ਮੋਗਾ ਸ਼ਹਿਰ ਦੀ ਨਾਮਵਰ ਵਿਦਿਆਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ, ਕੋਵਿਡ-19 ਦੀ ਮਹਾਂਮਾਰੀ ਦੌਰਾਨ ਬੱਚਿਆਂ ਨੂੰ ਆਨ-ਲਾਈਨ ਵਿੱਦਿਆ ਮਹੁੱਈਆ ਕਰਵਾਉਣ ਵਾਲਾ ਸਭ ਤੋਂ ਮੋਹਰੀ ਸਕੂਲ ਰਿਹਾ ਹੈ।ਅੱਜ ਸੰਸਥਾ ਵਿੱਚ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਦਿਹਾੜਾ ਮਨਾਇਆ ਗਿਆ। ਜਿਸ ਦੌਰਾਨ ਸਕੂਲੀ ਅਧਿਆਪਕਾਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ, ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧਤ ਚਾਰਟ ਆਦਿ ਬਣਾਏ ਗਏ ਅਤੇ ਉਨਾਂ ਦੇ ਜੀਵਨ ਉੱਤੇ ਚਾਨਣਾ ਪਾਇਆ। ਇਸ ਮੌਕੇ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਗੁਰੂ ਨਾਨਕ ਦੇਵ ਜੀ ਬਾਰੇ ਦੱਸਦਿਆਂ ਕਿਹਾ ਕਿ ਜਿਸ ਵੇਲੇ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਸਭ ਪਾਸੇ ਪਾਪ ਹੀ ਪਾਪ ਫੈਲਿਆ ਹੋਇਆ ਸੀ ਉਸ ਸਮੇਂ ਰਾਜੇ ਪਰਜਾ ਉੱਤੇ ਜ਼ੁਲਮ ਕਰ ਰਹੇ ਸਨ, ਗੁਰੂ ਜੀ ਦੇ ਅਵਤਾਰ ਲੈਂਦਿਆ ਹੀ ਅਗਿਆਨਤਾ ਰੂਪੀ ਹਨੇ੍ਹਰਾ ਦੂਰ ਹੋ ਗਿਆ ਅਤੇ ਗਿਆਨ ਰੂਪੀ ਪ੍ਰਕਾਸ਼ ਸਭ ਪਾਸੇ ਫੈਲ ਗਿਆ। ਭਾਈ ਗੁਰਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਧਾਰਨ ਕਰਨ ਦੇ ਸਬੰਧ ਵਿੱਚ ਉਚਾਰੀਆਂ ਸਨ ਇਹ ਸਤਰਾਂ-ਸਤਿਗੁਰੂ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਇਆ । ਜਿਉਂ ਕਰ ਸੂਰਜ ਨਿਕਲਿਆ,ਤਾਰੇ ਛਪੇ ਅੰਧੇਰ ਪਲੋਆ। ਉਨਾਂ ਦਾ ਜਨਮ 1469 ਈ: ਨੂੰ ਰਾਇ ਭੋਇ ਦੀ ਤਲਵੰਡੀ ਜੋ ਅੱਜ ਕੱਲ ਪਾਕਿਸਤਾਨ ਵਿੱਚ ਹੈ, ਹੋਇਆ ਉਹਨਾਂ ਦੇ ਪਿਤਾ ਮਹਿਤਾ ਕਾਲੂ ਜੀ ਅਤੇ ਮਾਤਾ ਤ੍ਰਿਪਤਾ ਦੇਵੀ ਅਤੇ ਭੈਣ ਬੇਬੇ ਨਾਨਕੀ ਸਨ। ਉਹ ਬਚਪਨ ਤੋਂ ਹੀ ਪਭੂ ਦੀ ਭਗਤੀ ਵਿੱਚ ਲੀਨ ਰਹਿੰਦੇ ਸਨ। ਆਪ ਵਿੱਚ ਬਹੁਤ ਸਾਰੇ ਸਮਾਜ ਸੁਧਾਰਕ ਅਤੇ ਕ੍ਰਾਂਤੀਕਾਰੀ ਗੁਣ ਸਨ। ਉਨਾਂ੍ਹ ਅੱਗੇ ਕਿਹਾ ਕਿ ਸਾਨੂੰ ਸਭ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਸਿੱਖਿਆਵਾਂ ਅਤੇ ਉਹਨਾਂ ਦੇ ਦਿੱਤੇ ਹੋਏ ਉਪਦੇਸ਼ਾਂ ਅਨੁਸਾਰ ਚਲਣਾ ਚਾਹੀਦਾ ਹੈ।ਗੁਰੂ ਜੀ ਦੀਆਂ ਸਿੱਖਿਆਵਾਂ ਦਾ ਨਿਚੋੜ ਹੈ- ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ। ਆਪ ਜੀ ਨੇ ਚਾਰੋਂ ਦਿਸ਼ਾਵਾਂ ਦੀਆਂ ਯਾਤਰਾਵਾਂ ਕੀਤੀਆਂ ਅਤੇ ਇਹਨਾਂ ਯਾਤਰਾਵਾਂ ਦੌਰਾਨ ਕਈ ਲੋਕਾਂ ਨੂੰ ਸਿੱਧੇ ਰਾਹ ਪਾਇਆ। ਆਪ ਜੀ ਨੇ ਔਰਤ ਨੂੰ ਸਮਾਜ ਵਿੱਚ ਬਰਾਬਰ ਦਾ ਮਾਣ ਸਨਮਾਨ ਕਰਨ ਦੀ ਵੀ ਪਹਿਲ ਕੀਤੀ ਤੇ ਸ਼ਬਦ ਉਚਾਰਿਆ “ਸੋ ਕਿਉ ਮੰਦਾ ਆਖੀਐ, ਜਿਤੁ ਜੰਮਹਿ ਰਾਜਾਨ” ਭਾਵ ਜਿਹਨਾਂ ਨੇ ਵੱਡੇ-ਵੱਡੇ ਯੋਧੇ, ਸੂਰਮੇ ਤੇ ਰਾਜੇ ਪੈਦਾ ਕੀਤੇ ਹਨ ਉਹਨਾਂ ਨੂੰ ਮੰਦਾ ਕਿਉਂ ਆਖਿਆ ਜਾਵੇ। ਆਪ ਜੀ ਨੇ ਬਹੁਤ ਸਾਰੀ ਬਾਣੀ ਰਚੀ ਜੋ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ਼ ਹੈ। ਇਸ ਮੌਕੇ ਸਮੂਹ ਸਕੂਲ ਸਟਾਫ ਹਾਜ਼ਰ ਸਨ।
Comments are closed.