ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਉਤਸਵ ਮਨਾਉਂਦਿਆਂ ਸਭ ਤੋਂ ਪਹਿਲਾ ਸ਼ੁਰਆਤ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਗੁਰੂ ਰਾਮਦਾਸ ਜੀ ਦੇ ਜੀਵਨ ਵਰਨਣ ਬਾਰੇ ਆਰਟੀਕਲ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕੇ ਸ਼੍ਰੀ ਗੁਰੂ ਨਾਨਕ ਦੇਵ, ਸ਼੍ਰੀ ਗੁਰੂ ਅੰਗਦ ਦੇਵ ਅਤੇ ਸ਼੍ਰੀ ਗੁਰੂ ਅਮਰ ਦਾਸ ਜੀ ਤੋਂ ਬਾਅਦ ਸ਼੍ਰੀ ਗੁਰੂ ਰਾਮ ਦਾਸ ਜੀ ਸਿੱਖਾਂ ਦੇ ਚੌਥੇ ਗੁਰੂ ਬਣੇ ਸਨ। ਉਹਨਾਂ ਦਾ ਜਨਮ ਸ੍ਰੀ ਹਰਿਦਾਸ ਜੀ ਸੋਢੀ ਅਤੇ ਮਾਤਾ ਦਯਾ ਕੌਰ ਜੀ ਦੀ ਕੁੱਖੋਂ ਲਾਹੌਰ ਵਿਖੇ ਹੋਇਆ। ਗੁਰੂ ਜੀ ਦਾ ਬਪਚਨ ਦਾ ਨਾਂ ਭਾਈ ਜੇਠਾ ਜੀ ਸੀ। ਛੋਟੀ ਉਮਰ ਵਿੱਚ ਹੀ ਮਾਤਾ-ਪਿਤਾ ਦੇ ਦਿਹਾਂਤ ਹੋਣ ਤੋਂ ਬਾਅਦ ਉਹਨਾਂ ਦੀ ਨਾਨੀ ਉਹਨਾਂ ਨੂੰ ਲੈ ਕੇ ਗੋਇੰਦਵਾਲ ਸਾਹਿਬ ਆ ਗਏ। ਇਸ ਮੌਕੇ ਸਕੂਲ ਪਿੰ੍ਰਸੀਪਲ ਡਾ: ਹਮੀਲੀਆ ਰਾਣੀ ਨੇ ਗੁਰੂ ਸਾਹਿਬ ਜੀ ਬਾਰੇ ਦੱਸਦਿਆਂ ਕਿਹਾ ਕਿ ਉਹ ਬਹੁਤ ਦਿਆਲੂ ਅਤੇ ਨਰਮ ਸੁਭਾਅ ਦੇ ਸਨ। ਗੋਇੰਦਵਾਲ ਸਾਹਿਬ ਆਉਣ ਤੇ ਜਦੋਂ ਭਾਈ ਜੇਠਾ ਜੀ ਸ਼੍ਰੀ ਗੁਰੂ ਅਮਰਦਾਸ ਜੀ ਦੇ ਸੰਪਰਕ ਵਿੱਚ ਆਏ ਤਾਂ ਉਹਨਾਂ ਨੂੰ ਆਪਣਾ ਗੁਰੂ ਧਾਰਨ ਕਰ ਲਿਆ। ਗੁਰੂ ਰਾਮਦਾਸ ਜੀ ਤੋਂ ਪ੍ਰਭਾਵਿਤ ਹੋ ਕੇ ਗੁਰੂ ਅਮਰਦਾਸ ਜੀ ਨੇ ਆਪਣੀ ਬੇਟੀ ਬੀਬੀ ਭਾਣੀ ਦਾ ਵਿਆਹ ਗੁਰੂ ਰਾਮ ਦਾਸ ਜੀ ਨਾਲ ਕਰ ਦਿੱਤਾ। ਭਾਈ ਜੇਠਾ ਜੀ ਦਾ ਨਾਮ ਗੁਰੂ ਅਮਰਦਾਸ ਜੀ ਨੇ ਹੀ ਬਦਲ ਕੇ ਰਾਮ ਦਾਸ ਰੱਖਿਆ ਜਿਸ ਦਾ ਮਤਲਬ ‘ਰੱਬ ਦਾ ਸੇਵਕ’ ਬਣਦਾ ਹੈ। ਗੁਰੂ ਰਾਮ ਦਾਸ ਜੀ ਦੇ ਗੁਰਗੱਦੀ ਧਾਰਨ ਕਰਨ ਤੋਂ ਬਾਅਦ ਉਹਨਾਂ ਦੁਆਰਾ ਕੀਤੇ ਗਏ ਮਹਾਨ ਕਾਰਜਾਂ ਦਾ ਬਿਓਰਾ ਦੱਸਦੇ ਹੋਏ ਚੇਅਰ ਪਰਸਨ ਮੈਡਮ ਕਮਲ ਸੈਣੀ ਜੀ ਨੇ ਕਿਹਾ ਕਿ ਉਹਨਾਂ ਨੇ ਚੱਕ ਰਾਮਦਾਸ ਵਸਾਇਆ ਜੋ ਅੱਜ ਕੱਲ ਅਮ੍ਰਿੰਤਸਰ ਸ਼ਹਿਰ ਦੇ ਨਾਮ ਜਾਣਿਆ ਜਾਂਦਾ ਹੈ।ਉਹਨਾਂ ਦੱਸਿਆ ਕਿ ਗੁਰੂ ਰਾਮਦਾਸ ਜੀ ਨੇ ਅਨੰਦ ਕਾਰਜ ਦੀ ਸ਼ੁਰੂਆਤ ਕੀਤੀ ਸੀ ਜੋ ਕਿ ਸਿੱਖ ਧਰਮ ਵਿੱਚ ਵਿਆਹ ਸਮੇਂ ਬਹੁਤ ਮਹੱਤਵ ਰੱਖਦੇ ਹਨ। ਗੁਰੂ ਸਾਹਿਬ ਨੇ ਹਰਿਮੰਦਰ ਸਾਹਿਬ ਦੇ ਚਾਰ ਦਰਵਾਜ਼ੇ ਬਣਵਾਏ ਉਹਨਾਂ ਦਾ ਇਹ ਚਾਰ ਦਰਵਾਜ਼ੇ ਬਣਾਉਣ ਦਾ ਇਹੀ ਉਦੇਸ਼ ਸੀ ਕਿ ਇਸ ਦੇ ਰਸਤੇ ਹਰੇਕ ਧਰਮ ਲਈ ਖੁੱਲੇ੍ਹ ਹਨ ਬਿਨਾਂ ਕੋਈ ਰੋਕ ਟੋਕ ਆ ਜਾ ਸਕਦਾ ਹੈ। ਸ੍ਰੀ ਗੁਰੂ ਰਾਮਦਾਸ ਜੀ ਨੇ ਲੰਗਰ ਦੀ ਪ੍ਰਥਾ ਚਲਾਈ ਜੋ ਇਨਸਾਨਾਂ ਵਿੱਚ ਸਮਾਨਤਾ ਦੀ ਭਾਵਨਾ ਦਾ ਵਿਕਾਸ ਕਰਨ ਦਾ ਇੱਕ ਉਪਰਾਲਾ ਸੀ। ਉਹਨਾਂ ਨੇ ਕਈ ਭੁੱਲੇ-ਭਟਕੇ ਲੋਕਾਂ ਨੂੰ ਸਿੱਧੇ ਰਸਤੇ ਪਾਇਆ। ਉਹਨਾਂ 30 ਰਾਗਾਂ ਵਿੱਚ 638 ਸ਼ਬਦਾਂ ਦਾ ਉਚਾਰਣ ਕੀਤਾ। ਸ੍ਰੀ ਗੁਰੂ ਰਾਮਦਾਸ ਜੀ ਨੇ ਆਪਣੇ ਛੋਟੇ ਪੁੱਤਰ ਅਰਜਨ ਸਾਹਿਬ ਨੂੰ ਪੰਜਵੇਂ ਗੁਰੂ ਦੀ ਉਪਾਧੀ ਦਿੱਤੀ ਅਤੇ 1581 ਈਸਵੀ ਵਿੱਚ ਜੋਤੀ ਜੋਤ ਸਮਾ ਗਏ। ਇਸ ਪ੍ਰਕਾਰ ਸਿੱਖ ਧਰਮ ਵਿੱਚ ਗੁਰੂ ਰਾਮਦਾਸ ਜੀ ਦਾ ਬਹੁਤ ਪ੍ਰਭਾਵਸ਼ਾਲੀ ਯੋਗਦਾਨ ਰਿਹਾ ਹੈ। ਇਸ ਮੌਕੇ ਸਮੂਹ ਸਟਾਫæ ਅਤੇ ਵਿਦਿਆਰਥੀ ਮੌਜੂਦ ਸਨ।
Comments are closed.