Latest News & Updates

ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ‘ਗਾਂਧੀ ਜਯੰਤੀ’ ਮੌਕੇ ਰਾਸ਼ਟਰ ਪਿਤਾ ਨੂੰ ਦਿੱਤੀ ਸ਼ਰਧਾਂਜਲੀ

ਮਹਾਤਮਾ ਗਾਂਧੀ ਜੀ ਦੇ ਜੀਵਨ ਸੰਬੰਧੀ ਆਰਟੀਕਲ ਪੇਸ਼ ਕੀਤੇ ਗਏ - ਪ੍ਰਿੰਸੀਪਲ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ “ਗਾਂਧੀ ਜਯੰਤੀ” ਮੌਕੇ ਰਾਸ਼ਟਰ ਪਿਤਾ ਸ਼੍ਰੀ ਮੋਹਨਦਾਸ ਕਰਮਚੰਦ ਗਾਂਧੀ (ਮਹਾਤਮਾ ਗਾਂਧੀ) ਨੂੰ ਯਾਦ ਕਰਦਿਆਂ ਸ਼ਰਧਾਂਜਲੀ ਦਿੱਤੀ ਗਈ। ਸਕੂਲ ਵਿੱਚ ਸਵੇਰ ਦੀ ਸਭਾ ਮੌਕੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਜੀ ਦੇ ਜੀਵਨ ਨਾਲ ਸਬੰਧਿਤ ਸੁੰਦਰ ਚਾਰਟ ਅਤੇ ਜਾਣਕਾਰੀ ਨਾਲ ਭਰਪੂਰ ਆਰਟੀਕਲ ਪੇਸ਼ ਕੀਤੇ ਗਏ ਅਤੇ ਵਿਦਿਆਰਥੀਆਂ ਨਾਲ ਮਹਾਤਮਾ ਗਾਂਧੀ ਦੇ ਜੀਵਨ, ਉਹਨਾਂ ਦੁਆਰਾ ਦੇਸ਼ ਦੀ ਅਜ਼ਾਦੀ ਲਈ ਕੀਤੇ ਗਏ ਸੰਘਰਸ਼, ਅਛੂਤ ਕਹੇ ਜਾਣ ਵਾਲੇ ਲੋਕਾਂ ਦੇ ਹੱਕਾਂ ਲਈ ਕੀਤੇ ਉਪਰਾਲਿਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ ਗਈ। ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਬੱਚਿਆਂ ਨੂੰ ਦੱਸਿਆ ਕਿ ਮਹਾਤਮਾ ਗਾਂਧੀ ਜੀ ਦਾ ਪੂਰਾ ਨਾਮ ਸ਼੍ਰੀ ਮੋਹਨਦਾਸ ਕਰਮਚੰਦ ਗਾਂਧੀ ਸੀ, ਇਹਨਾਂ ਦਾ ਜਨਮ 2 ਅਕਤੂਬਰ 1869 ਵਿੱਚ ਗੁਜਰਾਤ ਦੇ ਪੋਰਬੰਦਰ ਵਿਖੇ ਹੋਇਆ। ਉਹਨਾਂ ਦੇ ਪਿਤਾ ਜੀ ਦਾ ਨਾਮ ਸ਼੍ਰੀ ਕਰਮਚੰਦ ਗਾਂਧੀ ਅਤੇ ਮਾਤਾ ਜੀ ਦਾ ਨਾਮ ਪੂਤਲੀ ਬਾਈ ਸੀ। ਮਹਾਤਮਾ ਗਾਂਧੀ ਬਚਪਣ ਤੋਂ ਹੀ ਇੱਕ ਹੋਣਹਾਰ ਵਿਦਿਆਰਥੀ, ਸੱਚ, ਸ਼ਾਂਤੀ ਅਤੇ ਅਹਿੰਸਾ ਵਿੱਚ ਵਿਸ਼ਵਾਸ ਰੱਖਣ ਵਾਲੇ, ਇਰਾਦੇ ਦੇ ਮਜ਼ਬੂਤ ਵਿਅਕਤੀ ਸਨ ਅਤੇ ਆਪਣੇ ਇਹਨਾਂ ਗੁਣਾਂ ਕਰਕੇ ਹੀ ੳਹਨਾਂ ਵੱਲੋਂ ਪਹਿਲਾਂ ਦੱਖਣੀ ਅਫæਰੀਕਾ ਦੇ ਦਲਿਤ ਲੋਕਾਂ ਲਈ ਅਵਾਜ਼ ਬੁਲੰਦ ਕੀਤੀ ਅਤੇ ਫਿਰ ਹਿੰਦੁਸਤਾਨ ਵਾਪਿਸ ਆ ਕੇ ਅੰਗਰੇਜੀ ਹਕੂਮਤ ਵਿਰੁੱਧ ਭਾਰਤ ਦੀ ਅਜ਼ਾਦੀ ਦੀ ਲੜ੍ਹਾਈ ਵਿੱਚ ਹਿੱਸਾ ਲਿਆ। ਚੇਅਰਪਰਸਨ ਮੈਡਮ ਕਮਲ ਸੈਣੀ ਜੀ ਨੇ ਬੱਚਿਆਂ ਨੂੰ ਗਾਂਧੀ ਜੀ ਵਾਂਗ ਸੱਚਾਈ ਅਤੇ ਅਹਿੰਸਾ ਦੇ ਰਸਤੇ ਤੇ ਚੱੱਲਣ ਦਾ ਸੁਨੇਹਾ ਦਿੱਤਾ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਮਹਾਤਮਾ ਗਾਂਧੀ ਜੀ ਨੇ ਅਹਿੰਸਾ ਨੂੰ ਆਪਣਾ ਮੁੱਖ ਸ਼ਸਤਰ ਚੁਣਦਿਆਂ ਅੰਗਰੇਜੀ ਹਕੂਮਤ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਅਸੀਂ ਵੀ ਸੱਚ ਅਤੇ ਅਹਿੰਸਾ ਤੇ ਰਸਤੇ ਤੇ ਚਲਦਿਆਂ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਹੋ ਸਕਦੇ ਹਾਂ। ਗਾਂਧੀ ਜੀ ਅਹਿੰਸਾ ਨੂੰ ਪੂਰੀ ਤਰ੍ਹਾਂ ਸਮਰਪਿਤ ਸਨ ਇਸ ਗੱਲ ਦੀ ਉਦਾਹਰਨ ਦਿੰਦਿਆ ਚੇਅਰਪਰਸਨ ਮੈਡਮ ਨੇ ਇੱਕ ਕਿੱਸਾ ਸਾਂਝਾ ਕਰਦਿਆਂ ਦੱਸਿਆ ਕਿ ਸਾਲ 1922 ਵਿੱਚ ਜਦੋਂ ਮਹਾਤਮਾ ਗਾਂਧੀ ਜੀ ਦੁਆਰਾ ਚਲਾਇਆ ਗਿਆ ‘ਅਸਹਿਯੋਗ ਅੰਦੋਲਨ’ ਪੂਰੇ ਹਿੰਦੂਸਤਾਨ ਵਿੱਚ ਚੱਲ ਰਿਹਾ ਸੀ ਤਾਂ ਉੱਤਰ ਪ੍ਰਦੇਸ਼ ਦੇ ਗੋਰਖਪੁਰ ਜ਼ਿਲੇ ਵਿੱਚ ਪਿੰਡ ਚੌਰੀ-ਚੌਰਾ ਵਿਖੇ ਭੜਕੀ ਹੋਈ ਭੀੜ ਨੇ ਇੱਕ ਅੰਗਰੇਜ ਪੁਲਿਸ ਚੌਕੀ ਨੂੰ ਅੱਗ ਲਗਾ ਦਿੱਤੀ ਜਿਸ ਵਿੱਚ ਤਿੰਨ ਨਾਗਰਿਕ ਅਤੇ 22 ਪੁਲਿਸ ਵਾਲੇ ਮਾਰੇ ਗਏ। ਅੰਦੋਲਨਕਾਰੀਆਂ ਦੁਆਰਾ ਅੰਜਾਮ ਦਿੱਤੇ ਗਏ ਇਸ ਹਿੰਸਾ ਭਰਪੂਰ ਕਾਰਨਾਮੇ ਤੋਂ ਨਿਰਾਸ਼ ਹੋ ਕੇ ਮਹਾਤਮਾ ਗਾਂਧੀ ਨੇ ‘ਅਸਹਿਯੋਗ ਅੰਦੋਲਨ’ ਵਾਪਿਸ ਲੈ ਲਿਆ। ਇਸ ਤਰ੍ਹਾਂ ਚੇਅਰਪਰਸਨ ਮੈਡਮ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਸੱਚ, ਸ਼ਾਂਤੀ ਅਤੇ ਅਹਿੰਸਾ ਦੀ ਅਹਮਿਅਤ ਬਾਰੇ ਜਾਣਕਾਰੀ ਦਿੱਤੀ। ਉਹਨਾਂ ਇਹ ਵੀ ਕਿਹਾ ਕਿ ਸਾਨੂੰ ਸਭ ਨੂੰ ਊਚ-ਨੀਚ, ਛੋਟਾ-ਵੱਡਾ, ਜਾਤ-ਪਾਤ, ਰੰਗ ਭੇਦ ਅਤੇ ਨਸਲ ਭੇਦ ਦੇ ਵਿਤਕਰੇ ਤੋਂ ਉੱਪਰ ਉੱਠ ਕੇ ਇਸ ਸਮਾਜ ਵਿੱਚ ਵਿਚਰਨਾ ਚਾਹੀਦਾ ਹੈ ਤਾਂ ਜੋ ਇਸ ਦੇਸ਼ ਨੂੰ ਰਹਿਣ ਲਈ ਇੱਕ ਵਧੀਆਂ ਥਾਂ ਬਣਾਇਆ ਜਾ ਸਕੇ। ਇਸ ਮੌਕੇ ਸਮੂਹ ਸਟਾਫæ ਅਤੇ ਵਿਦਿਆਰਥੀ ਮੌਜੂਦ ਸਨ।

Comments are closed.