Latest News & Updates

ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਹਰਪ੍ਰੀਤ ਕੌਰ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2022-23 ਲਈ ਰਵਾਨਾ

ਜ਼ਿਲ੍ਹਾ ਮੋਗਾ ਦੀਆਂ ਨਾਮਵਰ, ਮਾਣਮੱਤੀ ਅਤੇ ਅਗਾਂਹਵਧੂ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ-ਚੰਦਨਵਾਂ, ਤਹਿਸੀਲ-ਬਾਘਾਪੁਰਾਣਾ ਅਤੇ ਜ਼ਿਲ੍ਹਾ-ਮੋਗਾ ਦੀ ਵਿਦਿਆਰਥਣ ਹਰਪ੍ਰੀਤ ਕੌਰ ਪੁੱਤਰੀ ਕੇਵਲ ਸਿੰਘ ਅਤੇ ਕੁਲਵਿੰਦਰ ਕੌਰ ਜੋ ਕਿ 12ਵੀਂ ਜਮਾਤ (ਕਾਮਰਸ) ਦੀ ਪੜਾਈ ਕਰ ਰਹੀ ਹੈ, ਉਹ ਮਿਤੀ 09.12.2022 ਨੂੰ ਸਕੂਲ ਕੈਂਪਸ ਤੋਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2022-23 ਲਈ ਰਵਾਨਾ ਹੋਈ । ਹਰਪ੍ਰੀਤ ਕੌਰ ਨੇ 110 ਮੀਟਰ ਹਰਡਲ ਰੇਸ ਮੁਕਾਬਲੇ ਵਿੱਚ ਜ਼ਿਲ੍ਹਾ ਮੋਗਾ ਪੱਧਰ ਤੇ ਜੇਤੂ ਰਹਿ ਕੇ, ਸਟੇਟ ਮੁਕਾਬਲੇ ਲਈ ਕੁਆਲਫਾਈ ਕੀਤਾ ਹੈ । ਇਸ ਮੌਕੇ ਗਲਬਾਤ ਕਰਦੇ ਹੋਏ ਸਕੂਲ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਵੱਲੋਂ ਦੱਸਿਆ ਗਿਆ ਕਿ ਇਹ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਦੇ ਮਾਨਯੋਗ ਚੇਅਰਮੈਨ ਸਾਹਿਬ ਸ਼੍ਰੀ ਸੰਜੀਵ ਕੁਮਾਰ ਸੈਣੀ ਜੀ ਦੀ ਅਗਾਂਹਵਧੂ ਸੋਚ ਹੈ ਕਿ ਬੀ.ਬੀ.ਐਸ ਸੰਸਥਾਵਾਂ ਦੇ ਵਿਦਿਆਰਥੀ ਪੜਾਈ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰ ਰਹੇ ਹਨ । ਹਰਪ੍ਰੀਤ ਕੌਰ ਨੇ ਸਟੇਟ ਵਾਸਤੇ ਕੁਆਲੀਫਾਈ ਕਰਕੇ ਆਪਣੇ ਸਕੂਲ, ਮਾਪਿਆਂ ਅਤੇ ਜ਼ਿਲ੍ਹਾ ਦਾ ਨਾਂ ਰੋਸ਼ਨ ਕੀਤਾ ਹੈ । ਇਹ ਸਟੇਟ ਪੱਧਰੀ ਮੁਕਾਬਲੇ ਜ਼ਿਲ੍ਹਾ-ਸੰਗਰੂਰ ਵਿਖੇ ਹੋ ਰਹੇ ਹਨ। ਇਸ ਮੌਕੇ ਹਰਪ੍ਰੀਤ ਕੌਰ ਨੂੰ ਸਟੇਟ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਮੈਡਮ ਰਮਨ ਸ਼ਰਮਾ,ਜਸਵੀਰ ਕੌਰ ਸਪੋਰਟਸ ਇੰਚਾਰਜ ,ਜਸਪ੍ਰੀਤ ਕੌਰ ਸੰਘਾ , ਬਲਵੀਰ ਕੌਰ, ਕਿਰਨਦੀਪ ਕੌਰ, ਮਿਸ ਜਯੋਤੀ ਅਤੇ ਮਨਦੀਪ ਕੌਰ ਚਾਨਾ ਵੱਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।

Comments are closed.