Latest News & Updates

ਬੀ.ਬੀ.ਐਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸ਼ਿਜ ਮੋਗਾ ਦੇ ਵਿਦਿਆਰਥੀ ਮਾਰ ਰਹੇ ਨੇ ਮੱਲਾਂ

ਮੋਗਾ ਦੀ ਪ੍ਰਸਿੱਧ ਸੰਸਥਾ ਬੀ. ਬੀ. ਐੱਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਜਿਸ ਨੇ ਬੀ.ਬੀ.ਐੱਸ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਜੀ ਦੀ ਅਗੁਵਾਈ ਹੇਠ ਬਹੁਤ ਹੀ ਥੋੜੇ ਸਮੇਂ ਵਿੱਚ ਆਈਲੈਟਸ / ਪੀ.ਟੀ.ਈ. ਦੇ ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿੱਚ ਆਪਣਾ ਨਾਮ ਬਣਾਇਆ ਹੈ। ਆਏ ਦਿਨ ਇਸ ਸੰਸਥਾ ਦੇ ਵਿਦਿਆਰਥੀ ਵਧੀਆ ਨਤੀਜੇ ਹਾਸਲ ਕਰ ਰਹੇ ਹਨ। ਇਸ ਦੇ ਤਹਿਤ ਹੀ ਬੀਤੇ ਦਿਨੀ ਪੀ.ਟੀ.ਈ. ਦੇ ਨਤੀਜਿਆਂ ਵਿੱਚ ਸੰਸਥਾ ਦੇ ਵਿਦਿਆਰਥੀ ਗਗਨਦੀਪ ਕੌਰ ਨੇ 63 ਸਕੌਰ, ਮਨੀਸ਼ਾ ਨੇ 63 ਸਕੌਰ, ਅਭਿਨੀਤ ਸਿੰਘ ਨੇ 61 ਸਕੌਰ, ਗੁਰਪ੍ਰੀਤ ਕੌਰ ਨੇ 58 ਸਕੌਰ ਹਾਸਲ ਕਰਕੇ ਵਿਦੇਸ਼ ਜਾ ਕੇ ਪੜਾਈ ਕਰਨ ਦਾ ਸੁਪਨਾ ਪੂਰਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਜੀ ਨੇ ਦੱਸਿਆ ਕਿ ਸੰਸਥਾ ਦਾ ਸਟਾਫ ਬਹੁਤ ਹੀ ਮਿਹਨਤੀ ਤੇ ਤਜਰਬੇਕਾਰ ਹੈ। ਇਮੀਗ੍ਰੇਸ਼ਨ ਦੀ ਹਰ ਫਾਇਲ ਬੜੀ ਬਾਰੀਕੀ ਨਾਲ ਤੇ ਮਾਹਿਰਾਂ ਦੀ ਸਲਾਹ ਨਾਲ ਤਿਆਰ ਕੀਤੀ ਜਾਦੀ ਹੈ। ਉਹਨਾਂ ਦੱਸਿਆ ਕਿ ਸੰਸਥਾ ਵਿੱਚ ਆਈਲੈਟਸ / ਪੀ.ਟੀ.ਈ. ਦੀ ਤਿਆਰੀ ਵੀ ਕਰਵਾਈ ਜਾਂਦੀ ਹੈ। ਜਿਸ ਲਈ ਹਰ ਕਲਾਸ ਰੂਮ ਵਿੱਚ ਟਚ ਬੋਰਡ ਤੇ ਪ੍ਰੋਜੈਕਟਰ ਲੱਗੇ ਹੋਏ ਹਨ। ਪੀ.ਟੀ.ਈ. ਦੀ ਪ੍ਰੈਕਟਿਸ ਲਈ ਆਧੁਨਿਕ ਸਾਫਟਵੇਅਰ ਦੀ ਵਰਤੋਂ ਕੀਤੀ ਜਾਂਦੀ ਹੈ ਤੇ ਹਰ ਵਿਦਿਆਰਥੀ ਨੂੰ ਵੱਖਰਾ ਕੰਪਿਉਟਰ ਮੁਹਈਆ ਕਰਵਾਇਆ ਜਾਂਦਾ ਹੈ। ਵਿਦਿਆਰਥੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੰਸਥਾ ਦਾ ਧੰਨਵਾਦ ਕੀਤਾ ਤੇ ਸੰਸਥਾ ਦੇ ਮਿਹਨਤੀ ਸਟਾਫ ਦੇ ਕੰਮ ਦੀ ਸ਼ਲਾਘਾ ਕੀਤੀ।

Comments are closed.