Latest News & Updates

ਬਲੂਮਿੰਗ ਬਡਜ਼ ਸਕੂਲ ਮੋਗਾ ਵਿੱਚ ਵਿਦਿਆਰਥੀਆਂ ਲਈ ਲਗਾਇਆ ਗਿਆ ਕੋਰੋਨਾ-ਵੈਕਸੀਨੇਸ਼ਨ ਕੈਂਪ

ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਬੀ.ਬੀ.ਐੱਸ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਹੇਠ, ਸਿਹਤ ਵਿਭਾਗ ਮੋਗਾ ਦੀ ਟੀਮ ਵੱਲੋਂ ਕੋਵਿਡ-19 ਦੇ ਚਲਦਿਆਂ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਦੂਸਰਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਸਕੂਲ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ, ਸਿਹਤ ਵਿਭਾਗ ਵੱਲੋਂ ਅਤੇ ਸੀ.ਬੀ.ਐਸ.ਈ. ਬੋਰਡ ਵੱਲੋਂ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਟੀਕਾਕਰਨ ਜਰੂਰੀ ਹੈ ਅਤੇ ਇਹਨਾਂ ਹਦਾਇਤਾਂ ਦੇ ਮੱਧੇਨਜਰ ਹੀ ਬਲੂਮਿੰਗ ਬਡਜ਼ ਸੰਸਥਾ ਵਿੱਚ ਕੈਂਪ ਆਯੋਜਿਤ ਕੀਤੇ ਗਏ ਹਨ। ਇਸ ਵੈਕਸੀਨੇਸ਼ਨ ਕੈਂਪ ਦੀ ਅਗੁਵਾਈ ਡਾ. ਸਿਮਰਪਾਲ ਸਿੰਘ ਦੁਆਰਾ ਕੀਤੀ ਗਈ ਅਤੇ ਉਹਨਾਂ ਦੀ ਟੀਮ ਵਿੱਚ ਮੈਡਮ ਮਨਪ੍ਰੀਤ ਕੌਰ (ਸੀ.ਐੱਚ.ਓ.), ਸਿਮਰਜੀਤ ਕੌਰ (ਸਟਾਫ ਏ.ਐੱਨ.ਐੱਮ), ਪਰਮਜੀਤ ਕੌਰ (ਆਸ਼ਾ ਵਰਕਰ), ਮਨਪ੍ਰੀਤ ਕੌਰ(ਆਸ਼ਾ ਵਰਕਰ) ਅਤੇ ਗਫੂਰਾ ਬੀਬੀ (ਆਸ਼ਾ ਵਰਕਰ) ਹੈਲਪਰ ਦੇ ਤੌਰ ਤੇ ਸ਼ਾਮਿਲ ਸਨ। ਇਸ ਕੈਂਪ ਵਿੱਚ ਵਿਦਿਆਰਥੀਆਂ ਨੂੰ ‘ਕੋਵੈਕਸੀਨ’ ਦੀ ਖੁਰਾਕ ਦਾ ਟੀਕਾਕਰਨ ਕੀਤਾ ਗਿਆ। ਸਕੂਲ ਦੇ ਵਿਦਿਆਰਥੀਆਂ ਤੋਂ ਇਲਾਵਾ ਹੋਰ ਵਿਦਿਆਰਥੀਆਂ ਨੇ ਵੀ ਜਿੰਨ੍ਹਾਂ ਦੀ ਉਮਰ 15 ਸਾਲ ਤੋਂ ਵੱਧ ਸੀ, ਇਸ ਕੈਂਪ ਦਾ ਲਾਭ ਉਠਾਇਆ। ਇਸ ਕੈਂਪ ਦੌਰਾਨ ਵੈਕਸਿਨ ਦੀਆਂ ਕੁੱਲ 121 ਖੁਰਾਕਾਂ ਲਗਾਈਆਂ ਗਈਆਂ। ਇਹ ਗੱਲ ਦੱਸਣ ਯੋਗ ਹੈ ਕਿ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਦੀ ਅਗੁਵਾਈ ਹੇਠ ਬਲੂਮਿੰਗ ਬਡਜ਼ ਵਿਦਿਅਕ ਸੰਸਥਾ ਸਮੇਂ-ਸਮੇਂ ਤੇ ਮਾਨਵਤਾ ਦੀ ਭਲਾਈ ਨੂੰ ਸਮਰਪਿਤ ਇਸ ਤਰਾਂ ਦੇ ਕੈਂਪ, ਸੈਮੀਨਾਰ ਆਦਿ ਦਾ ਆਯੋਜਨ ਕਰਦੀ ਰਹਿੰਦੀ ਹੈ। ਇਸ ਕੈਂਪ ਤੋਂ ਪਹਿਲਾਂ ਵੀ ਸਕੂਲ ਵਿੱਚ ਵੈਕਸੀਨੇਸ਼ਨ ਕੈਂਪ ਲਗਾਏ ਜਾ ਚੁੱਕੇ ਹਨ। ਚੇਅਰਪਰਸਨ ਮੈਡਮ ਸ਼੍ਰੀਮਤੀ ਕਮਲ ਸੈਣੀ ਜੀ ਨੇ ਗੱਲਬਾਤ ਦੌਰਾਨ ਕਿਹਾ ਕਿ ਕੋਰੋਨਾ ਦੀ ਇਹ ਲਹਿਰ ਬਹੁਤ ਹੀ ਤੇਜੀ ਨਾਲ ਫੈਲ ਰਹੀ ਹੈ। ਇਸ ਦੇ ਮੁਕਾਬਲੇ ਲਈ ਅਤੇ ਇਸ ਉੱਪਰ ਜਿੱਤ ਪ੍ਰਾਪਤ ਕਰਨ ਲਈ ਸਾਨੂੰ ਸਭ ਨੂੰ ਆਪਸੀ ਸਹਿਯੋਗ ਨਾਲ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਅੱਗੇ ਵਧਣ ਦੀ ਲੋੜ ਹੈ, ਉਹਨਾਂ ਕਿਹਾ ਕਿ ਵਿਦਿਆਰਥੀ ਸਾਡੇ ਆਉਣ ਵਾਲੇ ਸਮਾਜ ਦੇ ਨਿਰਮਾਤਾ ਹਨ, ਵਿਦਿਆਰਥੀਆਂ ਦੀ ਸਿਹਤ ਸਾਡੀ ਸੰਸਥਾ ਲਈ ਬਹੁਤ ਮਹਤੱਤਾ ਰਖਦੀ ਹੈ, ਇਸ ਸਦਕਾ ਹੀ ਇਹ ਉਪਰਾਲਾ ਕੀਤਾ ਗਿਆ ਹੈ। ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਮਹਾਂਮਾਰੀ ਦੇ ਇਸ ਦੌਰ ਵਿੱਚ ਬਲੂਮਿੰਗ ਬਡਜ਼ ਵਿਦਿਅਕ ਸੰਸਥਾ ਕਰੋਨਾ ਯੋਧਿਆਂ ਦੇ ਕਾਰਜਾਂ ਦੀ ਸ਼ਲਾਘਾ ਕਰਦੀ ਹੈ ਅਤੇ ਸਾਰਿਆਂ ਦੀ ਚੰਗੀ ਸਿਹਤ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦੀ ਹੈ।

Comments are closed.