Latest News & Updates

ਬਲੂਮਿੰਗ ਬਡਜ਼ ਸਕੂਲ ਦੇ ਖਿਡਾਰੀਆਂ ਨੇ ਬੈਡਮਿੰਟਨ ਮੁਕਾਬਲਿਆਂ ਚ ਜਿੱਤੇ 7 ਗੋਲਡ ਮੈਡਲ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਜਿੱਥੇ ਵਿਦਿਅਕ ਖੇਤਰ ਵਿੱਚ ਆਪਣਾ ਨਾਮ ਚਮਕਾ ਰਿਹਾ ਹੈ ਉੱਥੇ ਹੀ ਖੇਡਾਂ ਦੇ ਖੇਤਰ ਵਿੱਚ ਵੀ ਮੱਲਾਂ ਮਾਰਦੇ ਹੋਏ ਆਪਣਾ ਜ਼ੌਹਰ ਦਿਖਾ ਰਹੇ ਹਨ। ਕੋਵਿਡ-19 ਦੀ ਮਹਾਂਮਾਰੀ ਦੇ ਚਲਦਿਆਂ ਪਿਛਲੇ ਲੰਬੇ ਸਮੇਂ ਤੋਂ ਖੇਡ ਕੰਪਲੈਕਸ ਬੰਦ ਪਏ ਸਨ ਪਰ ਹੁਣ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਾਲ ਹੀ ਵਿੱਚ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਮੋਗਾ ਵੱਲੋਂ ਓਲਪਿੰਅਨ ਬਲਬੀਰ ਸਿੰਘ ਸਟੇਡਿਅਮ, ਟਾਉਨ ਹਾਲ ਮੋਗਾ ਵਿਖੇ ਸਬ ਜੂਨੀਅਰ ਅਤੇ ਜੂਨੀਅਰ ਬੈਡਮਿੰਟਨ ਚੈਪਿੰਅਨਸ਼ਿਪ ਆਯੋਜਿਤ ਕੀਤੇ ਗਏ। ਜਿਸ ਵਿੱਚ 150 ਦੇ ਲਗਭਗ ਖਿਡਾਰੀਆਂ ਨੇ ਭਾਗ ਲਿਆ। ਜ਼ਿਕਰਯੋਗ ਹੈ ਕਿ ਇਹਨਾਂ ਖੇਡ ਮੁਕਾਬਲਿਆਂ ਵਿੱਚ ਬਲੂਮਿੰਗ ਬਡਜ਼ ਸਕੂਲ ਦੇ ਖਿਡਾਰੀਆਂ ਨੇ ਭਾਗ ਲਿਆ ਤੇ ਅੰਡਰ-11 ਲੜਕੀਆਂ ਵਿੱਚ ਜੈਨੀਫਰ ਨੇ ਸਿੰਗਲ ਅਤੇ ਡਬਲ ਵਿੱਚ 2 ਗੋਲਡ ਮੈਡਲ ਹਾਸਲ ਕੀਤੇ। ਅੰਡਰ-13 ਲੜਕੀਆਂ ਵਿੱਚ ਵੀ ਜੈਨੀਫਰ ਨੇ ਡਬਲ ਵਿੱਚ ਗੋਲਡ ਮੈਡਲ ਹਾਸਲ ਕੀਤਾ। ਅੰਡਰ-17 ਲੜਕਿਆਂ ਵਿੱਚ ਆਰਿਅਨ ਸਿੰਗਲਾ ਨੇ ਗੋਲਡ ਅਤੇ ਡਬਲ ਵਿੱਚ ਆਰਿਅਨ ਅਤੇ ਕਸ਼ਿਸ਼ ਨੇ ਗੋਲਡ ਮੈਡਲ ਹਾਸਲ ਕੀਤੇ। ਇਸੇ ਤਰ੍ਹਾਂ ਅੰਡਰ-15 ਵਿੱਚ ਨਵਜੋਤ ਨੇ ਡਬਲ ਵਿੱਚ ਗੋਲਡ ਮੈਡਲ ਹਾਸਲ ਕੀਤਾ। ਸੰਸਥਾ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ, ਸਕੂਲ ਪ੍ਰਿੰਸੀਪਲ ਮੈਡਮ ਹਮੀਲੀਆ ਰਾਣੀ ਅਤੇ ਸਮੂਹ ਸਟਾਫ ਵੱਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆ ਹੌਸਲਾ ਅਫਜਾਈ ਕੀਤੀ ਅਤੇ ਭੱਵਿਖ ਵਿੱਚ ਹੋਰ ਵਧੀਆ ਖੇਡ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਸਕੂਲ ਕੋਚ ਪੰਜਾਬ ਮਸੀਹ ਦਾ ਵੀ ਧੰਨਵਾਦ ਕੀਤਾ ।

Comments are closed.