾਕੀ ਵਿੱਚ ਦਿਲਚਸਪੀ ਰੱਖਣ ਵਾਲੇ ਮੇਜਰ ਧਿਆਨ ਚੰਦ ਬ੍ਰਿਟਿਸ਼ ਇੰਡਿਅਨ ਆਰਮੀ ਵਿੱਚ ਬਤੌਰ ਲਾਂਸ ਨਾਇਕ ਭਰਤੀ ਹੋਏ ਸਨ। ਆਪਣੀ ਖੇਡ ਦੇ ਜਾਦੂ ਨਾਲ ਮੇਜਰ ਧਿਆਨ ਚੰਦ ਤਿੰਨ ਵਾਰ ਓਲੰਪਿਕ ਗੋਲਡ ਮੈਡਲਿਸਟ ਰਹੇ ਅਤੇ ਇੱਕ ਖਿਡਾਰੀ ਦੇ ਤੌਰ ਤੇ ਆਪਣੈ ਕੈਰੀਅਰ ਦੌਰਾਨ ਉਹਨਾਂ ਵੱਲੋਂ 400 ਤੋਂ ਜਿਆਦਾ ਅੰਤਰਰਾਸ਼ਟਰੀ ਗੋਲ ਕੀਤੇ ਗਏ। ਸਕੂਲ਼ ਵਿੱਚ ਇਸ ਮੌਕੇ ਮੇਜਰ ਧਿਆਨ ਚੰਦ ਦੀ ਯਾਦ ਨੂੰ ਸਮਰਪਿਤ ‘ਰੈਡ-ਹਾਊਸ’ ਅਤੇ ‘ਬਲੂ-ਹਾਊਸ’ ਵਿਚਕਾਰ ਇੱਕ ਹਾਕੀ ਮੈਚ ਵੀ ਕਰਵਾਇਆ ਗਿਆ ਜਿਸ ਦੀ ਸ਼ੁਰੂਆਤ ਬੀ.ਬੀ.ਐਸ. ਗਰੁੱਪ ਦੇ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਵੱਲੋਂ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਅਤੇ ਉਹਨਾਂ ਨੂੰ ਸ਼ੁੱਭ ਇੱਛਾਵਾਂ ਦਿੰਦੇ ਹੋਏ ਕੀਤੀ ਗਈ। ਇਹ ਮੈਚ ਬਹੁਤ ਹੀ ਰੋਮਾਂਚਕ ਰਿਹਾ, ਮੈਚ ਦੇ ਹਾਫ ਟਾਈਮ ਤੱਕ ਦੋਨੋਂ ਟੀਮਾਂ 1-1 ਗੋਲ ਅਤੇ ਮੈਚ ਦੇ ਅੰਤ ਤੱਕ ਦੋਨੋ ਟੀਮਾਂ 2-2 ਗੋਲਾਂ ਦੀ ਬਰਾਬਰੀ ਤੇ ਸਨ, ਇਸ ਲਈ ਮੈਚ ਦੇ ਨਤੀਜੇ ਦਾ ਫੈਸਲਾ ‘ਪੈਨਲਟੀ ਸ਼ੂਟ ਆਊਟ’ ਰਾਹੀਂ ਕੀਤਾ ਗਿਆ ਜਿਸ ਵਿੱਚ ਰੈਡ-ਹਾਊਸ ਦੀ ਟੀਮ ਜੇਤੂ ਰਹੀ। ਚੇਅਰਪਰਸਨ ਮੈਡਮ ਕਮਲ ਸੈਣੀ ਅਤੇ ਪ੍ਰਿੰਸੀਪਲ ਮੈਡਮ ਹਮੀਲੀਆ ਰਾਣੀ ਵੱਲੋਂ ਜੇਤੂ ਟੀਮ ਨੂੰ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ ਅਤੇ ਰੈਡ-ਹਾਊਸ ਟੀਮ ਦੇ ਗੋਲਕੀਪਰ ਸਾਹਿਬ ਸਿੰਘ ਨੂੰ ਬੈਸਟ ਖਿਡਾਰੀ ਦੀ ਟਰਾਫੀ ਨਾਲ ਸਨਮਾਨਿਤ ਕੀਤਾ। ਸਮਾਗਮ ਦੀ ਸਮਾਪਤੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਬੱਚਿਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਸੰਦੇਸ਼ ਦਿੰਦਿਆ ਆਊਣ ਵਾਲੇ ਭਵਿੱਖ ਲਈ ਸ਼ੁੱਭ ਇਛਾਵਾਂ ਦਿੱਤੀਆਂ।

Comments are closed.