ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ਅੱਜ ਸਕੂਲ਼ ਵਿੱਚ ‘ਅਧਿਆਪਕ ਦਿਵਸ’ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ । ਸਕੂਲ ਵਿੱਚ ਅਸੈਂਬਲੀ ਮੌਕੇ ਵਿਦਿਆਰਥੀਆਂ ਦੁਆਰਾ ਇਸ ਸਬੰਧੀ ਵਿਚਾਰ ਅਤੇ ਚਾਰਟ ਪੇਸ਼ ਕੀਤੇ ਗਏ। ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਸਾਰੇ ਅਧਿਆਪਕਾਂ ਨੂੰ ‘ਅਧਿਆਪਕ ਦਿਵਸ’ ਦੀ ਵਧਾਈ ਦਿੱਤੀ ਗਈ ਅਤੇ ਉਹਨਾਂ ਨੇ ਦੱਸਿਆ ਕਿ ਇਹ ਦਿਨ ਡਾ. ਸ਼ਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਹਾੜੇ ਤੇ ਉਹਨਾਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਇਸ ਵਾਰ ਡਾ. ਸ਼ਰਵਪੱਲੀ ਰਾਧਾਕ੍ਰਿਸ਼ਨਨ ਦਾ 133ਵਾਂ ਜਨਮ ਦਿਵਸ ਮਨਾਇਆ ਗਿਆ। ਡਾ. ਐੱਸ. ਰਾਧਾਕ੍ਰਿਸ਼ਨਨ, ਇੱਕ ਮਹਾਨ ਵਿਦਵਾਨ, ਵਿਚਾਰਕ ਅਤੇ ਦਾਰਸ਼ਨਿਕ ਸਨ। ਉਹ ਅਜਾਦ ਭਾਰਤ ਪਹਿਲੇ ਉੱਪ ਰਾਸ਼ਟਰਪਤੀ ਅਤੇ ਦੂਜੇ ਰਾਸ਼ਟਰਪਤੀ ਬਣੇ ਅਤੇ ਭਾਰਤ ਦੇ ਸਰਵਉੱਚ ਨਾਗਰਿਕ ਸੰਨਮਾਨ ‘ਭਾਰਤ ਰਤਨ’ ਨਾਲ ਵੀ ਸੰਨਮਾਨਿਤ ਕੀਤੇ ਗਏ। ਬੱਚਿਆਂ ਨੂੰ ਸੰਬੋਧਿਤ ਕਰਦਿਆਂ ਮੈਡਮ ਕਮਲ ਸੈਣੀ ਨੇ ਕਿਹਾ ਕਿ ਅਧਿਆਪਕਾਂ ਦਾ ਹਰ ਹਾਲ ਵਿੱਚ ਸਨਮਾਨ ਕਰਨਾ ਚਾਹੀਦਾ ਹੈ ਕਿਉਂਕਿ ਮਾਤਾ-ਪਿਤਾ ਤੋਂ ਬਾਅਦ ਅਧਿਆਪਕ ਹੀ ਹੁੰਦੇ ਹਨ ਜੋ ਕਿ ਬੱਚਿਆ ਨੂੰ ਜਿੰਦਗੀ ਵਿੱਚ ਅੱਗੇ ਵਧਣ ਲਈ ਸਹੀ ਰਾਹ ਦਿਖਾਉਂਦੇ ਹਨ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਸਕੂਲ ਕੁਆਇਰ ਵੱਲੋਂ ਅਧਿਆਪਕਾਂ ਪ੍ਰਤੀ ਸਨਮਾਨ ਨਾਲ ਲਬਰੇਜ਼ ਇੱਕ ਗੀਤ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਐਲ਼.ਕੇ.ਜੀ. ਦੇ ਬੱਚਿਆਂ ਵੱਲੋਂ ਇੱਕ ਬਹੁਤ ਹੀ ਸੁੰਦਰ ਨਾਚ ਪੇਸ਼ ਕੀਤਾ ਗਿਆ । ਚੌਥੀ-ਪੰਜਵੀ, ਨੌਵੀਂ ਅਤੇ ਦਸਵੀਂ ਕਲਾਸ ਦਿਆਂ ਵਿਦਿਆਰਥਨਾ ਨੇ ਵੀ ਗਰੁੱਪ ਡਾਂਸ ਰਾਹੀਂ ਅਧਿਆਪਕਾਂ ਪ੍ਰਤੀ ਆਪਣੇ ਸਨਮਾਨ ਅਤੇ ਸਤਿਕਾਰ ਦਾ ਪ੍ਰਦਰਸ਼ਨ ਕੀਤਾ । ਪ੍ਰੌਗਰਾਮ ਦੇ ਅੰਤ ਵਿੱਚ ਪਹਿਲੀ ਕਲਾਸ ਦੇ ਬੱਚਿਆਂ ਨੇ ਅਧਿਆਪਕਾਂ ਦੇ ਸਨਮਾਨ ਵਿੱਚ ਇੱਕ ਕਵਿਤਾ ਪੇਸ਼ ਕੀਤੀ । ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਜੀ ਵੱਲੋਂ ਵੀ ਸਮੂਹ ਅਧਿਆਪਕਾਂ ਨੂੰ ‘ਅਧਿਆਪਕ ਦਿਵਸ’ ਤੇ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਬੱਚਿਆਂ ਦਾ ਮਾਰਗ ਦਰਸ਼ਨ ਕਰਦਿਆਂ ਮੈਡਮ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਇਹ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿ ਗੁਰੂ ਦੇ ਬਗੈਰ ਗਿਆਨ ਦੀ ਪ੍ਰਾਪਤੀ ਨਹੀਂ ਹੋ ਸਕਦੀ, ਇੱਕ ਗੁਰੂ ਹੀ ਆਪਣੇ ਗਿਆਨ ਦੀ ਰੋਸ਼ਨੀ ਨਾਲ ਅਗਿਆਨਤਾ ਦੇ ਹਨੇਰੇ ‘ਚੋਂ ਸਾਡਾ ਮਾਰਗਦਰਸ਼ਨ ਕਰ ਸਕਦਾ ਹੈ।ਉਹਨਾਂ ਦੱਸਿਆ ਕਿ ਸਾਡੇ ਸ਼ਾਸਤਰਾਂ ਵਿੱਚ ਵੀ ਗੁਰੂਆਂ ਨੂੰ ਬਹੁਤ ਉੱਚਾ ਦਰਜਾ ਦਿੱਤਾ ਗਿਆ ਹੈ, ਇੱਕ ਸ਼ਲੋਕ ਰਾਹੀਂ ਉਹਨਾਂ ਦੱਸਿਆ ਕਿ
“ਗੁਰੂਰ ਬ੍ਰਹਮਾਂ, ਗੁਰੂਰ ਵਿਸ਼ਨੂੰ, ਗੁਰੂਰ ਦੇਵੋ ਮਹੇਸ਼ਵਰਾ”
“ਗੁਰੂਰ ਸਾਕਸ਼ਾਤ ਪਾਰਬ੍ਰਹਮਾਂ, ਤਸਮੈਂ ਸ਼੍ਰੀ ਗੁਰੂਵੇ ਨਮ੍ਹਾ”
ਅਰਥਾਤ ‘ਸ਼ਾਸਤਰਾਂ ਅਨੂਸਾਰ ਗੁਰੁ ਦਾ ਦਰਜਾ ਬ੍ਰਹਮਾਂ, ਵਿਸ਼ਨੂ ਅਤੇ ਮਹੇਸ਼ ਤੋਂ ਵੀ ਉੱਪਰ ਹੈ’ ਇਸ ਲਈ ਸਾਨੂੰ ਹਮੇਸ਼ਾ ਆਪਣੇ ਗੁਰੂ ਦਾ ਸਤਿਕਾਰ ਕਰਨਾ ਚਾਹੀਦਾ ਹੈ।
Comments are closed.