ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਆਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸਵੇਰ ਦੀ ਸਭਾ ਵਿੱਚ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਵਿਸ਼ਵ ਵਿਰਾਸਤ ਦਿਵਸ ਨਾਲ ਸੰਬੰਧਤ ਚਾਰਟ ਅਤੇ ਆਰਟੀਕਲ ਪੇਸ਼ ਕੀਤੇ ਗਏ। ਆਰਟੀਕਲ ਪੇਸ਼ ਕਰਦਿਆਂ ਉਹਨਾਂ ਦੱਸਿਆ ਕਿ 1982 ਵਿੱਚ, ਇੰਟਰਨੈਸ਼ਨਲ ਕਾਉਂਸਿਲ ਆਨ ਮੋਨੂਮੈਂਟਸ ਐਂਡ ਸਾਈਟਸ ਨੇ ਪ੍ਰਸਤਾਵ ਦਿੱਤਾ ਕਿ 18 ਅਪ੍ਰੈਲ ਨੂੰ ਵਿਸ਼ਵ ਵਿਰਾਸਤ ਦਿਵਸ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਬਾਅਦ ਵਿੱਚ ਸੰਨ 1983 ਵਿੱਚ 22ਵੀਂ ਜਨਰਲ ਕਾਨਫਰੰਸ ਵਿੱਚ ਯੁਨੇਸਕੋ ਦੁਆਰਾ ਮਨਜ਼ੂਰੀ ਦਿੱਤੀ ਗਈ ਸੀ। ਇਸਦਾ ਉਦੇਸ਼ ਸੱਭਿਆਚਾਰਕ ਵਿਰਾਸਤ ਅਤੇ ਸਮਾਰਕਾਂ ਬਾਰੇ ਗਿਆਨ ਨੂੰ ਵਧਾਉਣਾ ਅਤੇ ਲੋਕਾਂ ਨੂੰ ਉਹਨਾਂ ਦੀ ਸੰਭਾਲ ਲਈ ਸੰਵੇਦਨਸ਼ੀਲ ਬਣਾਉਣਾ ਹੈ। ਇਸ ਲਈ, ਇਸ ਦਿਨ ਨੂੰ ਸਮਾਰਕਾਂ ਅਤੇ ਸਥਾਨਾਂ ਲਈ ਅੰਤਰਰਾਸ਼ਟਰੀ ਦਿਵਸ ਵੀ ਕਿਹਾ ਜਾਂਦਾ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੀ ਵਿਰਾਸਤ ਸੰਭਾਲਣ ਦੇ ਕਾਰਜ ਕਰਨੇ ਚਾਹੀਦੇ ਹਨ। ਉਹਨਾਂ ਉਚੇਚੇ ਤੌਰ ਤੇ ਕਿਹਾ ਕਿ ਇੱਕ ਪਾਸੇ ਅਸੀਂ ਆਪਣੀ ਵਿਰਾਸਤ ਨੂੰ ਸੰਭਾਲਣ ਦੀਆਂ ਗੱਲਾਂ ਕਰਦੇ ਹਾਂ ਦੂਜੇ ਪਾਸੇ ਕਈ ਪੁਰਾਤਨ ਇਮਾਰਤਾਂ ਉੱਪਰ ਆਪਣਾ ਨਾਂ ਲਿਖ ਕੇ ੳਨ੍ਹਾਂ ਨੁੰ ਗੰਦਾ ਕਰਦੇ ਹਾਂ ਆਪਣੇ ਪੂਰਵਜਾਂ ਦੀ ਦਿੱਤੀ ਗਈ ਅਨਮੋਲ ਵਿਰਾਸਤ ਨੂੰ ਸੰਜੋ ਕੇ ਰੱਖਣ ਦੀ ਬਜਾਏ ਉਹਨਾਂ ਨੂੰ ਖਰਾਬ ਕਰਦੇ ਹਨ। ਉਹਨਾਂ ਨੇ ਵਿਦਿਆਰਥੀਆਂ ਨੂੰ ਭਾਰਤ ਦੇ ਕਈ ਸਮਾਰਕਾਂ ਤੇ ਸਥਾਨਾਂ ਬਾਰੇ ਜਾਣਕਾਰੀ ਦਿੱਤੀ ਤੇ ਗਲਬਾਤ ਕਰਦਿੳਾ ਕਿਹਾ ਕਿ ਸਕੂਲ ਵਿੱਚ ਇਸ ਤਰ੍ਹਾਂ ਦੇ ਦਿਨ ਨੂੰ ਮਨਾਉਣ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਆਪਣੇ ਇਤਿਹਾਸ ਨਾਲ ਜੋੜਨਾ ਅਤੇ ਉਹਨਾਂ ਦੇ ਗਿਆਨ ਵਿੱਚ ਵਾਧਾ ਕਰਨਾ ਹੈ।
Comments are closed.