ਮੋਗਾ ਸਹੋਦਿਆ ਵੱਲੋਂ ਕਰਵਾਇਆ ਗਿਆ ਬੈਸਟ ਟੀਚਰ ਅਵਾਰਡ ਪ੍ਰੋਗਰਾਮ
ਸੀ.ਬੀ.ਐਸ.ਈ. ਤੋ ਮਾਨਤਾ ਪ੍ਰਾਪਤ ਸਕੂਲਾਂ ਵੱਲੋਂ ਬਣਾਇਆ ਗਿਆ ਮੋਗਾ ਸਹੋਦਿਆ ਕੰਪਲੈਕਸ ਦੁਆਰਾ ਮੋਗਾ ਸ਼ਹਿਰ ਦੇ ਸੀ.ਬੀ.ਐਸ.ਈ. ਸਕੂਲਾਂ ਦੇ ਟੀਚਰਾਂ ਲਈ ਬੈਸਟ ਟੀਚਰ ਅਵਾਰਡ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਅਧਿਆਪਕ ਦਿਵਸ ਨੂੰ ਸਮਰਪਿਤ ਬਲੂਮਿੰਗ ਬਡਜ਼ ਸਕੂਲ ਵਿੱਚ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸੋਸ਼ਲ ਵਰਕਰ ਤੇ ਕਾਂਗਰਸ ਹਲਕਾ ਇੰਚਾਰਜ ਮੈਡਮ ਮਾਲਵੀਕਾ ਸੂਦ ਸਚਰ ਅਤੇ ਬਲੂਮਿੰਗ ਬਡਜ਼ ਗਰੁਪ ਆਫ ਸਕੂਲਸ ਦੇ ਚੇਅਰਪਰਸਨ ਸ਼੍ਰੀਮਤੀ ਕਮਲ ਸੈਣੀ ਜੀ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨਾਂ ਦੇ ਸਵਾਗਤ ਦੇ ਨਾਲ ਜੋਤੀ ਪ੍ਰਚੰਡ ਕਰਕੇ ਕੀਤੀ ਗਈ। ਇਸ ਉਪਰੰਤ ਬਲੂਮਿੰਗ ਬਡਜ਼ ਸਕੂਲ ਦੀਆਂ ਵਿਦਿਆਰਥਨਾ ਵੱਲੋਂ ਗੁਰੂ ਨੂੰ ਸਮਰਪਿਤ ਗੁਰੂ ਵੰਦਨਾ ਡਾਂਸ ਪੇਸ਼ ਕੀਤਾ ਗਿਆ ਅਤੇ ਸਕੂਲ ਕੁਆਇਰ ਵੱਲੋਂ ਸਵਾਗਤੀ ਗੀਤ ਅਤੇ ਕਵਾਲੀ ਗਾਈ ਗਈ। ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਸਾਰੇ ਆਏ ਹੋਏ ਮਹਿਮਾਨਾਂ ਦਾ ਸਾਰੇ ਪ੍ਰਿੰਸੀਪਲ ਅਤੇ ਅਧਿਆਪਕਾਂ ਦਾ ਇਸ ਪ੍ਰੋਗਰਾਮ ਵਿੱਚ ਪੁੱਜਣ ਤੇ ਸਵਾਗਤ ਕੀਤਾ। ਇਸ ਦੇ ਨਾਲ ਹੀ ਸਾਰੇ ਪ੍ਰਿੰਸੀਪਲ ਅਤੇ ਮੁੱਖ ਮਹਿਮਾਨਾਂ ਵੱਲੋਂ ਕੇਕ ਕੱਟਿਆ ਗਿਆ। ਇਸ ਉਪਰੰਤ ਪ੍ਰਿੰਸੀਪਲ ਧਵਨ ਕੁਮਾਰ ਵੱਲੋਂ ਸਟੇਜ ਸੰਭਾਲਣ ਦਾ ਕੰਮ ਕੀਤਾ ਗਿਆ ਸਮਾਗਮ ਦੀ ਸ਼ੁਰੂਆਤ ਕਰਨ ਲੱਗੇ ਉਹਨਾਂ ਨੇ ਮੋਗਾ ਸਹੋਦਿਆ ਬਾਰੇ ਜਾਣਕਾਰੀ ਸਾਂਝੀ ਕੀਤੀ ਮੋਗਾ ਸਹੋਦਿਆ ਦੀ ਸਥਾਪਨਾ ਸਾਲ 2023 ਵਿੱਚ ਕੀਤੀ ਗਈ ਜਿਸ ਵਿੱਚ ਮੋਗਾ ਜਿਲ੍ਹੇ ਦੇ ਸਾਰੇ ਸੀ.ਬੀ,ਐਸ.ਈ. ਸਕੂਲ ਮੈਂਬਰ ਹਨ ਅਤੇ ਇਹ ਸਹੋਦਿਆ ਗਰੁੱਪ ਵਿਦਿਆਰਥੀਆਂ ਲਈ ਵੱਖ-ਵੱਖ ਤਰ੍ਹਾਂ ਦੇ ਪਲੇਟਫਾਰਮ ਮੁਹਈਆ ਕਰਵਾ ਰਿਹਾ ਹੈ ਤਾਂ ਕਿ ਉਹਨਾਂ ਦੇ ਅੰਦਰ ਲੁਕੀ ਹੋਈ ਪ੍ਰਤਿਭਾ ਨੂੰ ਬਾਹਰ ਕੱਢਿਆ ਜਾ ਸਕੇ। ਇਸ ਤੋਂ ਬਾਅਦ ਮੁੱਖ ਮਹਿਮਾਨਾਂ ਵੱਲੋਂ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਅਧਿਆਪਕਾਂ ਦੇ ਪ੍ਰਿੰਸੀਪਲਾਂ ਨੂੰ ਵੀ ਸਨਮਾਨ ਚਿੰਨ ਵਜੋਂ ਪੌਦੇ ਦਿੱਤੇ ਗਏ ਜੋ ਕਿ ਮੋਗਾ ਸਹੋਦਿਆ ਦੀ ਯੂਨਿਟੀ ਨੂੰ ਦਰਸ਼ਾਉਂਦੇ ਹਨ। ਇਸ ਉਪਰੰਤ ਮੁੱਖ ਮਹਿਮਾਨ ਮੈਡਮ ਮਾਲਵੀਕਾ ਸੂਦ ਵੱਲੋਂ ਸਾਰੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਉਹਨਾਂ ਕਿਹਾ ਅਗਰ ਕਿਸੇ ਦੀ ਜਿੰਦਗੀ ਵਿੱਚ ਕੋਈ ਅਧਿਆਪਕ ਨਾ ਹੋਵੇ ਤਾਂ ਉਹ ਕਿਤੇ ਵੀ ਸਫਲ ਨਹੀਂ ਹੋ ਸਕਦਾ ਸਫਲ ਹੋਣ ਲਈ ਹਮੇਸ਼ਾ ਗਿਆਨ ਦੀ ਜਰੂਰਤ ਹੁੰਦੀ ਹੈ। ਇਹ ਗਿਆਨ ਬਿਨਾਂ ਅਧਿਆਪਕ ਤੋਂ ਅਧੂਰਾ ਹੀ ਰਹਿੰਦਾ ਹੈ। ਇਸ ਮੌਕੇ ਮੁੱਖ ਮਹਿਮਾਨ ਸ਼੍ਰੀਮਤੀ ਕਮਲ ਸੈਣੀ ਜੀ ਨੇ ਜਿਲ੍ਹੇ ਦੇ ਸਾਰੇ ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਦਾ ਬੀਬੀਐਸ ਕੈਂਪਸ ਵਿੱਚ ਪੁੱਜਣ ਤੇ ਜੀ ਆਇਆ ਕਿਹਾ ਅਤੇ ਉਹਨਾਂ ਨੇ ਮੋਗਾ ਸਹੋਦਿਆ ਦੀ ਕੋਰ ਕਮੇਟੀ ਦਾ ਧੰਨਵਾਦ ਕੀਤਾ। ਉਹਨਾਂ ਨੇ ਕਿਹਾ ਕਿ ਮੋਗਾ ਸਹੋਦਿਆ ਗਰੁੱਪ ਇਸ ਦੀ ਕੋਰ ਕਮੇਟੀ ਵਧਾਈ ਦੇ ਪਾਤਰ ਹਨ ਜਿਨਾਂ ਨੇ ਇਹ ਉਪਰਾਲਾ ਕਰਕੇ ਜਿਲੇ ਦੇ ਸਾਰੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਇੱਕ ਛੱਤ ਥੱਲੇ ਇਕੱਠਾ ਕੀਤਾ। ਇਹ ਸਮਾਗਮ ਦੌਰਾਨ ਅਧਿਆਪਕਾਂ ਲਈ ਵੱਖ-ਵੱਖ ਤਰ੍ਹਾਂ ਦੀਆਂ ਗੇਮਾਂ ਦਾ ਆਯੋਜਨ ਕੀਤਾ ਗਿਆ ਜਿਨਾਂ ਦੇ ਵਿਜੇਤਾਵਾਂ ਨੂੰ ਗਿਫਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਮੋਗਾ ਸਹੋਦਿਆ ਦੀ ਕੋਰ ਕਮੇਟੀ ਵੱਲੋਂ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਹਨਾਂ ਦਾ ਇਸ ਪ੍ਰੋਗਰਾਮ ਵਿੱਚ ਪੁੱਜਣ ਤੇ ਧੰਨਵਾਦ ਕੀਤਾ ਗਿਆ
Comments are closed.